24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਵੱਖ-ਵੱਖ ਇਲਾਕਿਆਂ ਵਿਚ ਨਸ਼ਾ ਕਰਦੇ ਅਤੇ ਵੇਚਦੇ ਕਾਬੂ <br/>

Ad Position 21
No active advertisement
ਅਜੀਤ ਡੈਸਕ 30-12-2025
ਲੁਧਿਆਣਾ, 29 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਵੱਖ-ਵੱਖ ਇਲਾਕਿਆਂ ਵਿਚ ਨਸ਼ਾ ਕਰਦੇ ਅਤੇ ਵੇਚਦੇ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪਹਿਲੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 1 ਵਿਖੇ ਤੈਨਾਤ ਹੌਲਦਾਰ ਬਲਰਾਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਲੱਕੜ ਪੁਲ ਪਾਸ ਪੁੱਜੇ ਤਾਂ ਮੁਲਜ਼ਮ ਸਾਹਮਣੇ ਤੋਂ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੀ ਬਿਨਾਅ 'ਤੇ ਕਾਬੂ ਕਰਕੇ ਚੈੱਕ ਕੀਤਾ ਤਾਂ ਮੁਲਜ਼ਮ ਪਾਸੋਂ 580 ਗ੍ਰਾਮ ਗਾਂਜਾ ਬਰਾਮਦ ਹੋਇਆ | ਮੁਲਜ਼ਮ ਦੀ ਸ਼ਨਾਖ਼ਤ ਜੈ ਕਿਸ਼ਨ ਵਜੋਂ ਹੋਈ ਹੈ | ਦੂਜੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 2 ਵਿਖੇ ਤੈਨਾਤ ਐਸ.ਆਈ. ਗੁਰਦੇਵ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਨੇੜੇ ਚੀਮਾ ਚੌਕ, ਪਾਰਕ ਜਨਕਪੁਰੀ ਪਾਸ ਪੁੱਜੇ ਤਾਂ ਮੁਲਜ਼ਮਾਂ ਨੂੰ ਪਾਰਕ ਵਿਚੋਂ ਸ਼ੱਕ ਦੀ ਬਿਨਾਅ 'ਤੇ ਕਾਬੂ ਕਰਕੇ ਚੈੱਕ ਕੀਤਾ ਤਾਂ ਉਨ੍ਹਾਂ ਪਾਸੋਂ 49 ਗ੍ਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮਾਂ ਦੀ ਸ਼ਨਾਖ਼ਤ ਸ਼ੇਖਰ ਮਲਿਕ, ਵਿਕਰਮਜੀਤ ਸਿੰਘ ਵਜੋਂ ਹੋਈ ਹੈ | ਤੀਜੇ ਮਾਮਲੇ ਵਿਚ ਥਾਣਾ ਸਦਰ ਵਿਖੇ ਤੈਨਾਤ ਸਹਾਇਕ ਥਾਣੇਦਾਰ ਧਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਹੋਮਲੈਂਡ ਤੋਂ ਥੋੜ੍ਹਾ ਅੱਗੇ ਪੁੱਜੇ ਤਾਂ ਨੌਜਵਾਨ ਸਾਹਮਣੇ ਤੋਂ ਪੈਦਲ ਆਉਂਦੇ ਦਿਖਾਈ ਦਿੱਤੇ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ | ਪੁਲਿਸ ਨੇ ਜਦੋਂ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ਵਿਚੋਂ 1 ਕਿੱਲੋ 500 ਗ੍ਰਾਮ ਅਫ਼ੀਮ ਬਰਾਮਦ ਹੋਈ | ਮੁਲਜ਼ਮ ਦੀ ਸ਼ਨਾਖ਼ਤ ਸੁਖਵਿੰਦਰ ਸਿੰਘ, ਦਲੀਪ ਕੁਮਾਰ ਵਜੋਂ ਹੋਈ ਹੈ | ਚੌਥੇ ਮਾਮਲੇ ਵਿਚ ਥਾਣਾ ਡਾਬਾ ਵਿਖੇ ਤੈਨਾਤ ਐਸ.ਆਈ. ਧਰਮਪਾਲ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਪੰਜਾਬ ਫਾਰਮੇਸੀ ਮੈਡੀਕਲ ਸਾਹਮਣੇ ਖਾਲੀ ਪਲਾਟ ਟੀ-ਪੁਆਇੰਟ ਮੌਜੂਦ ਸਨ ਤਾਂ ਮੁਲਜ਼ਮ ਸਾਹਮਣੇ ਤੋਂ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮ ਦੀ ਸ਼ਨਾਖ਼ਤ ਮਨੀ ਕੁਮਾਰ ਵਜੋਂ ਹੋਈ ਹੈ | 5ਵੇਂ ਮਾਮਲੇ ਵਿਚ ਥਾਣਾ ਡਾਬਾ ਵਿਖੇ ਤੈਨਾਤ ਸਹਾਇਕ ਥਾਣੇਦਾਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਸਿਮਰਨ ਪੈਲੇਸ ਲੋਹਾਰਾ ਪੁਲ ਡਾਬਾ ਮੌਜੂਦ ਸੀ ਤਾਂ ਮੁਲਜ਼ਮ ਬਿਨਾ ਨੰਬਰੀ ਐਕਟੀਵਾ 'ਤੇ ਸਵਾਰ ਹੋ ਕੇ ਪਿੰਡ ਜਸਪਾਲ ਬਾਂਗਰ ਤਰਫੋਂ ਸਿਮਰਨ ਪੈਲੇਸ ਵੱਲ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੀ ਬਿਨਾਅ 'ਤੇ ਕਾਬੂ ਕਰਕੇ ਚੈੱਕ ਕੀਤਾ ਤਾਂ ਉਸ ਦੇ ਕਬਜ਼ੇ ਵਿਚੋਂ 3 ਪੇਟੀਆਂ ਸ਼ਰਾਬ ਬਰਾਮਦ ਹੋਈ | ਮੁਲਜ਼ਮ ਦੀ ਸ਼ਨਾਖ਼ਤ ਰਾਜੇਸ਼ ਕੁਮਾਰ ਵਜੋਂ ਹੋਈ ਹੈ | 6ਵੇਂ ਮਾਮਲੇ ਵਿਚ ਥਾਣਾ ਪੀ.ਏ.ਯੂ. ਵਿਖੇ ਤੈਨਾਤ ਇੰਸਪੈਕਟਰ ਮੋਹਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਕਪਿਲਾ ਪਾਰਕ ਹੈਬੋਵਾਲ ਰੋਡ ਮੌਜੂਦ ਸਨ ਤਾਂ ਮੁਖ਼ਬਰ ਖਾਸ ਦੀ ਇਤਲਾਹ 'ਤੇ ਮੁਲਜ਼ਮ ਆਟੋ ਵਿਚ ਸਵਾਰ ਹੋ ਕੇ ਗਾਹਕਾਂ ਨੂੰ ਗਾਂਜਾ ਦੀ ਸਪਲਾਈ ਕਰਨ ਲਈ ਜਾਂਦੇ ਨੂੰ ਕਾਬੂ ਕਰਕੇ ਉਸ ਪਾਸੋਂ 40 ਕਿੱਲੋ ਗਾਂਜਾ ਅਤੇ ਆਟੋ ਬਰਾਮਦ ਕੀਤਾ | ਮੁਲਜ਼ਮ ਦੀ ਸ਼ਨਾਖ਼ਤ ਰਾਹੁਲ ਕੁਮਾਰ ਵਜੋਂ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖ਼ਤਰਨਾਕ ਲੁਟੇਰਾ ਗਰੋਹ ਦੇ ਪੰਜ ਮੈਂਬਰ ਕਾਬੂ <br/> ਅਗਲੀ ਖ਼ਬਰ ਬੱਚੇ ਨੂੰ ਅਗਵਾ ਕਰ ਕੇ ਭੱਜ ਰਿਹਾ ਨੌਜਵਾਨ ਕਾਬੂ <br/>
Ad Position 24