24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖ਼ਤਰਨਾਕ ਲੁਟੇਰਾ ਗਰੋਹ ਦੇ ਪੰਜ ਮੈਂਬਰ ਕਾਬੂ <br/>

Ad Position 21
No active advertisement
ਅਜੀਤ ਡੈਸਕ 30-12-2025
ਲੁਧਿਆਣਾ, 29 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵੱਖ-ਵੱਖ ਇਲਾਕਿਆਂ ਵਿਚ ਰਾਹਗੀਰਾਂ ਨੂੰ ਦਾਤ ਦਿਖਾ ਕੇ ਲੁੱਟਣ ਵਾਲੇ ਪੰਜ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਅਤੇ ਹਥਿਆਰ ਵੀ ਬਰਾਮਦ ਕੀਤੇ ਹਨ | ਪਹਿਲੇ ਮਾਮਲੇ ਵਿਚ ਥਾਣਾ ਸਲੇਮਟਾਬਰੀ ਵਿਖੇ ਤੈਨਾਤ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਹਰਮੇਸ਼ ਲਾਲ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਨੇੜੇ ਮੈਟਰੋ ਕੱਟ ਭੱਟੀਆਂ ਮੌਜੂਦ ਸਨ ਤਾਂ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਨੌਜਵਾਨ ਰਾਹਗੀਰਾਂ ਨੂੰ ਦਾਤਰ ਅਤੇ ਖਿਡੌਣਾ ਪਿਸਤੌਲ ਦਿਖਾ ਕੇ ਲੁੱਟਾਂ ਖੋਹਾਂ ਕਰਦੇ ਹਨ, ਨੂੰ ਗਿ੍ਫ਼ਤਾਰ ਕਰਕੇ 16 ਮੋਬਾਈਲ ਫ਼ੋਨ, ਤਿੰਨ ਮੋਟਰਸਾਈਕਲ ਬਿਨਾ ਨੰਬਰੀ, 1 ਲੋਹਾ ਦਾਤਰ ਅਤੇ 1 ਖਿਡੌਣਾ ਪਿਸਤੌਲ ਬਰਾਮਦ ਕੀਤੀ ਹੈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਮੁਲਜ਼ਮਾਂ ਦੀ ਸ਼ਨਾਖ਼ਤ ਜਸਵੀਰ, ਸੋਮਨਾਥ, ਮਨਪ੍ਰੀਤ ਸਿੰਘ ਅਤੇ ਪਿ੍ਥਵੀ ਰਾਜ ਵਜੋਂ ਹੋਈ ਹੈ | ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਦੂਜੇ ਮਾਮਲੇ ਵਿਚ ਥਾਣਾ ਟਿੱਬਾ ਵਿਖੇ ਤੈਨਾਤ ਏ.ਐਸ.ਆਈ. ਸੁਰਜਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਇਲਾਕੇ ਵਿਚ ਮੌਜੂਦ ਸਨ ਤਾਂ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਵਹੀਕਲ ਚੋਰੀ ਅਤੇ ਰਾਹਗੀਰਾਂ ਪਾਸੋਂ ਮੋਬਾਈਲ ਫ਼ੋਨ ਖੋਹ ਕਰਨ ਦਾ ਆਦੀ ਹੈ, ਜਿਸ ਨੂੰ ਚੋਰੀਸ਼ੁਦਾ ਸਪਲੈਂਡਰ ਮੋਟਰਸਾਈਕਲ ਬਿਨਾ ਨੰਬਰੀ 'ਤੇ ਸਵਾਰ ਹੋ ਕੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਤਿ੍ਕੋਣੀ ਪਾਰਕ ਤੋਂ ਸ਼ਮਸ਼ਾਨਘਾਟ ਵੱਲ ਆਉਂਦੇ ਨੂੰ ਕਾਬੂ ਕਰਕੇ ਉਸ ਪਾਸੋਂ 2 ਮੋਬਾਈਲ, ਇਕ ਦਾਤ ਲੋਹਾ ਤੇ ਬਿਨਾ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ | ਮੁਲਜ਼ਮ ਦੀ ਸ਼ਨਾਖ਼ਤ ਸ਼ਾਰੁਨ ਵਜੋਂ ਹੋਈ ਹੈ | ਪੁਲਿਸ ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਨੂੰ ਸਜਾਇਆ ਜਾਵੇਗਾ ਨਗਰ ਕੀਰਤਨ ਅਗਲੀ ਖ਼ਬਰ ਵੱਖ-ਵੱਖ ਇਲਾਕਿਆਂ ਵਿਚ ਨਸ਼ਾ ਕਰਦੇ ਅਤੇ ਵੇਚਦੇ ਕਾਬੂ <br/>
Ad Position 24