23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸ਼ਹੀਦੀ ਸਾਕੇ ਨੂੰ ਸਮਰਪਿਤ ਵਰਿੰਦਾਵਨ ਰੋਡ 'ਤੇ ਆਗੂਆਂ ਨੇ ਲਗਾਏ ਲੰਗਰ <br/>

Ad Position 21
No active advertisement
ਅਜੀਤ ਡੈਸਕ 30-12-2025
ਲੁਧਿਆਣਾ, 29 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋ ਸਾਹਿਬਜ਼ਾਦੇ, ਮਾਤਾ ਗੁਜਰੀ ਜੀ ਅਤੇ ਸਮੂਹ ਸਿੰਘਾਂ ਸਿੰਘਣੀਆਂ ਦੀ ਸ਼ਹੀਦੀ ਨੂੰ ਸਮਰਪਿਤ ਦੁੱਧ ਦੇ ਲੰਗਰ ਬਰਿੰਦਾਵਨ ਰੋਡ ਵਿਖੇ ਅਰੋੜਾ ਮੋਬਾਈਲ ਹੱਟ ਦੇ ਸਾਹਮਣੇ ਲਗਾਏ ਗਏ | ਮਾਈ ਭਾਗੋ ਸੇਵਾ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਅਰੋੜਾ ਨੇ ਦੱਸਿਆ ਕਿ ਦੁੱਧ ਦੇ ਲੰਗਰ ਲਗਾ ਕੇ ਲਾਸਾਨੀ ਸ਼ਹਾਦਤਾਂ ਨੂੰ ਨਮਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਅਕਾਲੀ ਜਥੇ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਸੰਗਤਾਂ ਨੂੰ ਦੁੱਧ ਵਰਤਾਉਣ ਦੀ ਸੇਵਾ ਵੀ ਕੀਤੀ | ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਸਾਰਿਆਂ ਨੂੰ ਕੁਰਬਾਨੀ ਅਤੇ ਤਿਆਗ ਦਾ ਜਿਹੜਾ ਰਸਤਾ ਦੱਸ ਕੇ ਗਏ ਹਨ, ਉਨ੍ਹਾਂ 'ਤੇ ਚੱਲਣਾ ਚਾਹੀਦਾ ਹੈ | ਜਗਜੀਤ ਸਿੰਘ ਅਰੋੜਾ ਅਤੇ ਅਮਿਤ ਸਿੰਘ ਅਰੋੜਾ ਨੇ ਕਿਹਾ ਕਿ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਸਮੇਤ ਸਮੂਹ ਸਿੰਘਾਂ ਸਿੰਘਣੀਆਂ ਦੀ ਸ਼ਹੀਦੀ ਦੀ ਮਿਸਾਲ ਦੁਨੀਆ ਵਿਚ ਕਿਧਰੇ ਨਹੀਂ ਮਿਲਦੀ | ਉਨ੍ਹਾਂ ਕਿਹਾ ਕਿ ਇਹਨਾਂ ਨੇ ਮਨੁੱਖੀ ਹੱਕਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ | ਸਾਡਾ ਵੀ ਫਰਜ਼ ਬਣਦਾ ਹੈ ਕਿ ਇਹਨਾਂ ਦੇ ਪਾਏ ਪੂਰਨਿਆਂ 'ਤੇ ਚੱਲਦੇ ਹੋਏ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਆਪਣੇ ਫਰਜ ਨਿਭਾਈਏ | ਇਸ ਮੌਕੇ ਕੌਂਸਲਰ ਸੁਮਨ ਵਰਮਾ, ਕੈਪਟਨ ਕੁਲਵੰਤ ਸਿੰਘ, ਦਲਵਿੰਦਰ ਸਿੰਘ ਘੁੰਮਣ, ਸਿਮਰਨਜੀਤ ਕੌਰ, ਰੀਨਾ ਕੌਰ, ਰੂਬੀ ਕੌਰ, ਮੋਹਿਤ ਕੁਮਾਰ, ਮੋਨੂ ਕੁਮਾਰ ਅਤੇ ਕਿਰਨਦੀਪ ਕੌਰ ਆਦਿ ਨੇ ਵੀ ਸੰਗਤਾਂ ਨੂੰ ਦੁੱਧ ਵਰਤਾਉਣ ਦੀ ਸੇਵਾ ਵਿਚ ਆਪਣਾ ਹਿੱਸਾ ਪਾਇਆ |

Ad Position 22
No active advertisement
ਪਿਛਲੀ ਖ਼ਬਰ ਲੁੱਟ ਖੋਹ ਦੇ ਕਈ ਮਾਮਲਿਆਂ ਵਿਚ ਲੋੜੀਂਦਾ ਨੌਜਵਾਨ ਅਤੇ ਉਸ ਦੀ ਸਾਥਣ ਪੁਲਿਸ ਨੂੰ ਚਕਮਾ ਦੇ ਕੇ ਫਿਲਮੀ ਸਟਾਈਲ ਵਿਚ ਹੋਏ... ਅਗਲੀ ਖ਼ਬਰ ਅਟਲ ਬਿਹਾਰੀ ਵਾਜਪਾਈ ਨੇ ਕਦੇ ਦੇਸ਼ ਦੇ ਸਨਮਾਨ ਨਾਲ ਸਮਝੌਤਾ ਨਹੀਂ ਕੀਤਾ-ਕੇਵਲ ਸਿੰਘ ਢਿਲੋਂ <br/>
Ad Position 24