ਲੁਧਿਆਣਾ, 30 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਾਊਥ ਸਿਟੀ ਨੇੜੇ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਇਸ ਸਬੰਧੀ ਪੁਲਿਸ ਨੇ ਮਿ੍ਤਕ ਪੁੰਤੀ ਲਾਲ ਦੇ ਭਤੀਜੇ ਰਾਮ ਬਾਬੂ ਵਾਸੀ ਰਾਜਗੁਰੂ ਨਗਰ ਦੀ ਸ਼ਿਕਾਇਤ 'ਤੇ ਟਰੱਕ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮਾਡਲ ਦੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸਦਾ ਤਾਇਆ ਪੁੰਤੀ ਲਾਲ ਅਤੇ ਪ੍ਰੇਮ ਦੱਤ ਮੋਟਰਸਾਈਕਲ 'ਤੇ ਜਾ ਰਿਹਾ ਸੀ, ਜਦੋਂ ਉਹ ਸਾਊਥ ਸਿਟੀ ਸੜਕ 'ਤੇ ਪਹੁੰਚੇ ਤਾਂ ਇੱਕ ਤੇਜ਼ ਰਫ਼ਤਾਰ ਦੇ ਟਰੱਕ ਨੇ ਉਨ੍ਹਾਂ ਨੂੰ ਲਪੇਟ ਵਿਚ ਲੈ ਲਿਆ | ਜਿਸ ਦੇ ਸਿੱਟੇ ਵਜੋਂ ਉਸਦਾ ਤਾਇਆ ਪੁੰਤੀ ਲਾਲ ਅਤੇ ਪ੍ਰੇਮ ਗੰਭੀਰ ਜ਼ਖਮੀ ਹੋ ਗਏ | ਦੋਵਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ ਜਿੱਥੇ ਕਿ ਉਸ ਦਾ ਤਾਇਆ ਦਮ ਤੋੜ ਗਿਆ, ਜਦਕਿ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਪੁਲਿਸ ਵਲੋਂ ਇਸ ਸੰਬੰਧੀ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ | ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ |