ਲੁਧਿਆਣਾ, 30 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸੋਸ਼ਲ ਮੀਡੀਆ ਤੇ ਭੜਕਾਊ ਪ੍ਰਚਾਰ ਕਰਨ ਵਾਲੇ ਨੌਜਵਾਨ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਥਾਣਾ ਪੀਏਯੂ ਦੇ ਐਸਐਚਓ ਵਿਜੇ ਕੁਮਾਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਵਿਸ਼ੂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਆਪਣੇ ਸੋਸ਼ਲ ਮੀਡੀਆ ਪਲੇਟ ਫਾਰਮ 'ਤੇ ਹਥਿਆਰਾਂ ਦੀ ਨੁਮਾਇਸ਼ ਕਰਦਾ ਹੈ ਅਤੇ ਭੜਕਾਊ ਸ਼ਬਦਾਵਲੀ ਦੀ ਵਰਤੋਂ ਕਰਦਾ ਹੈ | ਪੁਲਿਸ ਵਲੋਂ ਪਤਾ ਲੱਗਣ 'ਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |