24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਵਿਸ਼ੇਸ਼ ਕੀਰਤਨ ਸਮਾਗਮ <br/>

Ad Position 21
No active advertisement
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਕਰਵਾਏ ਸਮਾਗਮ ਦੌਰਾਨ ਭਾਈ ਇੰਦਰਜੀਤ ਸਿੰਘ ਸਾਗਰ ਦੇ ਕੀਰਤਨੀ ਜਥੇ ਦਾ ਸਨਮਾਨ ਕਰਦੇ ਹੋਏ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਦਰਸ਼ਨ ਸਿੰਘ, ਗੁਰਦੀਪ ਸਿੰਘ ਕਾਲੜਾ | ਤਸਵੀਰ-ਸੇਵਕ ਸਿੰਘ <br/> 31-12-2025
ਇਸ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ ਇੱਕ ਦੁਗਰੀ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਨਵੇਂ ਸਾਲ ਦੀ ਆਰੰਭਤਾ ਮੌਕੇ ਅੱਜ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਦੀਵਾਨ ਸਜਾਏ ਜਾ ਰਹੇ ਹਨ ਜੋ ਕਿ ਰਾਤ 7 ਵਜੇ ਤੋਂ 12 ਵਜੇ ਤੱਕ ਚੱਲਣਗੇ, ਇਨ•ਾਂ ਦੀਵਾਨਾਂ ਅੰਦਰ ਪੰਥ ਪ੍ਰਸਿੱਧ ਰਾਗੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ |


ਲੁਧਿਆਣਾ, 30 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਕਰਵਾਏ ਗਏ | ਸਮਾਗਮ ਦੌਰਾਨ ਗੁਰੂ ਘਰ ਦੇ ਹਜੂਰੀ ਰਾਗੀ ਭਾਈ ਗਗਨਦੀਪ ਸਿੰਘ ਅਤੇ ਇੰਦਰਜੀਤ ਸਿੰਘ ਸਾਗਰ ਲੁਧਿਆਣੇ ਵਾਲਿਆਂ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਗਿਆਨੀ ਮਹਿੰਦਰ ਸਿੰਘ ਲੁਧਿਆਣੇ ਵਾਲਿਆਂ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ ਗਈ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਦਰਸ਼ਨ ਸਿੰਘ ਅਤੇ ਗੁਰਦੀਪ ਸਿੰਘ ਕਾਲੜਾ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਭਾਈ ਇੰਦਰਜੀਤ ਸਿੰਘ ਸਾਗਰ ਦੇ ਕੀਰਤਨੀ ਜੱਥੇ ਨੂੰ ਸਨਮਾਨਿਤ ਕੀਤਾ | ਸੰਗਤਾਂ ਵਿਚ ਚੇਅਰਮੈਨ ਬਲਜੀਤ ਸਿੰਘ ਸੇਠੀ, ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾ. ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸ਼ਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ, ਤਜਿੰਦਰ ਸਿੰਘ ਆਦਿ ਹਾਜ਼ਰ ਸਨ


Ad Position 22
No active advertisement
ਪਿਛਲੀ ਖ਼ਬਰ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਸ਼ਹਿਰ 'ਚ ਥਾਂ-ਥਾਂ ਭਰਵਾਂ ਸਵਾਗਤ ਅਗਲੀ ਖ਼ਬਰ ਸਾਲ 2025 ਵਿਚ ਪੁਲਿਸ ਵਲੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਕੀਤੇ ਬਰਾਮਦ <br/>
Ad Position 24