ਲੁਧਿਆਣਾ, 30 ਦਸੰਬਰ (ਭੁਪਿੰਦਰ ਸਿੰਘ ਬੈਂਸ)-ਸੀਨੀਅਰ ਭਾਜਪਾ ਆਗੂ ਐਡਵੋਕੇਟ ਵਿਕਰਮ ਸਿੰਘ ਸਿੱਧੂ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਾਲ ਨੰੂ ਸਮਰਪਿਤ ਧਾਰਮਿਕ ਸਮਾਗਮ 3 ਜਨਵਰੀ ਦਿਨ ਸ਼ਨੀਵਾਰ ਨੰੂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਸਰਾਭਾ ਨਗਰ ਵਿਖੇ ਕਰਵਾਇਆ ਜਾ ਰਿਹਾ ਹੈ, ਜੋ ਕਿ ਸ਼ਾਮ 7 ਵਜੇ ਤੋਂ 9 ਵਜੇ ਤੱਕ ਹੋਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਕਰਮ ਸਿੰਘ ਸਿੱਧੂ ਨੇ ਦੱਸਿਆ ਕਿ ਸਮਾਗਮ ਵਿਚ ਭਾਈ ਰਵਿੰਦਰ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਅੰਮਿ੍ਤਸਰ ਸਾਹਿਬ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੰੂ ਨਿਹਾਲ ਕਰਨਗੇ | ਉਨ੍ਹਾਂ ਵਲੋਂ ਸਾਧ ਸੰਗਤ ਨੰੂ ਇਸ ਸਮਾਗਮ ਵਿਚ ਪੁੱਜਣ ਦੀ ਬੇਨਤੀ ਕੀਤੀ ਗਈ ਹੈ |