23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਦੁਕਾਨ ਦਾ ਸ਼ਟਰ ਤੋੜ ਕੇ ਗੱਲੇ 'ਚੋਂ ਉਡਾਈ ਹਜ਼ਾਰਾਂ ਦੀ ਨਕਦੀ

Ad Position 21
No active advertisement
ਅਜੀਤ ਡੈਸਕ 31-12-2025
ਢੰਡਾਰੀ ਕਲਾਂ/ਲੁਧਿਆਣਾ, 30 ਦਸੰਬਰ (ਜਸਵੀਰ ਸਿੰਘ ਬੰਗਾ)-ਈਸਟਮੈਨ ਚੌਕ ਇਲਾਕੇ 'ਚ ਤੜਕੇ ਕਾਰ 'ਚ ਸਵਾਰ ਹੋ ਕੇ ਆਏ ਚੋਰਾਂ ਨੇ ਪਹਿਲਾਂ ਇਕ ਦੁਕਾਨ ਦਾ ਸ਼ਟਰ ਤੋੜਨ ਦੀ ਕੋਸ਼ਿਸ਼ ਕੀਤੀ, ਜਦ ਉਹ ਆਪਣੇ ਮਕਸਦ ਵਿਚ ਕਾਮਯਾਬ ਨਾ ਹੋਏ ਤਾਂ ਨਾਲ ਵਾਲੀ ਦੂਜੀ ਦੁਕਾਨ ਦਾ ਸ਼ਟਰ ਤੋੜ ਦਿੱਤਾ ਅਤੇ ਗੱਲੇ ਵਿਚ ਪਈ ਹਜ਼ਾਰਾਂ ਰੁਪਏ ਦੀ ਨਗਦੀ ਚੋਰੀ ਕਰਕੇ ਫ਼ਰਾਰ ਹੋ ਗਏ | ਇਹ ਪੂਰੀ ਵਾਰਦਾਤ ਦੁਕਾਨ ਅੰਦਰ ਲੱਗੇ ਕੈਮਰਿਆਂ ਵਿਚ ਕੈਦ ਹੋ ਗਈ | ਘਟਨਾ ਦੀ ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਨੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ਼ ਕਬਜ਼ੇ ਵਿਚ ਲੈ ਕੇ ਕਾਰ ਦੇ ਨੰਬਰਾਂ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਦਾ ਕਹਿਣਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਆਏ ਵਿਅਕਤੀਆਂ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸੰਗੋਵਾਲ ਦੀ ਅਗਵਾਈ ਹੇਠ ਹੰਬੜਾਂ ਜ਼ੋਨ ਦੇ ਪਿੰਡਾਂ 'ਚ ਵਿਕਾਸ ਕਾਰਜਾਂ ਲਈ ਵਚਨਬੱਧ ਰਹਾਂਗੀ-ਬੀਬੀ ਲਾਦੀਆਂ ਅਗਲੀ ਖ਼ਬਰ ਸੀਨੀਅਰ ਭਾਜਪਾ ਆਗੂ ਐਡਵੋਕੇਟ ਵਿਕਰਮ ਸਿੰਘ ਸਿੱਧੂ ਵਲੋਂ ਧਾਰਮਿਕ ਸਮਾਗਮ 3 ਨੂੰ
Ad Position 24