09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਪੰਜਾਬ ਯੂਨੀਵਰਸਿਟੀ ਦਾ ਨਾਂਅ ਬਦਲਣ ਵਾਲੀ ਗੱਲ 'ਤੇ ਪ੍ਰਧਾਨ ਨੇ ਮੰਗੀ ਮੁਆਫ਼ੀ

Ad Position 21
No active advertisement
ਅਜੀਤ ਡੈਸਕ 01-06-2025
ਚੰਡੀਗੜ੍ਹ, 31 ਮਈ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟ ਕੌਂਸਲ ਦੇ ਪ੍ਰਧਾਨ ਅਨੁਰਾਗ ਦਲਾਲ ਨੇ ਪੰਜਾਬ ਯੂਨੀਵਰਸਿਟੀ ਦੇ ਨਾਂਅ 'ਚ ਤਬਦੀਲੀ ਲਈ ਦਿੱਤੇ ਉਪ ਕੁਲਪਤੀ ਨੂੰ ਪੱਤਰ ਲਈ ਸਾਰੇ ਵਿਦਿਆਰਥੀਆਂ ਤੇ ਯੂਨੀਵਰਸਿਟੀ ਨਾਲ ਸੰਬੰਧਤ ਵਿਅਕਤੀਆਂ ਤੋਂ ਮੁਆਫ਼ੀ ਮੰਗ ਲਈ ਹੈ ਜੋ ਕਿ ਸੋਸ਼ਲ ਮੀਡੀਆ (ਫੇਸਬੁੱਕ) 'ਤੇ ਘੁੰਮ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਮੇਰਾ ਮਕਸਦ ਕਿਸੇ ਦੀ ਭਾਵਨਾ ਨੂੰ ਦੁਖਾਉਣਾ ਨਹੀਂ ਸੀ | ਜੇਕਰ ਮੇਰੇ ਕਾਰਨ ਕਿਸੇ ਨੂੰ ਤਕਲੀਫ ਹੋਈ ਹੈ ਤਾਂ ਉਸ ਲਈ ਮੈਂ ਮਾਫੀ ਮੰਗਦਾ ਹਾਂ? ਦੱਸਣਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਯੂਨੀਵਰਸਿਟੀ ਦੀ ਉਪ ਕੁਲਪਤੀ ਪ੍ਰੋਫੈਸਰ ਰੇਣੂ ਵਿਗ ਨੂੰ ਪੰਜਾਬ ਯੂਨੀਵਰਸਿਟੀ ਦਾ ਨਾਂਅ 'ਚ ਤਬਦੀਲੀ ਕਰਨ ਲਈ ਮੰਗ-ਪੱਤਰ ਦਿੱਤਾ ਸੀ | ਇਸ ਵਿਚ ਉਸ ਨੇ ਲਿਖਿਆ ਸੀ ਕਿ ਪੰਜਾਬ ਯੂਨੀਵਰਸਿਟੀ ਦਾ ਨਾਂਅ ਪੰਜਾਬ ਤੇ ਹਰਿਆਣਾ ਯੂਨੀਵਰਸਿਟੀ ਕੀਤਾ ਜਾਵੇ, ਜਿਸ ਕਾਰਨ ਵਿਦਿਆਰਥੀਆਂ 'ਚ ਭਾਰੀ ਗ਼ੁੱਸਾ ਦੇਖਣ ਨੂੰ ਮਿਲ ਰਿਹਾ ਸੀ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਾਗਰੂਕਤਾ ਕੈਂਪ ਲਗਾਇਆ <br/> ਅਗਲੀ ਖ਼ਬਰ ਲਾਇਨਜ਼ ਕਲੱਬ ਚੰਡੀਗੜ੍ਹ ਸੈਂਟਰਲ ਨੇ 30 ਲੋੜਵੰਦ ਬੱਚਿਆਂ ਨੂੰ ਦਿੱਤੀ ਸਕਾਲਰਸ਼ਿਪ
Ad Position 24