09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਕਿਸਾਨ ਜਾਗਰੂਕਤਾ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 01-06-2025
ਕੁਰਾਲੀ, 31 ਮਈ (ਬਿੱਲਾ ਅਕਾਲਗੜ੍ਹੀਆ)-ਸਥਾਨਕ ਵਾ. ਨੰ. 10 ਪਿੰਡ ਚਨਾਲੋਂ ਵਿਖੇ ਕਿ੍ਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਬਲਬੀਰ ਸਿੰਘ ਖੱਦਾ ਦੀ ਅਗਵਾਈ ਹੇਠ ਡਾ. ਹਰਮੀਤ ਕੌਰ ਦੀ ਦੇਖ-ਰੇਖ ਵਾਲੀ ਟੀਮ ਵਲੋਂ 'ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ' ਤਹਿਤ ਕੈਂਪ ਲਗਾਇਆ | ਇਸ ਮੌਕੇ ਸਥਾਨਕ ਕੌਂਸਲਰ ਬਹਾਦਰ ਸਿੰਘ ਓ. ਕੇ. ਨੇ ਕਿਹਾ ਕਿ ਖੇਤੀਬਾੜੀ ਵਿਭਾਗ ਪੰਜਾਬ ਤੇ ਕਿ੍ਸ਼ੀ ਵਿਗਿਆਨ ਕੇਂਦਰ ਕਿਸਾਨਾਂ ਦੀਆਂ ਖੇਤੀਬਾੜੀ ਸੰਬੰਧੀ ਸਾਰੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਵਚਨਬੱਧ ਹੈ | ਉਨ੍ਹਾਂ ਡਿਪਟੀ ਡਾਇਰੈਕਟਰ ਡਾ. ਬਲਬੀਰ ਸਿੰਘ ਖੱਦਾ ਦੀ ਅਗਵਾਈ ਤੇ ਡਾ. ਹਰਮੀਤ ਕੌਰ ਦੀ ਦੇਖ-ਰੇਖ ਵਾਲੀ ਟੀਮ ਦੀ ਕਿਸਾਨਾਂ ਨੂੰ ਸਮੇਂ-ਸਮੇਂ ਸਿਰ ਫ਼ਸਲਾਂ ਸੰਬੰਧੀ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ | ਇਸ ਮੌਕੇ ਡਾ. ਹਰਮੀਤ ਕੌਰ ਨੇ ਦੱਸਿਆ ਕਿ ਅੱਜ ਉਨ੍ਹਾਂ ਵਲੋਂ ਪਿੰਡ ਚਨਾਲੋਂ, ਕੁਰਾਲੀ, ਦੁਸਾਰਨਾ, ਸ਼ਾਹਪੁਰ, ਮੁੱਲਾਂਪੁਰ ਸੌਢੀਆਂ ਅਤੇ ਫ਼ਤਿਹਪੁਰ ਟੱਪਰੀਆਂ ਆਦਿ ਪਿੰਡਾਂ ਵਿਖੇ ਜਾਗਰੂਕਤਾ ਕੈਂਪ ਲਗਾਏ ਗਏ | ਇਨ੍ਹਾਂ ਕੈਂਪਾਂ ਦੌਰਾਨ ਡਾ. ਖੱਦਾ ਨੇ ਪਸ਼ੂ-ਪਾਲਣ ਤੇ ਬੱਕਰੀ-ਪਾਲਣ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ, ਜਦ ਕਿ ਕੇਂਦਰ ਦੇ ਮਾਹਿਰਾਂ ਡਾ. ਹਰਮੀਤ ਕੌਰ ਅਤੇ ਡਾ. ਮੁਨੀਸ਼ ਸ਼ਰਮਾ ਨੇ ਕਿਸਾਨਾਂ ਨੂੰ ਸਾਉਣੀ ਰੁੱਤ ਦੀਆਂ ਮੁੱਖ ਫ਼ਸਲਾਂ ਤੇ ਸਬਜ਼ੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਗੁਰੂ ਅੰਗਦ ਦੇਵ ਵੈਟਰਨਰੀ ਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਤੋਂ ਪਹੁੰਚੇ ਡਾ. ਅਮਨਦੀਪ ਸਿੰਘ ਨੇ ਪਸ਼ੂ-ਪਾਲਣ ਨਾਲ ਸੰਬੰਧਤ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ | ਪ੍ਰੋਗਰਾਮ ਦਾ ਇਕ ਹੋਰ ਖਾਸ ਪਹਿਲੂ ਡਾ. ਪਾਰੁਲ ਗੁਪਤਾ ਦੁਆਰਾ ਔਰਤਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨਾ ਸੀ | ਅੰਤ 'ਚ ਡਾ. ਗੁਲਗੁਲ ਸਿੰਘ ਨੇ ਮੱਛੀ-ਪਾਲਣ ਦੇ ਖੇਤਰ 'ਚ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਗੁਰਮੇਲ ਸਿੰਘ ਪਾਬਲਾ, ਕਿਸਾਨ ਤਰਲੋਚਨ ਸਿੰਘ, ਪ੍ਰਦੀਪ ਕੁਮਾਰ, ਮਹਾਂ ਸਿੰਘ, ਓਮ ਪ੍ਰਕਾਸ਼ ਪੰਚ, ਕੈਪਟਨ ਪ੍ਰੇਮ ਸਿੰਘ, ਸੁਰਜੀਤ ਸਿੰਘ, ਦਰਬਾਰਾ ਸਿੰਘ, ਪਾਲ ਸਿੰਘ, ਪਰਮਿੰਦਰ ਪੰਚ, ਕਰਨੈਲ ਸਿੰਘ, ਗੁਰਮੁੱਖ ਸਿੰਘ, ਸੁਰਮੁੱਖ ਸਿੰਘ, ਸਤਪਾਲ ਸਿੰਘ ਤੇ ਰਛਪਾਲ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਸੰਵਿਧਾਨ ਬਚਾਓ ਮੁਹਿੰਮ' ਤਹਿਤ ਲੋਕ ਕਾਂਗਰਸ ਦਾ ਸਾਥ ਦੇਣ ਲਈ ਤਿਆਰ-ਵਿਜੇ ਸ਼ਰਮਾ ਟਿੰਕੂ <br/> ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦਾ ਨਾਂਅ ਬਦਲਣ ਵਾਲੀ ਗੱਲ 'ਤੇ ਪ੍ਰਧਾਨ ਨੇ ਮੰਗੀ ਮੁਆਫ਼ੀ
Ad Position 24