ਖਰੜ, 31 ਮਈ (ਜੰਡਪੁਰੀ)-ਭਾਰਤੀ ਸੰਵਿਧਾਨ ਨੂੰ ਬਚਾਉਣ ਲਈ ਹਰ ਵਰਗ ਦੇ ਲੋਕ ਕਾਂਗਰਸ ਪਾਰਟੀ ਦਾ ਸਾਥ ਦੇਣ ਲਈ ਤਿਆਰ ਹਨ | ਇਹ ਪ੍ਰਗਟਾਵਾ ਕਾਂਗਰਸ ਦੇ ਹਲਕਾ ਖਰੜ ਤੋਂ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੇ ਨੇੜਲੇ ਪਿੰਡ ਮਜਾਤ ਵਿਖੇ ਪਿੰਡ ਵਾਸੀਆਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਦੇ ਲੋਕ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੁਆਰਾ ਬਣਾਏ ਸੰਵਿਧਾਨ ਨੂੰ ਕਿਸੇ ਵੀ ਹਾਲਤ 'ਚ ਤੋੜਨ-ਮਰੋੜਨ ਨਹੀਂ ਦੇਣਗੇ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤੀ ਗਈ 'ਸੰਵਿਧਾਨ ਬਚਾਓ ਮੁਹਿੰਮ' ਤਹਿਤ ਵੱਡੀ ਗਿਣਤੀ ਲੋਕ ਕਾਂਗਰਸ ਪਾਰਟੀ ਨਾਲ ਜੁੜਨ ਲਈ ਤਿਆਰ ਹਨ | ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਕਜੁੱਟ ਹੋਣ ਦੀ ਲੋੜ ਹੈ | ਇਸੇ ਦੌਰਾਨ ਪਿੰਡ ਵਾਸੀਆਂ ਨੇ ਹਲਕਾ ਇੰਚਾਰਜ ਸ਼ਰਮਾ ਨੂੰ ਬਿਜਲੀ ਸੰਬੰਧੀ ਸਮੱਸਿਆ ਤੋਂ ਜਾਣੂ ਕਰਵਾਇਆ, ਜਿਸ 'ਤੇ ਉਨ੍ਹਾਂ ਸੰਬੰਧਤ ਅਧਿਕਾਰੀਆਂ ਰਾਹੀਂ ਸਮੱਸਿਆ ਨੂੰ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਗਗਨਦੀਪ ਸਿੰਘ ਤੋਲੇਮਾਜਰਾ ਬਲਾਕ ਸੰਮਤੀ ਮੈਂਬਰ, ਨਰਿੰਦਰ ਸਿੰਘ ਸਾਬਕਾ ਸਰਪੰਚ ਮਜਾਤ, ਹੰਸਰਾਜ ਸਿੰਘ ਬੂਥਗੜ੍ਹ ਚੇਅਰਮੈਨ ਐਸ. ਸੀ. ਵਿੰਗ ਜ਼ਿਲ੍ਹਾ ਮੁਹਾਲੀ, ਮੰਗਤ ਖਾਨ ਝੰਜੇੜੀ, ਮਾਸਟਰ ਸੁਰਜੀਤ ਸਿੰਘ ਸਵਾੜਾ, ਅਮਨ ਸ਼ਰਮਾ, ਸਰਬਜੀਤ ਸਿੰਘ ਟੋਡਰ ਮਾਜਰਾ, ਬੰਟੀ ਰਸਨਹੇੜੀ, ਰਣ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਜਸਵੀਰ ਸਿੰਘ ਨੰਗਲ ਫੈਜ਼ਗੜ੍ਹ, ਅਜੈਬ ਸਿੰਘ, ਭੁਪਿੰਦਰ ਕੌਰ, ਕਰਮਜੀਤ ਕੌਰ, ਜਸਮੇਰ ਕੌਰ, ਜਸਪਾਲ ਕੌਰ, ਅਮਰਜੀਤ ਕੌਰ, ਰੁਲਦਾ ਸਿੰਘ, ਬਲਿਹਾਰ ਸਿੰਘ, ਮਹਿੰਦਰ ਸਿੰਘ ਤੇ ਕੁਲਦੀਪ ਸਿੰਘ ਓਇੰਦ ਪੀ. ਏ. ਟੂ ਵਿਜੇ ਸ਼ਰਮਾ ਟਿੰਕੂ ਆਦਿ ਵੀ ਹਾਜ਼ਰ ਸਨ |