09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਵਿਸ਼ਵ ਸਨਾਤਨ ਧਰਮ ਸਭਾ ਨੇ ਅੱਤਵਾਦ ਦੇ ਸ਼ਿਕਾਰ ਹਿੰਦ ਭਾਈਚਾਰੇ ਦੇ ਹੱਕ 'ਚ ਆਵਾਜ਼ ਉਠਾਈ <br/>

Ad Position 21
No active advertisement
ਅਜੀਤ ਡੈਸਕ 01-06-2025
ਚੰਡੀਗੜ੍ਹ, 31 ਮਈ (ਵਿਕਰਮਜੀਤ ਸਿੰਘ ਮਾਨ)-ਵਿਸ਼ਵ ਸਨਾਤਨ ਧਰਮ ਸਭਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸੇਖੜੀ ਤੇ ਸੀਨੀਅਰ ਉਪ ਪ੍ਰਧਾਨ ਪੰਡਿਤ ਦੇਵੀ ਦਿਆਲ ਪਰਾਸ਼ਰ ਦੀ ਅਗਵਾਈ ਹੇਠ ਸਭਾ ਦਾ ਇਕ ਵਫ਼ਦ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ | ਵਫ਼ਦ ਨੇ ਰਾਜਪਾਲ ਨੂੰ ਇਕ ਮੰਗ-ਪੱਤਰ ਸੌਂਪਿਆ, ਜਿਸ 'ਚ 1984 ਦੇ ਦੰਗਿਆਂ ਦੌਰਾਨ ਪੀੜਤ ਪਰਿਵਾਰਾਂ ਦੀ ਪਛਾਣ ਕਰਨ ਤੇ ਉਨ੍ਹਾਂ ਪਰਿਵਾਰਾਂ 'ਚੋਂ 19 ਦੇ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਦਿੱਲੀ ਦੀ ਭਾਜਪਾ ਸਰਕਾਰ ਦੀ ਪ੍ਰਸ਼ੰਸਾ ਕੀਤੀ ਗਈ, ਨਾਲ ਹੀ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਇਸ ਫੈਸਲੇ ਲਈ ਵਧਾਈ ਦਿੱਤੀ ਗਈ | ਵਫ਼ਦ ਨੇ ਰਾਜਪਾਲ ਅੱਗੇ ਮੰਗ ਰੱਖੀ ਕਿ ਜਿਸ ਤਰ੍ਹਾਂ ਦਿੱਲੀ ਸਰਕਾਰ ਨੇ 1984 ਦੇ ਦੰਗਿਆਂ ਦੇ ਪੀੜਤਾਂ ਨੂੰ ਰਾਹਤ ਪ੍ਰਦਾਨ ਕੀਤੀ ਹੈ, ਉਸੇ ਤਰ੍ਹਾਂ ਪੰਜਾਬ ਸਰਕਾਰ ਵੀ ਅੱਤਵਾਦ ਦੇ ਸਮੇਂ ਦੌਰਾਨ ਪ੍ਰਭਾਵਿਤ ਪਰਿਵਾਰਾਂ ਦੀ ਪਛਾਣ ਕਰੇ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰੇ | ਪ੍ਰਤੀਨਿਧੀਆਂ ਨੇ ਕਿਹਾ ਕਿ ਅੱਤਵਾਦ ਦੇ ਕਾਲੇ ਦੌਰ ਦੌਰਾਨ, ਪੰਜਾਬ ਦੇ ਲਗਪਗ 35,000 ਲੋਕਾਂ ਨੇ ਵੱਖ-ਵੱਖ ਘਟਨਾਵਾਂ ਵਿਚ ਆਪਣੀਆਂ ਜਾਨਾਂ ਗੁਆ ਦਿੱਤੀਆਂ, ਜਿਨ੍ਹਾਂ ਦੇ ਪਰਿਵਾਰ ਅਜੇ ਵੀ ਆਰਥਿਕ ਤੇ ਸਮਾਜਿਕ ਸੰਘਰਸ਼ਾਂ ਦਾ ਸਾਹਮਣਾ ਕਰ ਰਹੇ ਹਨ | ਵਫਦ ਨੇ ਮੰਗ-ਪੱਤਰ 'ਚ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਦੀ ਦੇਖਭਾਲ ਕਰੇ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਜਲਦੀ ਰੁਜ਼ਗਾਰ ਦੇ ਕੇ ਉਨ੍ਹਾਂ ਨੂੰ ਰਾਹਤ ਪ੍ਰਦਾਨ ਕਰੇ | ਵਫ਼ਦ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਪਹਿਲਾਂ ਹੀ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ 780.49 ਕਰੋੜ ਰੁਪਏ ਦੀ ਸਹਾਇਤਾ ਮਨਜ਼ੂਰ ਕਰ ਚੁੱਕੀ ਹੈ, ਪਰ ਹੁਣ ਤੱਕ ਪੀੜਤਾਂ ਨੂੰ ਇਹ ਰਕਮ ਨਹੀਂ ਮਿਲੀ ਹੈ | ਉਨ੍ਹਾਂ ਨੇ ਰਾਜਪਾਲ ਨੂੰ ਇਸ ਮੁੱਦੇ 'ਤੇ ਦਖਲ ਦੇਣ ਤੇ ਸੰਬੰਧਤ ਅਧਿਕਾਰੀਆਂ ਨੂੰ ਇਹ ਰਕਮ ਜਲਦੀ ਵੰਡਣ ਦੇ ਨਿਰਦੇਸ਼ ਦੇਣ ਦੀ ਅਪੀਲ ਕੀਤੀ | ਇਸ ਮੌਕੇ ਸਭਾ ਦੇ ਹੋਰ ਸੀਨੀਅਰ ਮੈਂਬਰ ਸੁਨੀਲ ਭਾਰਦਵਾਜ, ਬਦੀਸ਼ ਅਗਰਵਾਲ, ਸ਼ਿਵ ਕੁਮਾਰ ਕਲਿਆਣ, ਮਹੇਸ਼ ਗੁਪਤਾ ਤੇ ਰਾਜ ਨੰਬਰਦਾਰ ਬਠਿੰਡਾ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐਮ. ਸੀ. ਐਮ. ਕਾਲਜ ਨੇ ਅੰਗਰੇਜ਼ੀ ਭਾਸ਼ਾ ਦੇ ਬੁਨਿਆਦੀ ਸਿਧਾਂਤਾਂ 'ਦੇ ਸਿਰਲੇਖ ਅਧੀਨ 7 ਦਿਨਾ ਬਿ੍ਜ ਕੋਰਸ ਕਰਵਾਇਆ <b... ਅਗਲੀ ਖ਼ਬਰ ਨਗਰ ਨਿਗਮ ਚੰਡੀਗੜ੍ਹ ਨੇ ਸੈਕਟਰ 26 'ਚ ਨਾਜਾਇਜ਼ ਕਬਜ਼ੇ ਵਿਰੋਧੀ ਮੁਹਿੰਮ ਚਲਾਈ, ਕੀਤੇ 42 ਚਲਾਨ <br/>
Ad Position 24