09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਪੰਜਾਬ ਯੂਨੀਵਰਸਿਟੀ ਡੈਂਟਲ ਇੰਸਟੀਚਿਊਟ ਨੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 01-06-2025
ਚੰਡੀਗੜ੍ਹ, 31 ਮਈ (ਮਾਰਕੰਡਾ)-ਡਾ. ਹਰਵੰਸ਼ ਸਿੰਘ ਜੱਜ ਇੰਸਟੀਚਿਊਟ ਆਫ਼ ਡੈਂਟਲ ਸਾਇੰਸਜ਼ ਐਂਡ ਹਸਪਤਾਲ ਪੰਜਾਬ ਯੂਨੀਵਰਸਿਟੀ ਨੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ | ਤੰਬਾਕੂ ਦੀ ਵਰਤੋਂ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਤੇ ਵਿਅਕਤੀਆਂ ਨੂੰ ਸਿਹਤਮੰਦ ਤੰਬਾਕੂ ਮੁਕਤ ਜੀਵਨ ਜਿਊਣ ਲਈ ਉਤਸ਼ਾਹਿਤ ਕਰਨ ਲਈ ਜਾਗਰੂਕਤਾ ਮੁਹਿੰਮ, ਪੋਸਟਰ ਮੇਕਿੰਗ, ਮੁਕਾਬਲਾ, ਨਾਅਰੇਬਾਜ਼ੀ ਤੇ ਸਹੁੰ ਚੁੱਕਣ ਵਰਗੀਆਂ ਗਤੀਵਿਧੀਆਂ ਕੀਤੀਆਂ ਗਈਆਂ | ਫੈਕਲਟੀ ਤੇ ਵਿਦਿਆਰਥੀਆਂ ਨੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਤੰਬਾਕੂ ਦੇ ਨੁਕਸਾਨਦੇਹ ਪ੍ਰਭਾਵਾਂ ਅਤੇ ਆਦਤ ਛੱਡਣ ਦੇ ਫ਼ਾਇਦਿਆਂ ਬਾਰੇ ਜਾਗਰੂਕ ਕੀਤਾ | ਤੰਬਾਕੂ ਸੇਵਨ ਦੇ ਨਤੀਜਿਆਂ ਨੂੰ ਦਰਸਾਉਣ ਲਈ ਪੋਸਟਰਾਂ ਦੀ ਇਕ ਲੜੀ ਦੀ ਵਰਤੋਂ ਕੀਤੀ ਗਈ | ਮਰੀਜ਼ਾਂ ਨੂੰ ਸੰਸਥਾ ਦੇ ਟੀ. ਸੀ. ਸੀ. ਸੈਂਟਰ ਦਾ ਦੌਰਾ ਕਰਨ ਲਈ ਵੀ ਉਤਸ਼ਾਹਿਤ ਕੀਤਾ | ਇਹ ਮੁਹਿੰਮ ਰਿਸੈੱਪਸ਼ਨ ਏਰੀਆ 'ਚ ਤੰਬਾਕੂ ਦੀ ਵਰਤੋਂ ਵਿਰੁੱਧ ਸਹੁੰ ਚੁੱਕ ਕੇ ਸਮਾਪਤ ਹੋਈ | ਇੰਡੀਅਨ ਡੈਂਟਲ ਐਸੋਸੀਏਸ਼ਨ (ਆਈ. ਡੀ. ਏ.) ਨੇ ਵੀ ਇਸ ਮੁਹਿੰਮ 'ਚ ਡੈਂਟਲ ਇੰਸਟੀਚਿਊਟ ਨਾਲ ਸਹਿਯੋਗ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਐਮ. ਬੀ. ਏ. ਪਾਸਿੰਗ ਆਊਟ ਲਈ ਇਕ ਵਿਦਾਇਗੀ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਐਮ. ਸੀ. ਐਮ. ਕਾਲਜ ਨੇ ਅੰਗਰੇਜ਼ੀ ਭਾਸ਼ਾ ਦੇ ਬੁਨਿਆਦੀ ਸਿਧਾਂਤਾਂ 'ਦੇ ਸਿਰਲੇਖ ਅਧੀਨ 7 ਦਿਨਾ ਬਿ੍ਜ ਕੋਰਸ ਕਰਵਾਇਆ <b...
Ad Position 24