ਐੱਸ. ਏ. ਐੱਸ. ਨਗਰ, 31 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-70 ਸਥਿਤ ਆਸ਼ਮਾ ਇੰਟਰਨੈਸ਼ਨਲ ਸਕੂਲ ਵਲੋਂ ਆਪਣੇ ਵਿਦਿਆਰਥੀਆਂ ਨੂੰ ਦੰਦਾਂ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਸਕੂਲ ਕੈਂਪਸ ਵਿਖੇ ਦੰਦਾਂ ਦਾ ਜਾਂਚ ਕੈਂਪ ਲਗਾਇਆ | ਇਸ ਕੈਂਪ 'ਚ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕਰਨ ਉਪਰੰਤ ਉਨ੍ਹਾਂ ਨੂੰ ਲੋੜੀਂਦੀ ਸਲਾਹ ਵੀ ਦਿੱਤੀ | ਇਸ ਮੌਕੇ ਵਿਦਿਆਰਥੀਆਂ ਲਈ ਇਕ ਸਵਾਲ-ਜਵਾਬ ਸੈਸ਼ਨ ਵੀ ਕਰਵਾਇਆ ਗਿਆ, ਜਿਸ ਦੌਰਾਨ ਬੱਚਿਆਂ ਨੇ ਆਪਣੀ ਉਮਰ ਤੇ ਸੋਚ ਅਨੁਸਾਰ ਕਈ ਸਵਾਲ ਪੁੱਛੇ, ਜਿਨ੍ਹਾਂ ਦੇ ਡਾਕਟਰੀ ਟੀਮ ਵਲੋਂ ਬਿਹਤਰੀਨ ਤਰੀਕੇ ਨਾਲ ਜਵਾਬ ਦਿੱਤੇ ਗਏ | ਇਸੇ ਦੌਰਾਨ ਸਕੂਲ ਪਿ੍ੰ. ਸੂਚੀ ਗਰੋਵਰ ਨੇ ਵੀ ਵਿਦਿਆਰਥੀਆਂ ਨੂੰ ਦੰਦਾਂ ਦੀ ਸਾਂਭ-ਸੰਭਾਲ ਸੰਬੰਧੀ ਪ੍ਰੇਰਿਤ ਕੀਤਾ |