09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਲੁਧਿਆਣਾ ਜ਼ਿਮਨੀ ਚੋਣਾਂ ਦੌਰਾਨ 8 ਨੂੰ ਮੁੜ ਤੋਂ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 01-06-2025
ਖਰੜ, 31 ਮਈ (ਜੰਡਪੁਰੀ)-ਸਿਹਤ ਵਿਭਾਗ ਦੀ ਜਥੇਬੰਦੀ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਤਨਖ਼ਾਹ 'ਚ 20 ਫ਼ੀਸਦੀ ਵਾਧੇ ਦੀ ਮੰਗ ਨੂੰ ਲੈ ਕੇ 8 ਜੂਨ ਨੂੰ ਮੁੜ ਤੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਐਸੋਸੀਏਸ਼ਨ ਵਲੋਂ ਮਈ ਮਹੀਨੇ 'ਚ ਵੀ 'ਆਪ' ਦੇ ਸੰਸਦ ਮੈਂਬਰ ਤੇ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਸੰਜੀਵ ਅਰੋੜਾ ਦੇ ਮੁੱਖ ਦਫ਼ਤਰ ਤੱਕ ਸ਼ਾਂਤਮਈ ਰੋਸ ਮਾਰਚ ਕੱਢਿਆ ਗਿਆ ਸੀ, ਉਪਰੰਤ ਸੰਜੀਵ ਅਰੋੜਾ ਨੇ ਐਸੋਸੀਏਸ਼ਨ ਦਾ ਮੰਗ ਪੱਤਰ ਸੰਬੰਧਤ ਅਧਿਕਾਰੀਆਂ ਨੂੰ ਭੇਜਣ ਉਪਰੰਤ ਮੰਗਾਂ 'ਤੇ ਕਾਰਵਾਈ ਦਾ ਭਰੋਸਾ ਦਿੱਤਾ ਸੀ, ਪਰ ਅੱਜ 15 ਦਿਨ ਬੀਤ ਜਾਣ ਉਪਰੰਤ ਵੀ ਮੰਗਾਂ ਸੰਬੰਧੀ ਕੋਈ ਕਾਰਵਾਈ ਨਾ ਹੋਣ ਤੋਂ ਖ਼ਫ਼ਾ ਹੋਏ ਸਮੂਹ ਕਰਮਚਾਰੀਆਂ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ | ਇਹ ਫ਼ੈਸਲਾ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਨੇ ਪੰਜਾਬ ਭਰ ਦੇ ਕਰਮਚਾਰੀਆਂ ਤੇ ਜ਼ਿਲ੍ਹਾ ਪ੍ਰਧਾਨ ਨਾਲ ਹੋਈ ਵਰਚੂਅਲ ਮੀਟਿੰਗ ਉਪਰੰਤ ਲਿਆ | ਇਸ ਮੌਕੇ ਸੂਬਾ ਪ੍ਰਧਾਨ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤੇ ਹੁਣ ਤੱਕ 'ਆਪ' ਦੀ ਹਰ ਮੁਹਿੰਮ 'ਚ ਸਾਥ ਦੇਣ ਉਪਰੰਤ ਵੀ 40 ਮਹੀਨੇ ਬੀਤ ਜਾਣ ਦੇ ਬਾਵਜੂਦ 'ਆਪ' ਸਰਕਾਰ ਵਲੋਂ ਕਰਮਚਾਰੀਆਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ | ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਵਾਅਦਾ ਖ਼ਿਲਾਫ਼ੀ ਸੰਬੰਧੀ ਲੁਧਿਆਣਾ ਜ਼ਿਮਨੀ ਚੋਣ ਦੌਰਾਨ ਘਰ-ਘਰ ਜਾ ਕੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ ਅਤੇ ਰੋਸ ਰੈਲੀ ਕੱਢੀ ਜਾਵੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਜਦੋਂ ਲੁਧਿਆਣਾ ਵਿਖੇ ਚੋਣ ਪ੍ਰਚਾਰ ਲਈ ਆਉਣਗੇ ਤਾਂ ਉਨ੍ਹਾਂ ਦਾ ਵੀ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਐਸੋਸੀਏਸ਼ਨ ਦੀ ਮੁਹਾਲੀ ਇਕਾਈ ਦੇ ਪ੍ਰਧਾਨ ਰਾਜ ਕੁਮਾਰ, ਦਿਲਪ੍ਰੀਤ ਲਾਲੜੂ, ਹਰਮਿੰਦਰ, ਸਪਨਾ, ਗੁਰਪ੍ਰੀਤ ਖਰੜ ਤੇ ਅਰਵਿੰਦਰ ਖਰੜ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਵਿਧਾਨ ਤੇ ਲੋਕਤੰਤਰ ਦੀ ਹੱਤਿਆ ਦੇ ਖ਼ਿਲਾਫ਼ ਕਾਂਗਰਸ ਪਾਰਟੀ ਹਰ ਮੰਚ 'ਤੇ ਆਪਣੀ ਆਵਾਜ਼ ਉੱਠਾ ਰਹੀ-ਰਾਜਾ ਵੜਿੰਗ <br/... ਅਗਲੀ ਖ਼ਬਰ ਆਸ਼ਮਾ ਇੰਟਰਨੈਸ਼ਨਲ ਸਕੂਲ ਵਿਖੇ ਦੰਦਾਂ ਦੀ ਜਾਂਚ ਸੰਬੰਧੀ ਕੈਂਪ ਲਗਾਇਆ <br/>
Ad Position 24