10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਬਰਵਾਲਾ ਰੋਡ 'ਤੇ ਪੀ. ਡਬਲਿਊ. ਡੀ. ਵਲੋਂ ਬਣਾਏ ਜਾ ਰਹੇ ਨਾਲੇ ਕਾਰਨ ਪਾਣੀ ਦੀ ਸਪਲਾਈ ਠੱਪ <br/>

Ad Position 21
No active advertisement
ਅਜੀਤ ਡੈਸਕ 01-06-2025
ਡੇਰਾਬੱਸੀ, 31 ਮਈ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ-ਬਰਵਾਲਾ ਰੋਡ 'ਤੇ ਸਥਿਤ ਸ਼ਹੀਦ ਭਗਤ ਸਿੰਘ ਨਗਰ ਕਾਲੋਨੀ ਦੇ ਵਸਨੀਕ ਪਾਣੀ ਦੇ ਗੰਭੀਰ ਸੰਕਟ ਨਾਲ ਜੂਝ ਰਹੇ ਹਨ | ਇਲਾਕੇ 'ਚ ਪੀ. ਡਬਲਿਊ. ਡੀ. ਵਲੋਂ ਬਣਾਏ ਜਾ ਰਹੇ ਜ਼ਮੀਨਦੋਜ਼ ਨਾਲੇ ਦੇ ਕੰਮ ਦੌਰਾਨ ਪਾਣੀ ਦੀਆਂ ਸਪਲਾਈ ਲਾਈਨਾਂ ਟੁੱਟ ਜਾਣ ਕਾਰਨ ਪੂਰੇ ਇਲਾਕੇ ਦੀ ਪਾਣੀ ਦੀ ਸਪਲਾਈ ਠੱਪ ਪਈ ਹੈ | ਗਰਮੀ ਦੇ ਮੌਸਮ 'ਚ ਪਾਣੀ ਦੀ ਕਿੱਲਤ ਤੋਂ ਪ੍ਰੇਸ਼ਾਨ ਲੋਕਾਂ ਨੇ ਪ੍ਰਸ਼ਾਸਨ ਸਮੇਤ ਕੌਂਸਲ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਭਗਤ ਸਿੰਘ ਨਗਰ ਦੀ ਗਲੀ ਨੰ. 1 ਤੋਂ ਲੈ ਕੇ 8 ਤੱਕ ਪਿਛਲੇ ਕਈ ਦਿਨਾਂ ਤੋਂ ਪਾਣੀ ਦੀ ਸਪਲਾਈ ਨਹੀਂ ਆ ਰਹੀ, ਜਿਸ ਕਾਰਨ ਕਾਲੋਨੀ ਵਾਸੀ ਟੈਂਕਰਾਂ ਰਾਹੀਂ ਪਾਣੀ ਦੀ ਸਪਲਾਈ ਲੈਣ ਲਈ ਮਜ਼ਬੂਰ ਹਨ, ਪਰ ਇਹ ਟੈਂਕਰ ਵੀ ਪਾਣੀ ਲੋੜ ਪੂਰੀ ਕਰਨ 'ਚ ਅਸਮਰਥ ਸਾਬਤ ਹੋ ਰਹੇ ਹਨ | ਸਥਾਨਕ ਵਸਨੀਕਾਂ ਮਦਨ ਲਾਲ, ਉਰਮਿਲਾ ਦੇਵੀ, ਆਸ਼ਾ, ਅੰਕਿਤ ਮਿਸ਼ਰਾ, ਪ੍ਰੀਤੀ ਰਾਣੀ, ਅਨਿਲ, ਪੁਨੀਤ, ਸਪਨਾ, ਹਿਮਾਂਸ਼ੀ, ਦਿਨੇਸ਼, ਪਾਲ ਸਿੰਘ ਤੇ ਨੀਲਮ ਰਾਣੀ ਆਦਿ ਨੇ ਦੱਸਿਆ ਕਿ ਪਿਛਲੇ ਕਈ ਹਫ਼ਤਿਆਂ ਤੋਂ ਉਹ ਪਾਣੀ ਦੀ ਕਿੱਲਤ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਨਗਰ ਕੌਂਸਲ ਤੇ ਪੀ. ਡਬਲਿਊ. ਡੀ. 'ਤੇ ਉਂਗਲੀ ਚੁੱਕਦਿਆਂ ਮੰਗ ਕੀਤੀ ਕਿ ਸਪਲਾਈ ਤੁਰੰਤ ਬਹਾਲ ਕੀਤੀ ਜਾਵੇ |
ਲੋਕ ਨਿਰਮਾਣ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ 'ਤੇ ਕੌਂਸਲ ਪ੍ਰਧਾਨ ਨੇ ਪ੍ਰਗਟਾਇਆ ਰੋਸ
ਨਗਰ ਕੌਂਸਲ ਪ੍ਰਧਾਨ ਆਸ਼ੂ ਉਪਨੇਜਾ ਨੇ ਕਿਹਾ ਕਿ ਦੱਸਿਆ ਕਿ ਜਦੋਂ ਨਾਲੇ ਦਾ ਕੰਮ ਕੀਤਾ ਜਾ ਰਿਹਾ ਸੀ ਤਾਂ ਉਸ ਸਮੇਂ ਪਾਣੀ ਦੀਆਂ ਲਾਈਨਾਂ ਨੁਕਸਾਨੀਆਂ ਗਈਆਂ ਸਨ |
ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੇ ਕੰਮ ਦੀ ਸੁਸਤ ਚਾਲ ਕਾਰਨ ਜ਼ਿਆਦਾ ਪ੍ਰੇਸ਼ਾਨੀ ਆ ਰਹੀ ਹੈ | ਉਨ੍ਹਾਂ ਕਿਹਾ ਕਿ ਵਿਭਾਗੀ ਅਧਿਕਾਰੀ ਗੰਭੀਰਤਾ ਨਾਲ ਕੰਮ ਨਹੀਂ ਕਰ ਰਹੇ, ਜਿਸ ਕਾਰਨ ਕਾਲੋਨੀ ਵਾਸੀ ਸੰਤਾਪ ਹੰਢਾ ਰਹੇ ਹਨ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਵੀ ਕਈ ਵਾਰ ਪੀ. ਡਬਲਿਊ. ਡੀ. ਵਿਭਾਗ ਅਧਿਕਾਰੀਆਂ ਨੂੰ ਤਾੜਨਾ ਕੀਤੀ ਜਾ ਚੁੱਕੀ ਹੈ, ਪਰ ਫ਼ਿਰ ਵੀ ਉਹ ਸੁਸਤ ਚਾਲ ਨਾਲ ਨਾਲੇ ਦਾ ਕੰਮ ਰਹੇ ਹਨ | ਉਨ੍ਹਾਂ ਕਿਹਾ ਕਿ ਜਲਦ ਹੀ ਉੱਚ ਅਧਿਕਾਰੀਆਂ ਕੋਲ ਸਿਫ਼ਾਰਸ਼ ਕਰਕੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਖਸਤਾ ਹਾਲ ਸੜਕ ਨੂੰ ਲੈ ਕੇ ਕਾਲੋਨੀ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੀ. ਜੀ. ਸੀ. ਝੰਜੇੜੀ ਵਲੋਂ ਤੁਰਕੀ ਤੇ ਅਜ਼ਰਬਾਈਜਾਨ ਦੀਆਂ ਯੂਨੀਵਰਸਿਟੀਆਂ ਨਾਲ ਸੰਬੰਧ ਖ਼ਤਮ ਕਰਨ ਦਾ ਐਲਾਨ
Ad Position 24