07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਐਮ. ਐਸ. ਐਮ. ਈ. ਪੀ. ਸੀ. ਆਈ. ਪੰਜਾਬ ਨਾਲ ਕੀਤੀ ਸਾਂਝੇਦਾਰੀ <br/>

Ad Position 21
No active advertisement
ਅਜੀਤ ਡੈਸਕ 02-06-2025
ਐੱਸ. ਏ. ਐੱਸ. ਨਗਰ, 1 ਜੂਨ (ਪ੍ਰੋ. ਅਵਤਾਰ ਸਿੰਘ)-ਪੰਜਾਬ 'ਚ ਔਰਤਾਂ ਲਈ ਇਕ ਸੁਰੱਖਿਅਤ, ਭਾਗੀਦਾਰੀ ਭਰਪੂਰ ਤੇ ਸਸ਼ਕਤੀਕਰਨ ਵਾਤਾਵਰਨ ਨੂੰ ਉਤਸ਼ਾਹਿਤ ਕਰਨ ਦੀ ਆਪਣੀ ਵਚਨਬੱਧਤਾ ਦੇ ਅਨੁਸਾਰ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਐਮ. ਐਸ. ਐਮ. ਈ. ਪੀ. ਸੀ. ਆਈ. (ਮਾਈਕ੍ਰੋ, ਸਮਾਲ ਐਂਡ ਮੀਡੀਅਮ ਐਂਟਰਪ੍ਰਾਈਜਿਜ਼ ਪ੍ਰਮੋਸ਼ਨ ਕੌਂਸਲ ਆਫ਼ ਇੰਡੀਆ) ਪੰਜਾਬ ਦੇ ਸਹਿਯੋਗ ਨਾਲ 'ਐਮਪਾਵਰਹਰ ਪੰਜਾਬ ਪਹਿਲਕਦਮੀ' ਦੀ ਸ਼ੁਰੂਆਤ ਕੀਤੀ, ਜਿਸ ਦਾ ਉਦੇਸ਼ ਰਾਜ ਭਰ 'ਚ ਔਰਤਾਂ ਅਤੇ ਸਵੈ-ਸਹਾਇਤਾ ਸਮੂਹਾਂ (ਸੈਲਫ਼ ਹੈਲਪ ਗਰੁੱਪਾਂ) ਲਈ ਵੱਖ-ਵੱਖ ਖੇਤਰਾਂ ਵਿਚ ਬਦਲਾਅ ਲਿਆ ਕੇ ਸਹਿਯੋਗ ਦੇਣਾ ਹੈ | ਇਸ ਮੌਕੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਇਹ ਪਹਿਲਕਦਮੀ ਉੱਦਮਤਾ, ਨਵੀਨਤਾ ਤੇ ਸਵੈ-ਸਹਾਇਤਾ ਸਮੂਹ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਕਮਿਸ਼ਨ ਤੇ ਐਮ. ਐਸ. ਐਮ. ਈ. ਪੀ. ਸੀ. ਆਈ. ਪੰਜਾਬ ਵਿਚਕਾਰ ਇਕ ਮਹੱਤਵਪੂਰਨ ਸਾਂਝੇਦਾਰੀ ਦੀ ਸ਼ੁਰੂਆਤ ਹੈ | 'ਐਮਪਾਵਰਹਰ ਪੰਜਾਬ' ਦੇ ਮੁੱਖ ਉਦੇਸ਼ਾਂ ਨੂੰ ਸੂਚੀਬੱਧ ਕਰਦੇ ਹੋਏ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਸਾਂਝੀ ਪਹਿਲਕਦਮੀ ਦਾ ਉਦੇਸ਼ ਔਰਤਾਂ 'ਚ ਸਿਹਤ, ਮਾਨਸਿਕ ਤੰਦਰੁਸਤੀ ਅਤੇ ਸਮਾਜਿਕ ਲੀਡਰਸ਼ਿਪ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ | ਇਸੇ ਤਰ੍ਹਾਂ ਸਮਰੱਥਾ ਨਿਰਮਾਣ ਤੇ ਸਰੋਤਾਂ ਤੱਕ ਪਹੁੰਚ ਰਾਹੀਂ ਸਵੈ-ਸਹਾਇਤਾ ਸਮੂਹਾਂ ਲਈ ਸਹਾਇਤਾ ਪ੍ਰਣਾਲੀਆਂ ਨੂੰ ਮਜ਼ਬੂਤ ਕਰਨਾ ਅਤੇ ਆਰਥਿਕ ਗਤੀਵਿਧੀਆਂ ਅਤੇ ਨੀਤੀ ਲਾਗੂ ਕਰਨ ਵਿਚ ਔਰਤਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਵੀ ਸਹਿਯੋਗ ਦਾ ਹਿੱਸਾ ਹੋਵੇਗਾ | ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਅੱਗੇ ਕਿਹਾ ਕਿ ਮਹੱਤਵਪੂਰਨ ਤੌਰ 'ਤੇ ਇਹ ਪਹਿਲਕਦਮੀ ਮੁੱਖ ਤੌਰ 'ਤੇ ਸਵੈ-ਸਹਾਇਤਾ ਸਮੂਹਾਂ ਨੂੰ ਰੰਗਲਾ ਪੰਜਾਬ ਦੀ ਧਾਰਨਾ ਅਨੁਸਾਰ ਮਾਰਕੀਟਿੰਗ, ਹੁਨਰ 'ਚ ਵਾਧਾ, ਫੰਡਿੰਗ, ਕੱਚਾ ਮਾਲ, ਤਕਨੀਕੀ ਅਪਗ੍ਰੇਡੇਸ਼ਨ ਤੇ ਪ੍ਰਦਰਸ਼ਨੀਆਂ ਆਦਿ ਲਈ ਇਕ ਪਲੇਟਫਾਰਮ ਪ੍ਰਦਾਨ ਕਰਨ ਵਿਚ ਮਦਦਗਾਰ ਹੋਵੇਗੀ | ਇਸ ਮੌਕੇ ਐਮ. ਐਸ. ਐਮ. ਈ. ਪੀ. ਸੀ. ਆਈ. ਪੰਜਾਬ ਚੈਪਟਰ ਦੀ ਚੇਅਰਪਰਸਨ ਪੂਜਾ ਧੁੰਨਾ ਵੀ ਮੌਜੂਦ ਸਨ, ਜਿਨ੍ਹਾਂ ਨੇ ਚੇਅਰਪਰਸਨ ਰਾਜ ਲਾਲੀ ਗਿੱਲ ਨੂੰ ਇਸ ਪਹਿਲਕਦਮੀ ਰਾਹੀਂ ਮਾਨਸਿਕਤਾ ਪਰਿਵਰਤਨ, ਸਵੈ-ਸਹਾਇਤਾ ਸਮੂਹਾਂ ਦੀ ਲਾਮਬੰਦੀ, ਹੁਨਰ ਵਿਕਾਸ ਅਤੇ ਪੰਜਾਬ ਭਰ ਵਿਚ ਕਾਰਪੋਰੇਟ ਸੋਸ਼ਲ ਰਿਸਪੋਂਸੀਬਿਲਿਟੀ ਅਤੇ ਸਰਕਾਰੀ ਸਹਾਇਤਾ ਪ੍ਰਣਾਲੀਆਂ ਤੱਕ ਪਹੁੰਚ ਵਧਾਉਣ ਜਿਹੇ ਉਪਰਾਲਿਆਂ ਰਾਹੀਂ ਔਰਤਾਂ ਦੀ ਉੱਦਮਤਾ ਨੂੰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਪਹਾੜੀਆਂ 'ਚ ਵਸਦੇ ਪਿੰਡ ਸਿਸਵਾਂ ਸਥਿਤ ਭੈਰੋਂ ਮੰਦਰ ਦਾ ਸਾਲਾਨਾ ਮੇਲਾ ਭਰਿਆ <br/> ਅਗਲੀ ਖ਼ਬਰ ਜੈ ਮਿਲਾਪ ਮੈਡੀਕਲ ਲੈਬੋਰਟਰੀ ਐਸੋਸੀਏਸ਼ਨ ਦੀ ਚੋਣ <br/>
Ad Position 24