ਮੁੱਲਾਂਪੁਰ ਗਰੀਬਦਾਸ, 1 ਜੂਨ (ਦਿਲਬਰ ਸਿੰਘ ਖੈਰਪੁਰ)-ਸਥਾਨਕ ਗੁਰਦੁਆਰਾ ਨਾਨਕ ਦਰਬਾਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇਸਰਾਜ ਸਿੰਘ ਨੇ ਦੱਸਿਆ ਹਰ ਸਾਲ ਦੀ ਤਰ੍ਹਾਂ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ 40 ਪਾਠਾਂ ਦੀ ਲੜੀ ਆਰੰਭ ਕੀਤੀ ਗਈ ਸੀ, ਜਿਨ੍ਹਾਂ ਦੇ ਸੰਪੂਰਨਤਾ ਭੋਗ ਪਾਏ ਗਏ | ਉਪਰੰਤ ਸ਼ਬਦ ਕੀਰਤਨ ਕੀਤਾ ਤੇ ਠੰਢੇ ਮਿੱਠੇ ਜਲ ਦੀ ਛਬੀਲ ਦਾ ਲਗਾਈ ਗਈ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਸਪਾਲ ਸਿੰਘ ਮੁੱਲਾਂਪੁਰੀ ਦੇ ਢਾਡੀ ਜਥੇ ਨੇ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਸਾਰਾ ਦਿਨ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ ਗਿਆਨੀ ਜਸਵੰਤ ਸਿੰਘ ਖਜਾਨਚੀ ਤੇ ਉਨ੍ਹਾਂ ਦੀ ਧਰਮ ਪਤਨੀ ਸ਼ਮਸ਼ੀਰ ਕੌਰ ਦੀ ਪ੍ਰੇਰਨਾ ਸਦਕਾ ਅੰਮਿ੍ਤਪਾਨ ਕਰਨ ਵਾਲਿਆਂ 'ਚ ਜਸਕੀਰਤ ਸਿੰਘ, ਹਰਜੋਤ ਸਿੰਘ, ਹਰਮਨਪ੍ਰੀਤ ਸਿੰਘ, ਖੁਸ਼ਪ੍ਰੀਤ ਕੌਰ, ਪ੍ਰਭਜੋਤ ਸਿੰਘ, ਗੁਰਕੀਤ ਸਿੰਘ, ਜਸਕਰਨ ਸਿੰਘ, ਹਰਮਨਪ੍ਰੀਤ ਕੌਰ, ਤਰਨਦੀਪ ਕੌਰ, ਗੁਰਜੀਤ ਸਿੰਘ, ਜਸਵੀਰ ਕੌਰ ਸ਼ਾਮਿਲ ਹਨ | ਗੁਰਦੁਆਰਾ ਨਾਨਕ ਦਰਬਾਰ ਪ੍ਰਬੰਧਕ ਕਮੇਟੀ ਵਲੋਂ ਨੌਜਵਾਨ ਬੱਚੇ ਬੱਚੀਆਂ ਨੂੰ ਸਿਰੋਪਾਓ ਭੇਟ ਕੀਤੇ ਗਏ | ਪ੍ਰਧਾਨ ਦੇਸਰਾਜ ਸਿੰਘ ਨੇ ਦੱਸਿਆ ਆਉਣ ਵਾਲੇ ਦਿਨਾਂ ਵਿਚ ਕਮੇਟੀ ਵਲੋਂ ਹੋਰ ਨੌਜਵਾਨਾਂ ਨੂੰ ਸਿੱਖੀ ਦੇ ਨਾਲ ਜੋੜਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਜਿਨ੍ਹਾਂ 'ਚੋਂ ਗੁਰਦੁਆਰਾ ਸਾਹਿਬ ਵਿਖੇ ਲਾਇਬ੍ਰੇਰੀ ਰੂਮ ਤਿਆਰ ਕੀਤਾ ਜਾਵੇਗਾ | ਗਤਕਾ ਕੋਚਿੰਗ, ਬੱਚਿਆਂ ਨੂੰ ਕੀਰਤਨ ਸਿਖਲਾਈ, ਗੁਰਬਾਣੀ ਕੰਠ ਮੁਕਾਬਲੇ, ਸਿੱਖੀ ਨਾਲ ਜੋੜਨ ਲਈ ਧਾਰਮਿਕ ਫਿਲਮਾਂ ਵਿਖਾਈਆਂ ਜਾਣਗੀਆਂ | ਜਿਸ ਦੇ ਨਾਲ ਨੌਜਵਾਨ ਬੱਚੇ ਬੱਚੀਆਂ ਸਿੱਖ ਇਤਿਹਾਸ ਸੰਬੰਧੀ ਵੱਧ ਤੋਂ ਵੱਧ ਜਾਣੂ ਹੋ ਸਕਣ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਜਸਵੰਤ ਸਿੰਘ ਖਜਾਨਚੀ, ਗਿਆਨੀ ਭਾਗ ਸਿੰਘ ਪ੍ਰੈਸ ਸਕੱਤਰ ਗਿਆਨੀ ਸੇਵਾ ਸਿੰਘ, ਗਿਆਨੀ ਹਰਨੇਕ ਸਿੰਘ, ਗਿਆਨੀ ਮੱਖਣ ਸਿੰਘ, ਗਿਆਨੀ ਜਸਪਾਲ ਸਿੰਘ ਆਦਿ ਹਾਜ਼ਰ ਸਨ |