ਐੱਸ. ਏ. ਐੱਸ. ਨਗਰ, 1 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਸਵ. ਢੀਂਡਸਾ ਦੇਸ਼ ਦੇ ਮਹਾਨ ਨੇਤਾ ਸਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਹੇ ਅਤੇ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਮਨ ਨੂੰ ਬਹੁਤ ਦੁੱਖ ਲੱਗਿਆ | ਉਨ੍ਹਾਂ ਦੇ ਜਾਣ ਨਾਲ ਪੰਜਾਬ ਨੂੰ ਬਹੁਤ ਵੱਡਾ ਘਾਟਾ ਪਿਆ ਹੈ | ਉਨ੍ਹਾਂ ਕਿਹਾ ਕਿ ਢੀਂਡਸਾ ਸਾਹਿਬ ਨੇ ਲੰਬਾ ਅਰਸਾ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਵਿਚ ਅਹਿਮ ਭੂਮਿਕਾ ਨਿਭਾਈ ਸੀ ਅਤੇ ਪੰਜਾਬ ਦੀ ਰਾਜਨੀਤੀ ਵਿਚ ਸਥਿਰਤਾ ਕਾਇਮ ਰੱਖਣ 'ਚ ਅਹਿਮ ਯੋਗਦਾਨ ਦਿੱਤਾ ਸੀ |