07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

'ਆਪ੍ਰੇਸ਼ਨ ਸੰਧੂਰ' ਦੀ ਸਫਲਤਾ 'ਤੇ ਚੰਡੀਗੜ੍ਹ ਦੇ ਸੈਕਟਰ-17 ਪਲਾਜ਼ਾ ਵਿਖੇ ਕਰਵਾਇਆ 'ਏਕ ਸ਼ਾਮ ਸੈਨਾ ਕੇ ਨਾਮ' <br/>

Ad Position 21
No active advertisement
ਅਜੀਤ ਡੈਸਕ 02-06-2025
ਚੰਡੀਗੜ੍ਹ, 1 ਜੂਨ (ਸੰਦੀਪ ਕੁਮਾਰ ਮਾਹਨਾ)–ਜੰਮੂ ਕਸ਼ਮੀਰ ਦੇ ਪਹਿਲਗਾਮ ਵਿਖੇ ਅੱਤਵਾਦੀਆਂ ਵਲੋਂ ਕੀਤੇ ਹਮਲੇ ਦੌਰਾਨ ਮਾਰੇ ਗਏ ਸੈਲਾਨੀਆਂ ਨੂੰ ਸ਼ਰਧਾਂਜਲੀ ਦੇਣ ਤੇ 'ਆਪ੍ਰੇਸ਼ਨ ਸੰਧੂਰ' ਦੀ ਸਫਲਤਾ ਦੇ ਸੰਬੰਧ 'ਚ ਸਮਾਗਮ ਕਰਵਾਇਆ, ਜਿਸ 'ਚ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਤੇ ਲੈਫ਼ਟੀਨੈਂਟ ਜਨਰਲ (ਸੇਵਾਮੁਕਤ) ਕੇ. ਜੇ. ਸਿੰਘ, ਚੰਡੀਗੜ੍ਹ ਦੀ ਮੇਅਰ ਹਰਪ੍ਰੀਤ ਕੌਰ ਬਬਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਗਮ ਦੌਰਾਨ 100 ਫ਼ੁੱਟ ਦਾ ਤਿਰੰਗਾਂ ਖਿੱਚ ਦਾ ਕੇਂਦਰ ਰਿਹਾ | ਸਮਾਗਮ 'ਚ ਸਾਬਕਾ ਸੈਨਿਕਾਂ, ਵਿਦਿਆਰਥੀਆਂ, ਨੌਜਵਾਨਾਂ, ਸਮਾਜਿਕ ਸੰਗਠਨਾਂ ਅਤੇ ਆਮ ਨਾਗਰਿਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਜਿਸ ਦੇ ਚੱਲਦਿਆਂ ਸੈਕਟਰ-17 ਪਲਾਜ਼ਾ 'ਵੰਦੇ ਮਾਤਰਮ' ਤੇ 'ਜੈ ਹਿੰਦ' ਦੇ ਨਾਅਰਿਆਂ ਨਾਲ ਗੂੰਜ ਉੱਠਿਆ | ਸਮਾਗਮ ਦੌਰਾਨ ਦੇਸ਼ ਭਗਤੀ ਦੇ ਜੋਸ਼ੀਲੇ ਪ੍ਰਦਰਸ਼ਨਾਂ ਨੇ ਭਾਵੁਕ ਮਾਹੌਲ ਨੂੰ ਹੋਰ ਵੀ ਦਿਲ ਨੂੰ ਛੂਹ ਲੈਣ ਵਾਲਾ ਬਣਾ ਦਿੱਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜਪਾਲ ਕਟਾਰੀਆ ਨੇ ਕਿਹਾ ਕਿ ਇਹ ਸਮਾਗਮ ਦੇਸ਼ ਦੀ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰਦਾ ਹੈ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦਾ ਇਕ ਸ਼ਕਤੀਸ਼ਾਲੀ ਮਾਧਿਅਮ ਹੈ | ਉਨ੍ਹਾਂ ਨੇ ਹਮਲੇ ਲਈ ਜ਼ਿੰਮੇਵਾਰ ਲੋਕਾਂ ਨੂੰ ਖ਼ਤਮ ਕਰਨ ਲਈ ਸਾਰੀਆਂ ਮੁਸ਼ਕਿਲਾਂ ਨੂੰ ਪਾਰ ਕਰਨ 'ਤੇ ਹਥਿਆਰਬੰਦ ਬਲਾਂ ਦੇ ਬੁਲੰਦ ਹੌਸਲੇ ਨੂੰ ਸਲਾਮ ਕੀਤਾ | 6-7 ਮਈ ਨੂੰ ਕੀਤੇ ਸਟੀਕ ਸਟ੍ਰਾਈਕ ਦਾ ਹਵਾਲਾ ਦਿੰਦੇ ਹੋਏ ਰਾਜਪਾਲ ਕਟਾਰੀਆ ਨੇ ਕਿਹਾ ਕਿ ਪਹਿਲਗਾਮ ਦੀ ਧਰਤੀ ਸਾਡੇ ਆਪਣੇ ਲੋਕਾਂ ਦੇ ਖ਼ੂਨ ਨਾਲ ਰੰਗੀ ਹੋਈ ਹੈ, ਜੋ ਮਾਸੂਮ ਲੋਕ ਜੋ ਕਦੇ ਵਾਪਸ ਨਹੀਂ ਆ ਸਕਦੇ | 'ਆਪ੍ਰੇਸ਼ਨ ਸੰਧੂਰ' ਬਦਲਾ ਨਹੀਂ ਦਿ੍ੜ੍ਹ ਜਵਾਬ ਸੀ, ਇਹ ਨਿਆਂ ਸੀ | ਮਾਤ ਭੂਮੀ ਰੋ ਸਕਦੀ ਹੈ, ਪਰ ਗੋਡੇ ਨਹੀਂ ਟੇਕ ਸਕਦੀ ਤੇ ਭਾਰਤ ਝੁਕਿਆ ਨਹੀਂ | ਸਮਾਗਮ ਦੇ ਅਖੀਰ 'ਚ ਰਾਜਪਾਲ ਕਟਾਰੀਆ ਨੇ ਪਹਿਲਗਾਮ ਅੱਤਵਾਦੀ ਹਮਲੇ ਵਿਚ ਮਾਰੇ ਗਏ ਲੋਕਾਂ ਦੀਆਂ ਜਾਨਾਂ ਨੂੰ ਕਦੇ ਨਾ ਭੁੱਲਣ ਅਤੇ ਅੱਤਵਾਦ ਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਇਕਜੁੱਟ ਹੋਣ ਦੇ ਰਾਸ਼ਟਰ ਦੇ ਸਮੂਹਿਕ ਸੰਕਲਪ ਦੀ ਸਾਰਿਆਂ ਨੂੰ ਸਮੂਹਿਕ ਸਹੁੰ ਚੁਕਾਈ | ਸੈਕਟਰ-17 ਪਲਾਜ਼ਾ 'ਤੇ ਇਕੱਠੇ ਹੋਏ ਹਜ਼ਾਰਾਂ ਲੋਕਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਇਕ ਪਲ ਦਾ ਮੌਨ ਵੀ ਰੱਖਿਆ | ਜਦ ਸਟੇਜ ਦੇ ਪਿੱਛੇ ਕੌਮੀ ਝੰਡਾ ਲਹਿਰਾਇਆ ਗਿਆ ਤਾਂ ਬਹੁਤ ਸਾਰੇ ਲੋਕਾਂ ਦੀਆਂ ਅੱਖਾਂ 'ਚ ਹੰਝੂ ਆ ਗਏ | ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਸਤਿਕਾਰ ਵਜੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ | ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਆਪਣੇ ਸੰਬੋਧਨ 'ਚ 'ਆਪ੍ਰੇਸ਼ਨ ਸੰਧੂਰ' ਨੂੰ ਭਾਰਤ ਦੀ ਫ਼ੌਜੀ ਤਾਕਤ ਤੇ ਜਨਤਕ ਸਮਰਥਨ ਦਾ ਪ੍ਰਤੀਕ ਦੱਸਿਆ |
ਲੈਫ਼ਟੀਨੈਂਟ ਜਨਰਲ ਕੇ. ਜੇ. ਸਿੰਘ (ਸੇਵਾਮੁਕਤ) ਪੀ. ਵੀ. ਐਸ. ਐਮ., ਏ. ਵੀ. ਐਸ. ਐਮ. ਨੇ ਮਹਿਮਾਨ ਵਜੋਂ ਮੰਚ ਸਾਂਝਾ ਕਰਦੇ ਹੋਏ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਅਤੇ ਨਾਗਰਿਕਾਂ ਨੂੰ ਰਾਸ਼ਟਰ ਦੀ ਰੱਖਿਆ ਅਤੇ ਸੇਵਾ ਲਈ ਸੁਚੇਤ ਰਹਿਣ ਦਾ ਸੱਦਾ ਦਿੱਤਾ | ਇਸ ਮੌਕੇ ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ, ਭਾਜਪਾ ਚੰਡੀਗੜ੍ਹ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਅਤੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੋਦਾਨ ਸਿੰਘ ਨੇ ਉਚੇਚੇ ਤੌਰ 'ਤੇ ਹਾਜ਼ਰੀ ਭਰੀ | ਸਾਰੇ ਬੁਲਾਰਿਆਂ ਨੇ ਤਿਰੰਗੇ ਪ੍ਰਤੀ ਸਤਿਕਾਰ ਤੇ ਨਸ਼ਾ ਮੁਕਤ ਭਾਰਤ ਦੇ ਸੰਕਲਪ ਨੂੰ ਦੁਹਰਾਇਆ | ਇਸ ਸਮਾਗਮ ਕਰ ਰਹੀ ਸੰਸਥਾ ਦੇ ਮੀਡੀਆ ਇੰਚਾਰਜ ਸੰਜੀਵ ਰਾਣਾ ਨੇ ਕਿਹਾ ਕਿ ਇਹ ਸਿਰਫ਼ ਇਕ ਸਮਾਗਮ ਨਹੀਂ ਹੈ ਸਗੋਂ ਸ਼ਹੀਦਾਂ ਪ੍ਰਤੀ ਸਤਿਕਾਰ ਤੇ ਰਾਸ਼ਟਰ ਪ੍ਰਤੀ ਜ਼ਿੰਮੇਵਾਰੀ ਦਾ ਪ੍ਰਗਟਾਵਾ ਹੈ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸੈਣੀ ਹਰਿਆਣਾ 'ਚ ਰਹਿ ਰਹੇ ਵੱਖ-ਵੱਖ ਸੂਬਿਆਂ ਤੋਂ ਆਏ ਪ੍ਰਬੁੱਧ ਲੋਕਾਂ ਨਾਲ ਮਿਲੇ <br/> ਅਗਲੀ ਖ਼ਬਰ ਨਸ਼ੇ ਰੋਕਣ 'ਚ ਸਰਕਾਰ ਫੇਲ੍ਹ, ਕਾਗਜ਼ਾਂ ਤੇ ਸਟੇਜਾਂ ਦੇ ਹੀ ਦਾਅਵੇ ਜ਼ਮੀਨੀ ਹਕੀਕਤ ਹੋਰ-ਅਮਨਜੋਤ ਕੌਰ ਰਾਮੂਵਾਲੀਆ <br/...
Ad Position 24