07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਿੱਖ ਪੰਥ ਅੰਦਰ ਤਖ਼ਤਾਂ ਦੇ ਜਥੇਦਾਰਾਂ ਦਾ ਟਕਰਾਅ ਮੰਦਭਾਗਾ-ਚੰਦੂਮਾਜਰਾ

Ad Position 21
No active advertisement
ਅਜੀਤ ਡੈਸਕ 02-06-2025
ਚੰਡੀਗੜ੍ਹ, 1 ਜੂਨ (ਪੋ੍ਰ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਸਿੱਖ ਪੰਥ ਅੰਦਰ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਅੰਦਰ ਦਿਨੋ-ਦਿਨ ਵਧ ਰਹੇ ਟਕਰਾਅ ਨੂੰ ਮੰਦਭਾਗਾ ਕਰਾਰ ਦਿੱਤਾ | ਉਨ੍ਹਾਂ ਆਖਿਆ ਕਿ 6 ਜੂਨ 1984 ਨੂੰ ਸ੍ਰੀ ਅਕਾਲ ਤਖ਼ਤ ਹਰਿਮੰਦਰ ਸਾਹਿਬ 'ਤੇ ਉਸ ਮੌਕੇ ਦੀ ਹਕੂਮਤ ਵਲੋਂ ਕੀਤੇ ਘੱਲੂਘਾਰੇ ਦੀ ਯਾਦ ਵਿਚ ਹਰ ਸਾਲ ਸ਼ਹੀਦ ਸਿੰਘਾਂ ਸਿੰਘਣੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ ਅਤੇ ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਦੇ ਰਹੇ | ਪਰ ਇਸ ਬਾਰ ਦਮਦਮੀ ਟਕਸਾਲ ਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਰੋਕਣ ਨਾਲ ਪੈਦਾ ਹੋਣ ਵਾਲੇ ਟਕਰਾਅ ਤੋਂ ਸਿੱਖ ਕੌਮ ਨੂੰ ਭਰਾ ਮਾਰੂ ਜੰਗ ਤੋਂ ਬਚਾਉਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਅੱਗੇ ਆਉਣ ਦੀ ਲੋੜ ਹੈ | ਉਨ੍ਹਾਂ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਚੁਣੀ ਹੋਈ ਸੰਸਥਾ ਹੈ, ਜਿਸ ਕਰਕੇ 6 ਜੂਨ ਵਾਲੇ ਦਿਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਕੇ ਸਿੱਖਾਂ ਅੰਦਰ ਪੈਦਾ ਹੋਣ ਵਾਲੇ ਟਕਰਾਅ ਨੂੰ ਰੋਕਣ ਦੀ ਲੋੜ ਹੈ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਸਾਈਕਲ ਦਿਵਸ ਮੌਕੇ ਪੰਜਾਬ ਯੂਨੀਵਰਸਿਟੀ ਨੇ ਸਾਈਕਲ ਰੈਲੀ ਕੱਢੀ <br/> ਅਗਲੀ ਖ਼ਬਰ ਵਿਸ਼ਵ ਸਾਈਕਲ ਦਿਵਸ ਮੌਕੇ ਐਮ. ਸੀ. ਐਮ. ਕਾਲਜ ਨੇ ਕੱਢੀ ਸਾਈਕਲ ਰੈਲੀ
Ad Position 24