ਮੁੱਲਾਂਪੁਰ ਗਰੀਬਦਾਸ, 1 ਜੂਨ (ਦਿਲਬਰ ਸਿੰਘ ਖੈਰਪੁਰ)-ਗੁਰੂ ਗੋਬਿੰਦ ਸਿੰਘ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਰਸਭਿੰਨਾ ਕੀਰਤਨ ਕੀਤਾ, ਉਪਰੰਤ ਵਿਦਿਆਰਥਣ ਲਵਲੀਨ ਕੌਰ ਨੇ ਗੁਰੂ ਸਾਹਿਬ ਜੀ ਦੇ ਵਿਲੱਖਣ ਜੀਵਨ ਤੇ ਉਨ੍ਹਾਂ ਦੀ ਸ਼ਹੀਦੀ 'ਤੇ ਚਾਨਣਾ ਪਾਇਆ | ਇਸ ਤੋਂ ਬਾਅਦ ਵਿਦਿਆਰਥੀਆਂ ਨੇ ਸ੍ਰੀ ਜਪੁਜੀ ਸਾਹਿਬ ਦਾ ਪਾਠ, ਅਰਦਾਸ ਤੇ ਨਾਮ ਸਿਮਰਨ ਕੀਤਾ | ਇਸ ਮੌਕੇ ਸਕੂਲ ਦੇ ਡਾਇਰੈਕਟਰ ਇੰਜ. ਜਸਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਸਮੁੱਚੇ ਜੀਵਨ ਤੋਂ ਸੇਧ ਲੈ ਕੇ ਉਨ੍ਹਾਂ ਵਲੋਂ ਦਰਸਾਏ ਗਏ ਮਾਰਗ 'ਤੇ ਚੱਲਣ ਸੰਬੰਧੀ ਪ੍ਰੇਰਿਤ ਕੀਤਾ, ਜਦ ਕਿ ਰਤਵਾੜਾ ਸਾਹਿਬ ਟਰੱਸਟ ਦੇ ਮੁਖੀ ਸੰਤ ਬਾਬਾ ਲਖਬੀਰ ਸਿੰਘ ਨੇ ਆਪਣੇ ਸੰਦੇਸ਼ 'ਚ ਸਾਰਿਆਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ 'ਚ ਢਾਲਣ ਦਾ ਸੱਦਾ ਦਿੱਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਤੇ ਵਾਈਸ ਪਿ੍ੰਸੀਪਲ ਸਮੇਤ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |