ਖਰੜ, 1 ਜੂਨ (ਗੁਰਮੁੱਖ ਸਿੰਘ ਮਾਨ)-ਅਨਾਜ ਮੰਡੀ ਖਰੜ ਸਥਿਤ ਵਰਮਾ ਟ੍ਰੇਡਿੰਗ ਕੰਪਨੀ ਦੇ ਨਾਂਅ 'ਤੇ ਚੱਲ ਰਹੀ ਕਰਿਆਨੇ ਦੀ ਦੁਕਾਨ ਵਿਚ ਅੱਗ ਲੱਗਣ ਕਾਰਨ ਹੋਏ ਨੁਕਸਾਨ ਬਦਲੇ ਸਰਕਾਰ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ | ਇਸ ਸੰਬੰਧ 'ਚ ਜਗਨ ਨਾਥ ਵਰਮਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਹੈ ਕਿ ਉਸ ਦੀ ਆਪਣੀ ਪਤਨੀ ਨਿਸ਼ਾ ਵਰਮਾ ਦੇ ਨਾਂਅ 'ਤੇ ਇਕ ਦੁਕਾਨ ਹੈ, ਜਿਸ ਵਿਚ ਉਹ ਵਰਮਾ ਟ੍ਰੇਡਿੰਗ ਕੰਪਨੀ ਦੇ ਨਾਂਅ 'ਤੇ ਕਰਿਆਨੇ ਦੀ ਦੁਕਾਨ ਚਲਾ ਰਹੇ ਹਨ | ਉਹ ਰੋਜ਼ਾਨਾ ਦੀ ਤਰ੍ਹਾਂ 22 ਮਈ ਨੂੰ ਆਪਣੀ ਦੁਕਾਨ ਬੰਦ ਕਰਕੇ ਆਪਣੇ ਘਰ ਗਿਆ ਸੀ ਅਤੇ 23 ਮਈ ਨੂੰ ਉਸ ਦੇ ਗੁਆਂਢੀ ਦੁਕਾਨਦਾਰ ਨੇ ਫ਼ੋਨ 'ਤੇ ਸੂਚਨਾ ਦਿੱਤੀ ਕਿ ਦੁਕਾਨ ਅੰਦਰੋਂ ਧੂੰਆਂ ਨਿਕਲ ਰਿਹਾ ਹੈ | ਇਸ ਤੋਂ ਬਾਅਦ ਉਹ ਦੁਕਾਨ 'ਤੇ ਪੁੱਜਿਆ ਅਤੇ ਫਾਇਰ ਬਿ੍ਗੇਡ ਦਫਤਰ ਨੂੰ ਘਟਨਾ ਦੀ ਸੂਚਨਾ ਦਿੱਤੀ | ਇਸ ਉਪਰੰਤ ਫਾਇਰ ਬਿ੍ਗੇਡ ਦੇ ਦਸਤੇ ਨੇ ਮੌਕੇ 'ਤੇ ਪੁੱਜ ਕੇ ਅੱਗ 'ਤੇ ਕਾਬੂ ਪਾਇਆ | ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਉਨ੍ਹਾਂ ਦਾ ਲੱਖਾਂ ਰੁ. ਦਾ ਨੁਕਸਾਨ ਹੋਇਆ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਸ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ | ਇਸ ਸੰਬੰਧ ਵਿਚ ਪੁਲਿਸ ਵਲੋਂ ਡੀ. ਡੀ. ਆਰ. ਦਰਜ ਕਰ ਲਈ ਗਈ ਹੈ |