07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਨਿਰਮਲ ਸਿੰਘ ਨਮਿਤ ਸ਼ਰਧਾਂਜਲੀ ਸਮਾਰੋਹ ਦੌਰਾਨ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

Ad Position 21
No active advertisement
ਅਜੀਤ ਡੈਸਕ 02-06-2025
ਲਾਲੜੂ, 1 ਜੂਨ (ਰਾਜਬੀਰ ਸਿੰਘ)-ਸੀ. ਆਈ. ਡੀ. ਵਿਭਾਗ 'ਚ ਸੇਵਾ ਨਿਭਾਅ ਰਹੇ ਬਲਬੀਰ ਸਿੰਘ ਜੌਲਾ ਕਲਾਂ ਦੇ ਭਰਾ ਨਿਰਮਲ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ 'ਚ ਵੱਖ-ਵੱਖ ਸਿਆਸੀ ਤੇ ਸਮਾਜਿਕ ਆਗੂਆਂ ਦੇ ਨਾਲ-ਨਾਲ ਪੱਤਰਕਾਰ ਭਾਈਚਾਰੇ ਤੇ ਧਾਰਮਿਕ ਧਿਰਾਂ ਨੇ ਪੁੱਜ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਜ਼ਿਕਰਯੋਗ ਹੈ ਕਿ ਕਰੀਬ 54 ਸਾਲਾ ਨਿਰਮਲ ਸਿੰਘ ਦਾ ਸੰਖੇਪ ਬਿਮਾਰੀ ਦੇ ਚਲਦਿਆਂ ਦਿਹਾਂਤ ਹੋ ਗਿਆ ਸੀ, ਨਮਿਤ ਸ਼ਰਧਾਂਜਲੀ ਸਮਾਰੋਹ ਅੱਜ ਪਿੰਡ ਜੌਲਾ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ | ਇਸ ਸਮਾਗਮ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਨਿਰਮੈਲ ਸਿੰਘ ਜੌਲਾ ਕਲਾਂ ਨੇ ਉਚੇਚੇ ਤੌਰ ਉੱਤੇ ਸ਼ਿਰਕਤ ਕਰਦਿਆਂ ਕਿਹਾ ਕਿ ਨਿਰਮਲ ਸਿੰਘ ਬਹੁਤ ਹੀ ਵਧੀਆ ਇਨਸਾਨ ਸਨ , ਦੇ ਤੁਰ ਜਾਣ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ | ਉਨ੍ਹਾਂ ਪ੍ਰਮਾਤਮਾ ਅੱਗੇ ਨਿਰਮਲ ਸਿੰਘ ਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ਣ ਅਤੇ ਪਿੱਛੇ ਰਹਿ ਗਏ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ | ਇਸ ਮੌਕੇ ਸਾਬਕਾ ਵਿਧਾਇਕ ਐਨ. ਕੇ. ਸ਼ਰਮਾ ਦੇ ਭਰਾ ਧਰਮਿੰਦਰ ਸ਼ਰਮਾ, ਜਥੇ. ਅਮਰੀਕ ਸਿੰਘ ਮਲਕਪੁਰ, ਮਨਜੀਤ ਸਿੰਘ ਮਲਕਪੁਰ, ਸੁਰਿੰਦਰਪਾਲ ਸਿੰਘ ਜਿਊਲੀ, ਕਿਸਾਨ ਆਗੂ ਕਰਮ ਸਿੰਘ ਬਰੌਲੀ, ਜਸਵਿੰਦਰ ਸਿੰਘ ਟਿਵਾਣਾ, ਗੁਰਤੇਜ ਸਿੰਘ ਮਲਕਪੁਰ ਤੇ ਪ੍ਰੇਮ ਰਾਣਾ ਸਮੇਤ ਇਲਾਕੇ ਦੇ ਵੱਡੀ ਗਿਣਤੀ ਪੰਚ-ਸਰਪੰਚ ਤੇ ਮੁਹਤਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਲਈ ਗੁਰਮਤਿ ਸਿਖਲਾਈ ਕੈਂਪ ਲਗਾਇਆ <br/> ਅਗਲੀ ਖ਼ਬਰ ਟੈਕਨੀਕਲ ਸਰਵਿਸ ਯੂਨੀਅਨ ਦੀ ਮੀਟਿੰਗ 'ਚ ਸੰਘਰਸ਼ ਅਤੇ ਮੁਲਾਜ਼ਮਾਂ ਦੇ ਮਸਲਿਆਂ ਬਾਰੇ ਕੀਤੀ ਗਈ ਚਰਚਾ <br/>
Ad Position 24