07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਖ਼ੂਨਦਾਨ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 02-06-2025
ਚੰਡੀਗੜ੍ਹ, 1 ਜੂਨ (ਮਾਰਕੰਡਾ)-ਕੇਂਦਰੀ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀ ਇੰਡੀਅਨ ਰੈੱਡ ਕਰਾਸ ਸੋਸਾਇਟੀ ਨੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ-32 ਦੇ ਟਰਾਂਸਫਿਊਜ਼ਨ ਮੈਡੀਸਨ ਵਿਭਾਗ ਦੇ ਸਹਿਯੋਗ ਨਾਲ ਸੈਕਟਰ 22 ਚੰਡੀਗੜ੍ਹ ਦੇ ਵੈਟਰਨਰੀ ਹਸਪਤਾਲ ਵਿਖੇ ਇਕ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਨਵੀਨ ਡੈਨਿਕਸ ਐੱਸ.ਡੀ.ਐੱਮ (ਕੇਂਦਰੀ)-ਕਮ-ਡਾਇਰੈਕਟਰ ਪਸ਼ੂ ਪਾਲਣ ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਕੀਤਾ ਗਿਆ | ਇਸ ਮੌਕੇ ਪੂਨਮ ਮਲਿਕ ਨੋਡਲ ਅਫ਼ਸਰ ਰੈੱਡ ਕਰਾਸ ਸੋਸਾਇਟੀ ਕੇਂਦਰੀ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੇ ਸੁਸਾਇਟੀ ਦੁਆਰਾ ਚਲਾਈਆਂ ਗਈਆਂ ਵੱਖ-ਵੱਖ ਖ਼ੂਨਦਾਨ ਮੁਹਿੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਇਸ ਸਾਲ ਹੁਣ ਤੱਕ ਕੁੱਲ ਨੌਂ ਖ਼ੂਨਦਾਨ ਕੈਂਪ ਲਗਾਏ ਗਏ ਹਨ | ਜਿਨ੍ਹਾਂ ਵਿਚੋਂ 800 ਯੂਨਿਟ ਤੋਂ ਵੱਧ ਖ਼ੂਨ ਇਕੱਠਾ ਕੀਤਾ ਗਿਆ ਹੈ | ਅੱਜ ਦੇ ਕੈਂਪ ਵਿਚ 65 ਤੋਂ ਵੱਧ ਯੂਨਿਟ ਖ਼ੂਨਦਾਨ ਕੀਤਾ ਗਿਆ | ਸੰਯੁਕਤ ਨਿਰਦੇਸ਼ਕ ਡਾ. ਅਸ਼ਵਨੀ ਨੇ ਪਸ਼ੂ ਪਾਲਣ ਵਿਭਾਗ ਦੇ ਸਟਾਫ਼ ਮੈਂਬਰਾਂ ਦੇ ਨਾਲ ਕੈਂਪ ਵਿਚ ਸਰਗਰਮੀ ਨਾਲ ਹਿੱਸਾ ਲਿਆ | ਇੰਡੀਅਨ ਰੈੱਡ ਕਰਾਸ ਸੋਸਾਇਟੀ ਨੇ ਸਾਰੇ ਦਾਨੀਆਂ, ਵਿਸ਼ਵਾਸ ਫਾਊਾਡੇਸ਼ਨ ਅਤੇ ਪਤਵੰਤਿਆਂ ਦਾ ਦਿਲੋਂ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਸੁਤੰਤਰ ਦੀ ਹੋਈ ਵਿਸ਼ੇਸ਼ ਬੈਠਕ ਅਗਲੀ ਖ਼ਬਰ ਡੇਰਾਬੱਸੀ 'ਚ ਪਹਿਲੀ ਵਾਰ ਸ਼ੁਰੂ ਹੋਈ ਮੁਫ਼ਤ ਵਾਟਰ ਟੈਂਕਰ ਹੋਮ ਡਿਲੀਵਰੀ ਸੇਵਾ
Ad Position 24