ਮਲਕਪੁਰ-ਜਿਊਲੀ ਸੰਪਰਕ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਰਾਹਗੀਰ ਪ੍ਰੇਸ਼ਾਨ <br/>
ਅਜੀਤ ਡੈਸਕ
03-06-2025
ਰਾਹਗੀਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹੁਣ ਲਾਲੜੂ ਸ਼ਹਿਰ ਜਾਣ ਲਈ ਕਰੀਬ 4 ਕਿੱਲੋਮੀਟਰ ਦਾ ਵਾਧੂ ਰਸਤਾ ਤੈਅ ਕਰਨਾ ਪੈ ਰਿਹਾ ਹੈ | ਪਿੰਡਾਂ ਦੇ ਲੋਕਾਂ ਤੇ ਮਾਈ ਭਾਗੋ ਸੁਸਾਇਟੀ ਨੇ ਉਕਤ ਸੜਕ ਨੂੰ ਜਲਦ ਬਣਾਉਣ ਦੀ ਮੰਗ ਕੀਤੀ ਹੈ ਤਾਂ ਜੋ ਉਨ੍ਹਾਂ ਨੂੰ ਸ਼ਹਿਰ ਆਉਣ-ਜਾਣ ਵੇਲੇ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਝੱਲਣੀ ਪਵੇ | ਓਧਰ ਦੂਜੇ ਪਾਸੇ ਇਸ ਸੰਬੰਧੀ ਸੰਪਰਕ ਕਰਨ 'ਤੇ ਪੰਜਾਬ ਮੰਡੀ ਬੋਰਡ ਮੁਹਾਲੀ ਦੇ ਜੇ. ਈ. ਵਿਕਾਸ ਚੌਧਰੀ ਨੇ ਕਿਹਾ ਕਿ ਮਲਕਪੁਰ-ਜਿਊਲੀ ਸੰਪਰਕ ਸੜਕ ਦੀ ਪ੍ਰਪੋਜ਼ਲ ਭੇਜੀ ਹੋਈ ਹੈ ਅਤੇ ਜਦੋਂ ਵੀ ਪ੍ਰਪੋਜ਼ਲ ਪਾਸ ਹੋਵੇਗੀ ਤਾਂ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ |