15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-79 ਵਿਖੇ 15 ਰੋਜ਼ਾ ਵਿਸ਼ੇਸ਼ ਟ੍ਰੇਨਿੰਗ ਕੈਂਪ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 03-06-2025
ਐੱਸ. ਏ. ਐੱਸ. ਨਗਰ, 2 ਜੂਨ (ਪ੍ਰੋ. ਅਵਤਾਰ ਸਿੰਘ)-ਸਥਾਨਕ ਸੈਕਟਰ-79 ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ 'ਇਕ ਤੂੰ ਹੀ' ਗੁਰਮਤਿ ਟ੍ਰੇਨਿੰਗ ਅਕੈਡਮੀ ਦੇ ਸਹਿਯੋਗ ਨਾਲ ਬੱਚਿਆਂ ਦੀਆਂ ਗਰਮੀ ਦੀਆਂ ਛੁੱਟੀਆਂ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਟ੍ਰੇਨਿੰਗ ਕੈਂਪ ਦੀ ਸ਼ੁਰੂਆਤ ਕੀਤੀ ਗਈ | ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਸੰਦੀਪ ਸਿੰਘ ਨੇ ਦੱਸਿਆ ਕਿ ਸੰਗਤਾਂ ਦੀ ਪੁਰਜ਼ੋਰ ਮੰਗ ਨੂੰ ਮੁੱਖ ਰੱਖਦਿਆਂ ਗੁਰ-ਘਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ 'ਚ ਅਰਦਾਸ ਕਰਕੇ ਕੈਂਪ ਦੀ ਸ਼ੁਰੂਆਤ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇ 15 ਰੋਜ਼ਾ ਕੈਂਪ ਦੌਰਾਨ ਬੱਚਿਆਂ ਨੂੰ ਗੁਰਬਾਣੀ ਕੰਠ, ਕੀਰਤਨ ਸਿੱਖਿਆ ਤੇ ਨਾਮ ਅਭਿਆਸ ਦੀ ਟ੍ਰੇਨਿੰਗ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਰੋਜ਼ਾਨਾ ਕੈਂਪ 'ਚ ਭਾਗ ਲੈਣ ਵਾਲੇ ਬੱਚਿਆਂ ਨੂੰ ਪ੍ਰਬੰਧਕ ਕਮੇਟੀ ਵਲੋਂ ਰਿਫਰੈਸ਼ਮੈਂਟ ਵੀ ਦਿੱਤੀ ਜਾਵੇਗੀ | ਇਸੇ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਕੈਂਪ ਦਾ ਮੁੱਖ ਉਦੇਸ਼ ਆਉਣ ਵਾਲੀ ਪੀੜ੍ਹੀ ਨੂੰ ਗੁਰ-ਇਤਿਹਾਸ ਨਾਲ ਜੋੜਨਾ ਤੇ ਸਿੱਖੀ ਨੂੰ ਪ੍ਰਫੁੱਲਤ ਕਰਨਾ ਹੈ | ਇਸ ਮੌਕੇ ਬਲਿਹਾਰ ਸਿੰਘ, ਗੁਰਮੀਤ ਸਿੰਘ, ਹਰਬਿੰਦਰ ਸਿੰਘ, ਇੰਦਰਜੀਤ ਸਿੰਘ, ਬੀਬੀ ਰਮਿੰਦਰ ਕੌਰ, ਬੀਬੀ ਬਲਜੀਤ ਕੌਰ, ਬੀਬੀ ਅਮਨਪ੍ਰੀਤ ਕੌਰ, ਧਰਮਵੀਰ ਸਿੰਘ ਵਾਲੀਆ, ਜਗਮੋਹਨ ਸਿੰਘ ਅਤੇ ਸਥਾਨਕ ਕੌਂਸਲਰ ਹਰਜੀਤ ਸੰਘ ਭੋਲੂ ਸਮੇਤ ਬੱਚਿਆਂ ਦੇ ਮਾਪੇ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਵ. ਬੀਬੀ ਗੁਰਦੇਵ ਕੌਰ ਨਮਿਤ ਅੰਤਿਮ ਅਰਦਾਸ <br/> ਅਗਲੀ ਖ਼ਬਰ ਮਲਕਪੁਰ-ਜਿਊਲੀ ਸੰਪਰਕ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਰਾਹਗੀਰ ਪ੍ਰੇਸ਼ਾਨ <br/>
Ad Position 24