ਖਰੜ, 2 ਜੂਨ (ਮਾਨ/ਜੰਡਪੁਰੀ)-ਖਰੜ ਦੇ ਰਹਿਣ ਵਾਲੇ ਇਤਿਹਾਸਕਾਰ ਤੇ ਕਵੀ ਹਾਕਮ ਸਿੰਘ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਉਨ੍ਹਾਂ ਦੀ ਕਈ ਸਾਲਾਂ ਦੀ ਮਿਹਨਤ ਨੂੰ ਬੂਰ ਪਿਆ ਹੈ ਕਿਉਂਕਿ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜ ਪਿਆਰਿਆਂ ਤੇ ਮਾਤਾ ਸਾਹਿਬ ਕੌਰ ਜੀ ਦੇ ਬੁੰਗੇ ਬਣਾਏ ਗਏ ਹਨ | ਉਨ੍ਹਾਂ ਦੱਸਿਆ ਕਿ ਇਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਤੇ ਇਸ ਮਹਾਨ ਕਾਰਜ ਬਦਲੇ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰਬੰਧਕਾਂ ਦਾ ਉਚੇਚੇ ਤੌਰ 'ਤੇ ਧੰਨਵਾਦ ਕਰਦੇ ਹਨ | ਇਸ ਮੌਕੇ ਪ੍ਰਬੰਧਕਾਂ ਵਲੋਂ ਹਾਕਮ ਸਿੰਘ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ | ਇਸ ਮੌਕੇ ਮੈਨੇਜਰ ਮਲਕੀਤ ਸਿੰਘ, ਸੁਰਿੰਦਰ ਸਿੰਘ ਕਿਸ਼ਨਪੁਰਾ, ਗੁਰਮੁੱਖ ਸਿੰਘ ਤੇ ਜਰਨੈਲ ਸਿੰਘ ਸਮੇਤ ਹੋਰ ਆਗੂ ਵੀ ਹਾਜ਼ਰ ਸਨ |