ਮੁੱਲਾਂਪੁਰ ਗਰੀਬਦਾਸ, 2 ਜੂਨ (ਦਿਲਬਰ ਸਿੰਘ ਖੈਰਪੁਰ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਸੂਬੇ 'ਚ 'ਆਪ' ਸਰਕਾਰ ਦੀ ਅਣਦੇਖੀ ਕਾਰਨ ਖਾਣ-ਪੀਣ ਦੀਆਂ ਵਸਤੂਆਂ 'ਚ ਵੱਡੇ ਪੱਧਰ 'ਤੇ ਮਿਲਾਵਟ ਹੋ ਰਹੀ ਹੈ, ਜੋ ਕਿ ਚਿੰਤਾ ਦਾ ਵੱਡਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਹਰ ਪੱਧਰ 'ਤੇ ਮਿਲਾਵਟਖੋਰੀ ਆਮ ਜਨਤਾ ਦੀ ਸਿਹਤ 'ਤੇ ਮਾੜਾ ਪ੍ਰਭਾਵ ਪਾ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕ ਹਿੱਤ 'ਚ ਸਰਕਾਰ ਨੂੰ ਮਿਲਾਵਟਖੋਰੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮਿਲਾਵਟਖੋਰਾਂ ਨੂੰ ਨੱਥ ਪਾਉਣੀ ਚਾਹੀਦੀ ਹੈ ਅਤੇ ਇਸ ਨਾਲ ਸੰਬੰਧਤ ਵਿਭਾਗਾਂ ਦੇ ਕਰਮਚਾਰੀਆਂ 'ਤੇ ਵੀ ਪੰਜਾਬ ਵਿਜ਼ੀਲੈਂਸ ਸਮੇਤ ਹੋਰਨਾਂ ਏਜੰਸੀਆਂ ਨੂੰ ਨਜ਼ਰ ਰੱਖਣੀ ਚਾਹੀਦੀ ਹੈ ਤਾਂ ਕਿ ਸਾਡੀ ਆਉਣ ਵਾਲੀਆਂ ਪੀੜ੍ਹੀਆਂ ਤੰਦਰੁਸਤ ਰਹਿਣ |