16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਨਸ਼ੀਲੇ ਪਦਾਰਥ ਤੇ ਡਰੱਗ ਮਨੀ ਸਮੇਤ ਕਾਬੂ ਮੁਲਜ਼ਮਾਂ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ <br/>

Ad Position 21
No active advertisement
ਅਜੀਤ ਡੈਸਕ 03-06-2025
ਐੱਸ. ਏ. ਐੱਸ. ਨਗਰ, 2 ਜੂਨ (ਕਪਿਲ ਵਧਵਾ)-ਏ. ਐਨ. ਟੀ. ਐਫ. ਮੁਹਾਲੀ ਵਲੋਂ ਨਸ਼ੀਲੇ ਪਦਾਰਥ ਤੇ 4.83 ਲੱਖ ਰੁ. ਦੀ ਡਰੱਗ ਮਨੀ ਸਮੇਤ ਗਿ੍ਫ਼ਤਾਰ ਕੀਤੇ ਗਏ 3 ਮੁਲਜ਼ਮਾਂ ਨੂੰ ਮੁਹਾਲੀ ਦੀ ਅਦਾਲਤ ਵਲੋਂ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜਣ ਦੇ ਹੁਕਮ ਸੁਣਾਏ ਗਏ ਹਨ | ਜਾਣਕਾਰੀ ਅਨੁਸਾਰ ਏ. ਐਨ. ਟੀ. ਐਫ. ਮੁਹਾਲੀ ਦੀ ਟੀਮ ਨੇ ਰੋਹਿਤ ਉਰਫ਼ ਤੇਜ਼ੀ, ਬੋਹੜ ਸਿੰਘ ਤੇ ਸਫ਼ਲ ਸਿੰਘ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ 510 ਗ੍ਰਾਮ ਹੈਰੋਇਨ ਅਤੇ 4.83 ਲੱਖ ਰੁ. ਦੀ ਡਰੱਗ ਮਨੀ ਸਮੇਤ ਗਿ੍ਫ਼ਤਾਰ ਕੀਤਾ ਸੀ | ਉਕਤ ਮੁਲਜ਼ਮਾਂ ਦੀ ਪੁੱਛਗਿੱਛ ਦੌਰਾਨ ਪੁਲਿਸ ਨੂੰ ਫ਼ਿਰੋਜ਼ਪੁਰ ਆਧਾਰਿਤ ਇਕ ਵਿਚੋਲੀਏ ਦੇ ਪਤਾ ਚੱਲਿਆ ਸੀ, ਜੋ ਕਿ ਸੂਬੇ ਤੇ ਹੋਰਨਾਂ ਰਾਜਾਂ ਦੇ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥ ਦਿਵਾਉਣ 'ਚ ਮਦਦ ਕਰਦਾ ਸੀ | ਇਸ ਮੁਲਜ਼ਮ ਦੀ ਪਛਾਣ ਇਸਮਾਇਲ ਵਾਸੀ ਫ਼ਿਰੋਜ਼ਪੁਰ ਵਜੋਂ ਹੋਈ ਹੈ, ਜਿਸ ਨੂੰ ਪੁਲਿਸ ਨੇ ਮਾਮਲੇ 'ਚ ਨਾਮਜ਼ਦ ਕਰਕੇ ਕਾਬੂ ਕਰ ਲਿਆ ਹੈ | ਹੁਣ ਮੁਲਜ਼ਮ ਇਸਮਾਇਲ ਦੀ ਪੁੱਛਗਿੱਛ ਦੌਰਾਨ ਪੁਲਿਸ ਨੂੰ ਬਾਰਡਰ ਖੇਤਰ ਨਾਲ ਸੰਬੰਧਤ ਇਕ ਵੱਡੇ ਨਸ਼ਾ ਤਸਕਰ ਬਾਰੇ ਜਾਣਕਾਰੀ ਮਿਲੀ ਹੈ, ਜਿਸ ਨੂੰ ਕਾਬੂ ਕਰਨ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਮੰਡੀ ਬੋਰਡ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ <br/> ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ 40 ਰੋਜ਼ਾ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਦੇ ਭੋਗ ਪਾਏ <br/>
Ad Position 24