16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ <br/>

Ad Position 21
No active advertisement
ਅਜੀਤ ਡੈਸਕ 03-06-2025
ਖਰੜ, 2 ਜੂਨ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਚਲਾਈ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸੰਨੀ ਇਨਕਲੇਵ ਵਿਚਲੀ ਚੌਕੀ ਦੀ ਪੁਲਿਸ ਪਾਰਟੀ ਵਲੋਂ ਦੋ ਮੁਲਜ਼ਮਾਂ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਥਾਣਾ ਸਿਟੀ ਖਰੜ ਦੇ ਐਸ. ਐਚ. ਓ. ਅਜੀਤੇਸ਼ ਕੌਸ਼ਲ ਤੇ ਪੁਲਿਸ ਚੌਕੀ ਸੰਨੀ ਇਨਲਕੇਵ ਖਰੜ ਦੇ ਇੰਚਾਰਜ ਚਰਨਜੀਤ ਸਿੰਘ ਰਾਮੇਵਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਸ਼ੱਕੀ ਅਤੇ ਭੈੜੇ ਪੁਰਸ਼ਾਂ ਦੇ ਸੰਬੰਧ 'ਚ ਗਰੀਨ ਮਾਰਕੀਟ ਚੌਕ ਨੇੜੇ ਗੁਰਦੁਆਰਾ ਸਾਹਿਬ ਸੰਨੀ ਇਨਕਲੇਵ ਕੋਲ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ ਅਤੇ ਇਸੇ ਦੌਰਾਨ ਮਾਤਾ ਗੁਜਰੀ ਇਨਕਲੇਵ ਵਾਲੀ ਸਾਈਡ ਤੋਂ ਆ ਰਹੀ ਇਕ ਕਾਰ ਨੂੰ ਜਿਵੇਂ ਹੀ ਪੁਲਿਸ ਪਾਰਟੀ ਵਲੋਂ ਟਾਰਚ ਜਗਾ ਕੇ ਰੁਕਣ ਦਾ ਇਸ਼ਾਰ ਕੀਤਾ ਗਿਆ ਤਾਂ ਕਾਰ ਚਾਲਕ ਨੇ ਆਪਣੀ ਕਾਰ ਪਿੱਛੇ ਨੂੰ ਮੋੜ ਲਈ ਤੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਪਾਰਟੀ ਵਲੋਂ ਕਾਰ ਨੂੰ ਘੇਰ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਕਾਰ 'ਚ ਸਵਾਰ ਦੋ ਵਿਅਕਤੀਆਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਜਗਜੀਰ ਸਿੰਘ ਤੇ ਸ਼ਿੰਦਰ ਸਿੰਘ ਵਜੋਂ ਹੋਈ, ਜਿਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਦਾਲਤ ਵਿਚ ਪੇਸ਼ ਕੀਤਾ, ਜਿਥੋਂ ਉਨ੍ਹਾਂ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਮਾਮਲੇ 'ਚ ਰਿਮਾਂਡ ਦੌਰਾਨ ਬਰਾਮਦ ਹੋਏ 6 ਮੋਟਰਸਾਈਕਲ, ਮੁਲਜ਼ਮਾਂ ਦਾ ਤੀਜਾ ਸਾਥੀ ਵੀ ਗਿ੍ਫ਼ਤਾਰ <br/> ਅਗਲੀ ਖ਼ਬਰ ਮੁਹਾਲੀ ਵਿਖੇ ਸੜਕ ਹਾਦਸੇ ਦੌਰਾਨ ਦੋ ਗੱਡੀਆਂ ਆਪਸ 'ਚ ਟਰਕਾਈਆਂ-ਜਾਨੀ ਨੁਕਸਾਨ ਤੋਂ ਬਚਾਅ <br/>
Ad Position 24