16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਚੋਰੀ ਦੇ ਮਾਮਲੇ 'ਚ ਰਿਮਾਂਡ ਦੌਰਾਨ ਬਰਾਮਦ ਹੋਏ 6 ਮੋਟਰਸਾਈਕਲ, ਮੁਲਜ਼ਮਾਂ ਦਾ ਤੀਜਾ ਸਾਥੀ ਵੀ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 03-06-2025
ਡੇਰਾਬੱਸੀ, 2 ਜੂਨ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਪੁਲਿਸ ਵਲੋਂ ਬੀਤੇ ਦਿਨੀਂ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਸੀ, ਜਿਨ੍ਹਾਂ ਦੀ ਪੁੱਛਗਿੱਛ ਦੇ ਆਧਾਰ 'ਤੇ ਚੋਰੀ ਦੇ ਕੁਲ 6 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ | ਪੁਲਿਸ ਨੇ ਪਹਿਲਾਂ ਗਿ੍ਫ਼ਤਾਰ ਕੀਤੇ ਮੁਲਜ਼ਮ ਗੁਰਜੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਗੱਜੂ ਖੇੜਾ (ਬਨੂੰੜ) ਤੇ ਸ਼ੁਭਮ ਪੁੱਤਰ ਵਿਜੇ ਵਾਸੀ ਪਿੰਡ ਹਰੀਪੁਰ ਕੂੜਾ ਸਮੇਤ ਹੁਣ ਉਨ੍ਹਾਂ ਦੇ ਤੀਜੇ ਸਾਥੀ ਜਤਿੰਦਰ ਕੁਮਾਰ ਪੁੱਤਰ ਕਮਲੇਸ਼ ਕੁਮਾਰ ਵਾਸੀ ਬਾਬਾ ਰਾਮ ਕਾਲੋਨੀ ਮੁਬਾਰਕਪੁਰ ਨੂੰ ਵੀ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਪਹਿਲੇ ਦੋ ਮੁਲਜ਼ਮਾਂ ਕੋਲੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਹੋਇਆ ਸੀ, ਜਿਨ੍ਹਾਂ ਦੀ ਪੁੱਛਗਿੱਛ ਮਗਰੋਂ ਚੋਰੀ ਦੇ ਕੁਲ 6 ਮੋਟਰਸਾਈਕਲ ਬਰਾਮਦ ਹੋਏ ਹਨ | ਮਾਮਲੇ ਸੰਬੰਧੀ ਥਾਣਾ ਮੁਖੀ ਸੁਮਿਤ ਮੋਰ ਨੇ ਦੱਸਿਆ ਕਿ ਡੀ. ਐਸ. ਪੀ. ਸਬ-ਡਵੀਜ਼ਨ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਦੇ ਨਿਰਦੇਸ਼ਾਂ ਤਹਿਤ ਏ. ਐਸ. ਆਈ. ਚਮਕੌਰ ਸਿੰਘ ਤੇ ਹੌਲਦਾਰ ਰਣਜੀਤ ਸਿੰਘ ਦੀ ਟੀਮ ਵਲੋਂ ਇਹ ਸਫ਼ਲਤਾ ਹਾਸਿਲ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਰਿਮਾਂਡ ਦੌਰਾਨ ਮੁਲਜ਼ਮ ਸ਼ੁਭਮ ਸਿੰਘ ਦੀ ਨਿਸ਼ਾਨਦੇਹੀ 'ਤੇ ਚੋਰੀ ਦੇ ਦੋ ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ, ਜਦ ਕਿ ਜਤਿੰਦਰ ਕੁਮਾਰ ਕੋਲੋਂ ਤਿੰਨ ਬਿਨਾਂ ਨੰਬਰ ਪਲੇਟ ਵਾਲੇ ਮੋਟਰਸਾਈਕਲ ਮਿਲੇ | ਇਸ ਤਰ੍ਹਾਂ ਪੁਲਿਸ ਵਲੋਂ ਚੋਰੀ ਦੇ ਕੁੱਲ 6 ਮੋਟਰਸਾਈਕਲਾਂ ਦੀ ਬਰਾਮਦਗੀ ਕੀਤੀ ਜਾ ਚੁੱਕੀ ਹੈ | ਇਸ ਮਾਮਲੇ ਦੀ ਜਾਂਚ ਹਾਲੇ ਜਾਰੀ ਹੈ ਤੇ ਪੁਲਿਸ ਵਲੋਂ ਤਿੰਨ ਹੋਰਨਾਂ ਵਿਅਕਤੀਆਂ ਨੂੰ ਵੀ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਦੀ ਗਿ੍ਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਅੱਖਾਂ ਦਾਨ ਕਰਨ ਵਾਲੇ ਰਣਜੀਤ ਸਿੰਘ ਦੇ ਪਰਿਵਾਰ ਦਾ ਸਨਮਾਨ <br/> ਅਗਲੀ ਖ਼ਬਰ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ <br/>
Ad Position 24