16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਅੱਖਾਂ ਦਾਨ ਕਰਨ ਵਾਲੇ ਰਣਜੀਤ ਸਿੰਘ ਦੇ ਪਰਿਵਾਰ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 03-06-2025
ਡੇਰਾਬੱਸੀ, 2 ਜੂਨ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੇ ਸਾਧੂ ਨਗਰ ਦੇ ਵਸਨੀਕ 60 ਸਾਲਾ ਰਣਜੀਤ ਸਿੰਘ ਪੁੱਤਰ ਤੇਜਾ ਸਿੰਘ ਜੋ ਕਿ ਪਿਛਲੇ ਦਿਨੀਂ ਸਵਰਗ ਸਿਧਾਰ ਗਏ ਸਨ, ਨਮਿਤ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਪਿੰਡ ਈਸਾਪੁਰ (ਡੇਰਾਬੱਸੀ) ਵਿਖੇ ਹੋਈ | ਇਸ ਮੌਕੇ ਕਰਵਾਏ ਸ਼ਰਧਾਂਜਲੀ ਸਮਾਗਮ 'ਚ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰਦਿਆਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਵਿਵੇਕਾਨੰਦ ਡੇਰਾਬੱਸੀ ਵਲੋਂ ਰਣਜੀਤ ਸਿੰਘ ਦੀ ਮੌਤ ਉਪਰੰਤ ਅੱਖਾਂ ਦਾਨ ਵਾਲੇ ਉਸ ਦੇ ਪਰਿਵਾਰ ਦਾ ਵਿਸ਼ੇਸ਼ ਸਨਮਾਨ ਕੀਤਾ | ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਦੇ ਦਿਹਾਂਤ ਉਪਰੰਤ ਪਰਿਵਾਰ ਵਲੋਂ ਉਨ੍ਹਾਂ ਦੀਆਂ ਅੱਖਾਂ ਦਾਨ ਕੀਤੀਆਂ ਗਈਆਂ ਸਨ, ਜਿਸ ਨਾਲ ਦੋ ਵਿਅਕਤੀਆਂ ਦੀ ਹਨ੍ਹੇਰੀ ਜ਼ਿੰਦਗੀ 'ਚ ਚਾਨਣ ਹੋਇਆ ਹੈ | ਭਾਰਤ ਵਿਕਾਸ ਪ੍ਰੀਸ਼ਦ ਤੋਂ ਉਪੇਸ਼ ਬੰਸਲ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਦੇ ਪੁੱਤਰ ਹਰਇੰਦਰਜੀਤ ਸਿੰਘ ਨੇ ਆਪਣੇ ਪਿਤਾ ਦੀਆਂ ਅੱਖਾਂ ਦਾਨ ਕਰਨ ਦਾ ਫ਼ੈਸਲਾ ਲਿਆ ਸੀ | ਹਰਇੰਦਰਜੀਤ ਸਿੰਘ ਆਈ. ਟੀ. ਸੈਕਟਰ 'ਚ ਨੌਕਰੀ ਕਰਦਾ ਹੈ, ਜਦ ਕਿ ਉਸ ਦੀ ਭੈਣ ਵਿਆਹੀ ਹੋਈ ਹੈ | ਉਪੇਸ਼ ਬੰਸਲ ਅਨੁਸਾਰ ਭਾਰਤ ਵਿਕਾਸ ਪ੍ਰੀਸ਼ਦ ਪਿਛਲੇ ਕਾਫੀ ਸਮੇਂ ਤੋਂ ਅੱਖਾਂ ਦਾਨ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕਰਦੀ ਆ ਰਹੀ ਹੈ ਅਤੇ ਹੁਣ ਤੱਕ 159 ਲੋਕਾਂ ਦੀਆਂ ਅੱਖਾਂ ਦਾਨ ਕਰਵਾ ਚੁੱਕੀ ਹੈ | ਇਸ ਮੌਕੇ ਪ੍ਰੀਸ਼ਦ ਦੇ ਪ੍ਰਧਾਨ ਡਾ. ਬਰਖਾ ਰਾਮ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕਾਂ ਨੂੰ ਅੱਖਾਂ ਤੇ ਅੰਗ ਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਕੌਂਸਲ ਪ੍ਰਧਾਨ ਜੀਤੀ ਪਡਿਆਲਾ ਨੇ ਚੀਫ਼ ਮੈਡੀਕਲ ਅਫ਼ਸਰ ਨੂੰ ਪੱਤਰ ਲਿਖ ਕੇ ਸ਼ਹਿਰ 'ਚ ਮੋਰਚਰੀ ਬਣਾਉਣ ਦੀ ਕੀਤੀ ਮੰਗ ਅਗਲੀ ਖ਼ਬਰ ਚੋਰੀ ਦੇ ਮਾਮਲੇ 'ਚ ਰਿਮਾਂਡ ਦੌਰਾਨ ਬਰਾਮਦ ਹੋਏ 6 ਮੋਟਰਸਾਈਕਲ, ਮੁਲਜ਼ਮਾਂ ਦਾ ਤੀਜਾ ਸਾਥੀ ਵੀ ਗਿ੍ਫ਼ਤਾਰ <br/>
Ad Position 24