16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਨਗਰ ਨਿਗਮ ਚੰਡੀਗੜ੍ਹ ਦੇ ਪਬਲਿਕ ਹੈਲਥ ਵਰਕਰ ਯੂਨੀਅਨ ਨੇ ਨਿਗਮ ਵਿਰੁੱਧ ਕੀਤਾ ਸ਼ਾਂਤਮਈ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 03-06-2025

ਮਾਮਲਾ ਤਿੰਨ ਮੁੱਖ ਮੰਗਾਂ ਨੂੰ ਮਨਵਾਉਣ ਦਾ

ਚੰਡੀਗੜ੍ਹ, 2 ਜੂਨ (ਮਾਰਕੰਡਾ)-ਨਗਰ ਨਿਗਮ ਚੰਡੀਗੜ੍ਹ ਅਧੀਨ ਕੰਮ ਕਰਨ ਵਾਲੇ ਪਬਲਿਕ ਹੈਲਥ ਵਰਕਰ ਯੂਨੀਅਨ ਦੇ ਸੈਂਕੜੇ ਆਊਟਸੋਰਸਿੰਗ ਕਰਮਚਾਰੀਆਂ ਨੇ ਨਗਰ ਨਿਗਮ ਦਫ਼ਤਰ ਸੈਕਟਰ-17 ਦੇ ਗੇਟ ਸਾਹਮਣੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇਕ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨ 'ਚ ਭਾਰਤੀ ਮਜ਼ਦੂਰ ਸੰਘ ਨਾਲ ਜੁੜੀਆਂ ਸਾਰੀਆਂ ਯੂਨੀਅਨਾਂ ਦੇ ਆਗੂਆਂ ਨੇ ਸਰਗਰਮ ਹਿੱਸਾ ਲਿਆ, ਜਿਨ੍ਹਾਂ 'ਚ ਮਲਕੀਤ ਸਿੰਘ ਪਬਲਿਕ ਹੈਲਥ ਵਰਕਰ ਯੂਨੀਅਨ ਕੇਂਦਰੀ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਪ੍ਰਧਾਨ, ਪ੍ਰਦੀਪ ਕੁਮਾਰ ਜਨਰਲ ਸਕੱਤਰ, ਪ੍ਰਦੀਪ ਕੁਮਾਰ ਸੀਨੀਅਰ ਵਾਇਸ ਪ੍ਰਧਾਨ, ਬਲਬੀਰ ਰਾਮ, ਸੁਖਵੰਤ ਸਿੰਘ, ਜਸਵੀਰ ਸਿੰਘ, ਸੁਰੇਂਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਯੂਨੀਅਨ ਵਲੋਂ ਨਗਰ ਨਿਗਮ ਕਮਿਸ਼ਨਰ ਨੂੰ ਪਹਿਲਾਂ ਹੀ ਇਕ ਮੰਗ-ਪੱਤਰ ਸੌਂਪਿਆ ਜਾ ਚੁੱਕਾ ਹੈ | ਇਨ੍ਹਾਂ 'ਚ 664 ਆਊਟਸੋਰਸਿੰਗ ਕਰਮਚਾਰੀਆਂ ਦੀ ਭਲਾਈ ਅਤੇ ਨੌਕਰੀ ਸੁਰੱਖਿਆ ਨਾਲ ਸਬੰਧਿਤ ਤਿੰਨ ਮੁੱਖ ਮੰਗਾਂ ਕਿ 664 ਆਊਟਸੋਰਸ ਕੀਤੇ ਕਰਮਚਾਰੀਆਂ ਦੀਆਂ ਸੇਵਾਵਾਂ ਬਰਕਰਾਰ ਰੱਖਣ, ਮਨੁੱਖੀ ਸ਼ਕਤੀ ਪ੍ਰਬੰਧ ਲਈ ਟੈਂਡਰ ਅਲਾਟਮੈਂਟ ਜਾ ਨਵੀਨੀਕਰ ਜਲਦੀ ਕਰਨ, ਬਕਾਇਆ ਤਨਖ਼ਾਹਾਂ ਦੀ ਤੁਰੰਤ ਅਦਾਇਗੀ ਕੀਤੀ ਜਾਵੇ | ਭਾਜਪਾ ਦੇ ਸੂਬਾਈ ਉਪ ਪ੍ਰਧਾਨ ਦਵਿੰਦਰ ਸਿੰਘ ਬਬਲਾ ਵੀ ਮੌਕੇ 'ਤੇ ਪਹੁੰਚੇ ਅਤੇ ਨਿਗਮ ਕਮਿਸ਼ਨਰ ਨਾਲ ਮੁਲਾਕਾਤ ਕੀਤੀ | ਉਨ੍ਹਾਂ ਨੇ ਸਾਰੇ ਵਰਕਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਨੌਕਰੀਆਂ ਦੀ ਸੁਰੱਖਿਆ ਲਈ ਸਾਰੇ ਢੁਕਵੇਂ ਕਦਮ ਚੁੱਕੇ ਜਾਣਗੇ |
ਭਾਰਤੀ ਮਜ਼ਦੂਰ ਸੰਘ ਵਲੋਂ ਬਦਰੀ ਪ੍ਰਸਾਦ ਕੌਸ਼ਿਕ-ਇੰਚਾਰਜ ਬਲਵਿੰਦਰ ਸਿੰਘ ਪ੍ਰਧਾਨ, ਜਸਵੰਤ ਸਿੰਘ ਜਨਰਲ ਸਕੱਤਰ, ਅਮਿਤ ਕੁਮਾਰ, ਜਗਜੀਤ ਸਿੰਘ, ਰਾਜਿੰਦਰ ਸਿੰਘ, ਕੁਮਾਰ, ਕਿ੍ਸ਼ਨ ਕੁਮਾਰ ਚੱਢਾ, ਰਵਿੰਦਰ ਜੈਸਵਾਲ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਮਨੋਜ ਕੁਮਾਰ ਨੇ ਸ਼ਮੂਲੀਅਤ ਕੀਤੀ ਤੇ ਸੰਘ ਵਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਯੂਨੀਅਨ ਦੇ ਪ੍ਰਧਾਨ ਮਲਕੀਤ ਸਿੰਘ ਨੇ ਕਿਹਾ ਕਿ ਆਊਟਸੋਰਸਿੰਗ ਵਰਕਰ ਨਗਰ ਨਿਗਮ ਦੀਆਂ ਕਈ ਸੇਵਾਵਾਂ ਦੀ ਰੀੜ੍ਹ ਦੀ ਹੱਡੀ ਹਨ | ਪ੍ਰਸ਼ਾਸਨ ਨੂੰ ਅਪੀਲ ਕਰਦੇ ਹਾਂ ਕਿ ਮੰਗਾਂ 'ਤੇ ਤੁਰੰਤ ਅਤੇ ਸਕਾਰਾਤਮਕ ਕਾਰਵਾਈ ਕੀਤੀ ਜਾਵੇ ਤਾਂ ਜੋ ਵਰਕਰਾਂ ਨੂੰ ਨੌਕਰੀਆਂ ਤੇ ਵਿੱਤੀ ਸੁਰੱਖਿਆ ਮਿਲ ਸਕੇ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਨੇ 43ਵੀਂ ਜੂਨੀਅਰ ਨੈਸ਼ਨਲ ਸੌਫਟਬਾਲ ਚੈਂਪੀਅਨਸ਼ਿਪ 'ਚ ਲੜਕਿਆਂ ਦਾ ਖ਼ਿਤਾਬ ਜਿੱਤਿਆ <br/> ਅਗਲੀ ਖ਼ਬਰ ਕੌਂਸਲ ਪ੍ਰਧਾਨ ਜੀਤੀ ਪਡਿਆਲਾ ਨੇ ਚੀਫ਼ ਮੈਡੀਕਲ ਅਫ਼ਸਰ ਨੂੰ ਪੱਤਰ ਲਿਖ ਕੇ ਸ਼ਹਿਰ 'ਚ ਮੋਰਚਰੀ ਬਣਾਉਣ ਦੀ ਕੀਤੀ ਮੰਗ
Ad Position 24