16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਐਚ. ਪੀ. ਪੀ. ਸੀ. ਤੇ ਐਚ. ਪੀ. ਡਬਲਿਊ. ਸੀ. ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 03-06-2025
ਚੰਡੀਗੜ੍ਹ, 2 ਜੂਨ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ 'ਚ ਇਥੇ ਹੋਏ ਹਾਈ ਪਾਵਰ ਪਰਚੇਜ ਕਮੇਟੀ (ਐਚ. ਪੀ. ਪੀ. ਸੀ.), ਵਿਭਾਗ ਦੀ ਉੱਚ ਅਧਿਕਾਰ ਪ੍ਰਾਪਤ ਪਰਚੇਜ ਕਮੇਟੀ (ਡੀ. ਐਚ. ਪੀ. ਪੀ. ਸੀ.) ਤੇ ਹਾਈ ਪਾਵਰਡ ਵਰਕਸ ਪਰਚੇਜ ਕਮੇਟੀ (ਐਚ. ਪੀ. ਡਬਲਿਊ. ਪੀ. ਸੀ.) ਦੀ ਮੀਟਿੰਗ 'ਚ ਲਗਪਗ 1640 ਕਰੋੜ ਰੁਪਏ ਤੋਂ ਵੱਧ ਦੇ ਕੰਟਰੈਕਟ ਤੇ ਵੱਖ-ਵੱਖ ਵਸਤੂਆਂ ਦੀ ਖ਼ਰੀਦ ਨੂੰ ਮਨਜ਼ੂਰੀ ਦਿੱਤੀ ਗਈ | ਮੀਟਿੰਗ ਵਿਚ ਵੱਖ-ਵੱਖ ਬੋਲੀਦਾਤਾਵਾਂ ਨਾਲ ਨੇਗੋਸੀਏਸ਼ਨ ਦੇ ਬਾਅਦ ਦਰਾਂ ਤੈਅ ਕਰ ਕੇ ਲਗਪਗ 61 ਕਰੋੜ ਰੁਪਏ ਦੀ ਬੱਚਤ ਕੀਤੀ ਗਈ ਹੈ | ਮੀਟਿੰਗ 'ਚ ਕੈਬਨਿਟ ਮੰਤਰੀ ਕਿ੍ਸ਼ਣ ਲਾਲ ਪੰਵਾਰ, ਰਾਓ ਨਰਬੀਰ ਸਿੰਘ, ਡਾ. ਅਰਵਿੰਦ ਸ਼ਰਮਾ, ਸ਼ਿਆਮ ਸਿੰਘ ਰਾਣਾ, ਰਣਬੀਰ ਗੰਗਵਾ, ਸ੍ਰੀਮਤੀ ਸ਼ਰੂਤੀ ਚੌਧਰੀ ਅਤੇ ਰਾਜ ਮੰਤਰੀ ਰਾਜੇਸ਼ ਨਾਗਰ ਮੌਜੂਦ ਰਹੇ | ਕੈਬਨਿਟ ਮੰਤਰੀ ਵਿਪੁਲ ਗੋਇਲ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਿਲ ਹੋਏ | ਸੂਬਾ ਸਰਕਾਰ ਵਲੋਂ ਪਿੰਡਾਂ 'ਚ ਸਵੱਛਤਾ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਮਹਾਗ੍ਰਾਮਾਂ ਅਤੇ 7500 ਤੋਂ ਵੱਧ ਆਬਾਦੀ ਵਾਲੀ ਪਿੰਡ ਪੰਚਾਇਤਾਂ ਨੂੰ ਹੋਪਰ ਟਿੱਪਰ ਡੰਪਰ ਵੀ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ | ਇਸ ਦੇ ਲਈ 298 ਹੋਪਰ ਟਿੱਪਰ ਡੰਪਰ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਗਈ ਹੈ ਤਾਂ ਜੋ ਪੰਚਾਇਤਾਂ ਆਪਣੇ ਪੱਧਰ 'ਤੇ ਕੂੜਾ ਪ੍ਰਬੰਧਨ ਕਰ ਸਕਣ | ਇਸ 'ਤੇ ਲਗਪਗ 19 ਕਰੋੜ ਰੁਪਏ ਦੀ ਲਾਗਤ ਆਵੇਗੀ | ਮੀਟਿੰਗ 'ਚ ਮੰਡੀ ਡੱਬਵਾਲੀ, ਜ਼ਿਲ੍ਹਾ ਸਿਰਸਾ ਵਿਚ ਲਗਪਗ 11 ਕਰੋੜ ਦੀ ਲਾਗਤ ਨਾਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ ਗਈ | ਇਸ ਤੋਂ ਇਲਾਵਾ, 6.79 ਕਰੋੜ ਰੁਪਏ ਦੀ ਲਾਗਤ ਨਾਲ ਕਲਸਟਰ ਸਕੂਲਾਂ ਲਈ 1415 ਕੰਪਿਊਟਰਾਂ ਦੀ ਖਰੀਦ ਤਹਿਤ ਵੀ ਮਨਜ਼ੂਰੀ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਦੇ ਸਵਾਗਤ ਦੀਆਂ ਤਿਆਰੀਆਂ 'ਚ ਰੁੱਝੀ ਹਰਿਆਣਾ ਕਾਂਗਰਸ <br/> ਅਗਲੀ ਖ਼ਬਰ ਚੰਡੀਗੜ੍ਹ ਨੇ 43ਵੀਂ ਜੂਨੀਅਰ ਨੈਸ਼ਨਲ ਸੌਫਟਬਾਲ ਚੈਂਪੀਅਨਸ਼ਿਪ 'ਚ ਲੜਕਿਆਂ ਦਾ ਖ਼ਿਤਾਬ ਜਿੱਤਿਆ <br/>
Ad Position 24