16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

'ਯੁੱਧ ਨਸ਼ਿਆਂ ਵਿਰੁੱਧ' 93ਵੇਂ ਦਿਨ 1.5 ਕਿੱਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 03-06-2025
ਚੰਡੀਗੜ੍ਹ, 2 ਜੂਨ (ਅਜੀਤ ਬਿਊਰੋ)-ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ Tਯੁੱਧ ਨਸ਼ਿਆਂ ਵਿਰੁੱਧ' ਦੇ 93ਵੇਂ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ 98 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 1.5 ਕਿੱਲੋ ਹੈਰੋਇਨ, 2508 ਨਸ਼ੀਲੀਆਂ ਗੋਲੀਆਂ ਤੇ 3900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ | ਇਸ ਦੇ ਨਾਲ, ਮਹਿਜ਼ 93 ਦਿਨਾਂ 'ਚ ਗਿ੍ਫ਼ਤਾਰ ਕੀਤੇ ਗਏ ਕੁਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 15,117 ਹੋ ਗਈ ਹੈ | ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ 'ਚ ਇੱਕੋ ਸਮੇਂ ਕੀਤੀ ਗਈ | ਇਸ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 93 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿਚ 510 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਸੂਬੇ ਭਰ 'ਚ 77 ਐਫ. ਆਈ. ਆਰਜ਼ ਦਰਜ ਕੀਤੀਆਂ ਗਈਆਂ | ਉਨ੍ਹਾਂ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 523 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ | ਪੰਜਾਬ ਪੁਲਿਸ ਨੇ 'ਨਸ਼ਾ ਛੁਡਾਉਣ' ਦੇ ਹਿੱਸੇ ਵਜੋਂ ਅੱਜ 60 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਵਿਖੇ ਬਿਜਲੀ ਦੀਆਂ ਤਾਰਾਂ ਦੀ ਮੁਰੰਮਤ ਕਰਦੇ ਸਮੇਂ ਕਰੰਟ ਲੱਗਣ ਕਾਰਨ ਕਰਮਚਾਰੀ ਦੀ ਮੌਤ <br/> ਅਗਲੀ ਖ਼ਬਰ ਨਸ਼ਿਆਂ ਕਾਰਨ ਤਿੰਨ ਮੌਤਾਂ, ਪੰਜਾਬ 'ਚ ਨਸ਼ਿਆਂ ਦੀ ਡਰਾਉਣੀ ਸਥਿਤੀ-ਵਿਨੀਤ ਜੋਸ਼ੀ <br/>
Ad Position 24