16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਵਲੋਂ ਸਮਰ ਕੈਂਪ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 03-06-2025
ਐੱਸ. ਏ. ਐੱਸ. ਨਗਰ, 2 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਵਲੋਂ 2 ਤੋਂ 20 ਜੂਨ ਤੱਕ ਵਾਈ. ਪੀ. ਐੱਸ. ਸਕੂਲ ਦੇ ਸਾਹਮਣੇ ਸਥਿਤ ਸ਼ਹੀਦ ਭਗਤ ਸਿੰਘ ਨੇਚਰ ਪਾਰਕ 'ਚ ਸਮਰ ਕੈਂਪ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਮਲਕੀਤ ਸਿੰਘ, ਜਨਰਲ ਸਕੱਤਰ ਸਵਰਨ ਸਿੰਘ ਤੇ ਮੀਤ ਪ੍ਰਧਾਨ ਹਰਪਾਲ ਸਿੰਘ ਚੰਨਾ ਨੇ ਬੱਚਿਆਂ ਨੂੰ ਇਸ ਕੈਂਪ ਦਾ ਪੂਰਾ ਲਾਹਾ ਲੈਣ ਲਈ ਪ੍ਰੇਰਿਤ ਕਰਦਿਆਂ ਦੱਸਿਆ ਕਿ ਐਸੋਸੀਏਸ਼ਨ ਵਲੋਂ ਹਰ ਸਾਲ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਹੋਣ 'ਤੇ 8 ਸਾਲ ਤੋਂ ਜ਼ਿਆਦਾ ਉਮਰ ਦੇ ਬੱਚਿਆਂ (ਲੜਕੇ-ਲੜਕੀਆਂ) ਲਈ ਇਹ ਮੁਫ਼ਤ ਸਮਰ ਕੈਂਪ ਲਗਵਾਇਆ ਜਾਂਦਾ ਹੈ, ਜਿਸ ਦੌਰਾਨ ਐਸੋਸੀਏਸ਼ਨ 'ਚ ਸੇਵਾ ਕਰਦੇ ਕੋਚਾਂ ਵਲੋਂ ਬੱਚਿਆਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਲਈ ਅਥਲੈਟਿਕਸ ਨਾਲ ਸੰਬੰਧਤ ਕਿਰਿਆਵਾਂ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਵਲੋਂ ਲਗਾਏ ਜਾਂਦੇ ਇਸ ਕੈਂਪ ਤੋਂ ਹਰ ਸਾਲ ਕੁਝ ਅਜਿਹੇ ਬੱਚੇ ਵੀ ਨਿਕਲ ਕੇ ਸਾਹਮਣੇ ਆਉਂਦੇ ਹਨ ਜੋ ਕਿ ਭਵਿੱਖ ਵਿਚ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੱਕ ਜਾਣ ਦਾ ਮਾਦਾ ਰੱਖਦੇ ਹਨ ਅਤੇ ਇਨ੍ਹਾਂ 'ਚੋਂ ਨਿਹਾਰਿਕਾ ਵਸ਼ਿਸ਼ਟ, ਜੁਆਏ ਬੈਦਵਾਣ, ਅਨੰਨਿ੍ਹਆ ਬੰਸਲ, ਸੁਪਰੀਤ ਕੌਰ, ਜਸਲੀਨ ਕੌਰ ਤੇ ਸੁਮੀਤ ਦੇ ਨਾਂਅ ਵਰਣਨਯੋਗ ਹਨ | ਉਨ੍ਹਾਂ ਦੱਸਿਆ ਕਿ ਇਸ ਕੈਂਪ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਫ਼ੀਸ ਨਹੀਂ ਰੱਖੀ ਗਈ ਕਿਉਂਕਿ ਐਸੋਸੀਏਸ਼ਨ ਵਲੋਂ ਖੇਡਾਂ 'ਚ ਬੱਚਿਆਂ ਦੀ ਰੁਚੀ ਪੈਦਾ ਕਰਨ ਲਈ ਹੀ ਇਹ ਉਪਰਾਲਾ ਕੀਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਬੱਚਿਆਂ ਨੂੰ ਹਰ ਰੋਜ਼ ਰਿਫਰੈਸ਼ਮੈਂਟ ਵੀ ਦਿੱਤੀ ਜਾਵੇਗੀ ਅਤੇ ਸਫ਼ਲਤਾਪੂਰਵਕ ਕੈਂਪ ਪੂਰਾ ਕਰਨ ਵਾਲੇ ਬੱਚਿਆਂ ਨੂੰ ਐਸੋਸੀਏਸ਼ਨ ਵਲੋਂ ਸਰਟੀਫ਼ਿਕੇਟ ਵੀ ਦਿੱਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਮੁੱਖ ਸਕੱਤਰ ਦੀ ਅਗਵਾਈ ਹੇਠ ਹੋਈ ਸੜਕ ਸੁਰੱਖਿਆ ਕੋਸ਼ ਪ੍ਰਬੰਧਨ ਕਮੇਟੀ ਦੀ ਮੀਟਿੰਗ <br/> ਅਗਲੀ ਖ਼ਬਰ ਸ੍ਰੀ ਸੁਖਮਨੀ ਕਾਲਜ ਡੇਰਾਬੱਸੀ 'ਚ ਬੀ. ਡੀ. ਐੱਸ., ਨਰਸਿੰਗ, ਲਾਅ ਤੇ ਇੰਜੀਨੀਅਰਿੰਗ ਲਈ ਦਾਖਲੇ ਜ਼ੋਰਾਂ-ਸ਼ੋਰਾਂ ਨਾਲ ਚੱ...
Ad Position 24