22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਡੇਰਾਬੱਸੀ ਦੇ ਕਾਂਗਰਸੀ ਆਗੂ ਉਦੈਵੀਰ ਸਿੰਘ ਢਿੱਲੋਂ ਨੂੰ ਅਦਾਲਤ ਨੇ ਦਿੱਤੀ ਜ਼ਮਾਨਤ

Ad Position 21
No active advertisement
ਅਜੀਤ ਡੈਸਕ 04-06-2025
ਐੱਸ. ਏ. ਐੱਸ. ਨਗਰ, 3 ਜੂਨ (ਕਪਿਲ ਵਧਵਾ)-ਜ਼ਿਲ੍ਹਾ ਮੁਹਾਲੀ ਅਧੀਨ ਪੈਂਦੇ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਕੁਝ ਸਮਾਂ ਪਹਿਲਾਂ ਹੋਈ ਇਕ ਹਿੰਸਕ ਝੜਪ ਦੇ ਮਾਮਲੇ 'ਚ ਨਾਮਜ਼ਦ ਕਾਂਗਰਸੀ ਆਗੂ ਉਦੈਵੀਰ ਸਿੰਘ ਢਿੱਲੋਂ ਨੂੰ ਮੁਹਾਲੀ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ | ਇਸ ਤੋਂ ਪਹਿਲਾਂ ਇਸ ਮਾਮਲੇ 'ਚ ਅਦਾਲਤ ਵਲੋਂ ਪਟੀਸ਼ਨਕਰਤਾ ਨੂੰ ਜਾਂਚ ਵਿਚ ਸ਼ਾਮਿਲ ਹੋਣ ਦੀ ਸ਼ਰਤ 'ਤੇ ਅੰਤਰਿਮ ਜ਼ਮਾਨਤ ਦਿੱਤੀ ਗਈ ਸੀ | ਜਾਣਕਾਰੀ ਅਨੁਸਾਰ ਇਹ ਮਾਮਲਾ 11 ਅਪ੍ਰੈਲ ਦੀ ਰਾਤ ਨੂੰ ਹੋਏ ਇਕ ਝਗੜੇ ਤੋਂ ਸ਼ੁਰੂ ਹੋਇਆ ਸੀ, ਜੋ ਕਿ ਬਾਅਦ 'ਚ ਡੇਰਾਬੱਸੀ ਦੇ ਸਿਵਲ ਹਸਪਤਾਲ ਤੱਕ ਪਹੁੰਚ ਗਿਆ | ਇਸ ਸੰਬੰਧੀ ਦਰਜ ਐਫ਼. ਆਈ. ਆਰ. ਵਿਚ ਪਹਿਲਾਂ 17 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਸੀ ਅਤੇ ਬਾਅਦ 'ਚ ਪੁਲਿਸ ਨੇ ਉਦੈਵੀਰ ਸਿੰਘ ਢਿੱਲੋਂ ਦਾ ਨਾਂਅ ਵੀ ਮੁਲਜ਼ਮ ਵਜੋਂ ਦਰਜ ਕੀਤਾ ਸੀ | ਅਦਾਲਤ ਵਿਖੇ ਜ਼ਮਾਨਤ ਦੀ ਅਰਜ਼ੀ ਦੀ ਸੁਣਵਾਈ ਦੌਰਾਨ ਸ਼ਿਕਾਇਤਕਰਤਾ ਦੇ ਵਕੀਲ ਦੀ ਸਹਾਇਤਾ ਨਾਲ ਸਰਕਾਰੀ ਪੱਖ ਨੇ ਦਾਅਵਾ ਕੀਤਾ ਕਿ ਪਟੀਸ਼ਨਕਰਤਾ ਵਲੋਂ ਸ਼ੁਰੂਆਤੀ ਸਥਾਨ 'ਤੇ ਅਤੇ ਬਾਅਦ 'ਚ ਸਿਵਲ ਹਸਪਤਾਲ ਵਿਖੇ ਸ਼ਿਕਾਇਤਕਰਤਾ ਧਿਰ 'ਤੇ ਹਮਲੇ ਨੂੰ ਅੰਜਾਮ ਦੇਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਗਈ ਸੀ | ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਪਟੀਸ਼ਨਕਰਤਾ ਦੇ ਵਕੀਲ ਐੱਚ. ਐੱਸ. ਧਨੋਆ ਨੇ ਦਲੀਲ ਦਿੱਤੀ ਕਿ ਸ਼ਿਕਾਇਤਕਰਤਾ ਧਿਰ ਨਾਲ ਉਸ ਦੀ ਲੰਬੇ ਸਮੇਂ ਤੋਂ ਚੱਲ ਰਹੀ ਰਾਜਨੀਤਿਕ ਅਣਬਣ ਕਾਰਨ ਉਸ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਫਸਾਇਆ ਗਿਆ ਹੈ | ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਉਪਰੰਤ ਅਤੇ ਮਾਮਲੇ ਦੀ ਜਾਂਚ ਦੀ ਸਮੀਖਿਆ ਕਰਦਿਆਂ ਕਿਹਾ ਕਿ ਜਦੋਂ ਪਟੀਸ਼ਨਕਰਤਾ ਦਾ ਨਾਂਅ ਐਫ. ਆਈ. ਆਰ. 'ਚ ਦਰਜ ਹੋਇਆ ਸੀ ਤਾਂ ਉਸ ਨੂੰ ਤੁਰੰਤ ਦੋਸ਼ੀ ਵਜੋਂ ਨਾਮਜ਼ਦ ਨਹੀਂ ਕੀਤਾ, ਸਗੋਂ ਕੁਝ ਦਿਨਾਂ ਬਾਅਦ ਉਸ ਨੂੰ ਦੋਸ਼ੀ ਵਜੋਂ ਨਾਮਜ਼ਦ ਕੀਤਾ | ਇਸ ਦੇ ਚਲਦਿਆਂ ਅੱਜ ਮੁਹਾਲੀ ਦੀ ਅਦਾਲਤ ਨੇ ਉਦੈਵੀਰ ਸਿੰਘ ਢਿੱਲੋਂ ਨੂੰ ਨਿਯਮਿਤ ਜ਼ਮਾਨਤ ਦੇ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਥਾਣਾ ਮਟੌਰ ਦੀ ਪੁਲਿਸ ਨੇ ਚਲਾਇਆ ਵਿਸ਼ੇਸ਼ ਤਲਾਸ਼ੀ ਅਭਿਆਨ <br/> ਅਗਲੀ ਖ਼ਬਰ ਕਿਸੇ ਵੀ ਲਾਭਕਾਰ ਨੂੰ ਸਰਟੀਫਿਕੇਟ ਮਿਲਣ 'ਚ ਕੋਈ ਸਮੱਸਿਆ ਨਹੀਂ ਆਵੇਗੀ-ਮੁੱਖ ਮੰਤਰੀ
Ad Position 24