22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਥਾਣਾ ਮਟੌਰ ਦੀ ਪੁਲਿਸ ਨੇ ਚਲਾਇਆ ਵਿਸ਼ੇਸ਼ ਤਲਾਸ਼ੀ ਅਭਿਆਨ <br/>

Ad Position 21
No active advertisement
ਅਜੀਤ ਡੈਸਕ 04-06-2025
ਐੱਸ. ਏ. ਐੱਸ. ਨਗਰ, 3 ਜੂਨ (ਕਪਿਲ ਵਧਵਾ)-ਮੁਹਾਲੀ ਦੇ ਸਭ ਤੋਂ ਜ਼ਿਆਦਾ ਵਿਅਸਤ ਇਲਾਕਿਆਂ 'ਚ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਥਾਣਾ ਮਟੌਰ ਦੀ ਪੁਲਿਸ ਵਲੋਂ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ | ਇਸ ਸੰਬੰਧੀ ਥਾਣਾ ਮਟੌਰ ਦੇ ਐੱਸ. ਐੱਚ. ਓ. ਕੁਲਵੰਤ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਤੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਸਥਾਨਕ ਵਿਅਸਤ ਇਲਾਕਿਆਂ ਖਾਸ ਤੌਰ 'ਤੇ ਫੇਜ਼-3ਬੀ 2 ਤੇ ਫੇਜ਼-5 ਵਿਖੇ ਇਕ ਦਰਜਨ ਦੇ ਕਰੀਬ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਸ਼ਰਾਬ ਪੀ ਕੇ ਅਤੇ ਹੁੱਲੜਬਾਜ਼ੀ ਕਰਨ ਦੇ ਇਰਾਦੇ ਨਾਲ ਆਏ ਵਿਅਕਤੀਆਂ ਨੂੰ ਰੋਕਣ ਤੇ ਮੰਤਵ ਹੇਠ ਇਸ ਅਭਿਆਨ ਨੂੰ ਉਲੀਕਿਆ ਗਿਆ ਹੈ | ਇਸ ਮੌਕੇ ਥਾਣਾ ਮੁਖੀ ਨੇ ਪੁਲਿਸ ਪਾਰਟੀ ਨਾਲ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਅਤੇ ਸ਼ਰਾਬ ਪੀ ਕੇ ਗੱਡੀਆਂ 'ਤੇ ਸਵਾਰ ਹੋ ਕੋ ਮਾਰਕੀਟ ਅੰਦਰ ਆਏ ਨੌਜਵਾਨਾਂ ਦਾ ਚਲਾਨ ਵੀ ਕੱਟਿਆ ਤਾਂ ਜੋ ਦੁਕਾਨਦਾਰਾਂ ਤੇ ਬਾਕੀ ਨਾਗਰਿਕਾਂ ਨੂੰ ਕੋਈ ਤਕਲੀਫ ਨਾ ਹੋ ਸਕੇ | ਜ਼ਿਕਰਯੋਗ ਹੈ ਕਿ ਉਕਤ ਇਲਾਕਿਆਂ 'ਚ ਅਕਸਰ ਭਾਰੀ ਇਕੱਠ ਹੋਣ ਕਾਰਨ ਮਾਮੂਲੀ ਝੜਪ ਹਿੰਸਕ ਰੂਪ ਧਾਰਨ ਕਰ ਲੈਂਦੀ ਹੈ, ਲਿਹਾਜ਼ਾ ਅਹਿਤੀਆਤ ਵਜੋਂ ਪੁਲਿਸ ਨੂੰ ਅਜਿਹੇ ਅਭਿਆਨ ਚਲਾਉਣੇ ਲਾਜ਼ਮੀ ਹੋ ਜਾਂਦੇ ਹਨ |

Ad Position 22
No active advertisement
ਪਿਛਲੀ ਖ਼ਬਰ ਭਾਰਤ ਦੀ ਪਹਿਲੀ ਮਹਿਲਾ ਜਾਸੂਸ ਨੀਰਾ ਆਰੀਆ ਦੇ ਨਾਟਕ 'ਨਾਗਿਨ ਨੀਰਾ' ਦਾ ਮੰਚਨ ਕਰਵਾਇਆ <br/> ਅਗਲੀ ਖ਼ਬਰ ਡੇਰਾਬੱਸੀ ਦੇ ਕਾਂਗਰਸੀ ਆਗੂ ਉਦੈਵੀਰ ਸਿੰਘ ਢਿੱਲੋਂ ਨੂੰ ਅਦਾਲਤ ਨੇ ਦਿੱਤੀ ਜ਼ਮਾਨਤ
Ad Position 24