22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸੂਬੇ ਦੇ ਮੁੱਖ ਮੰਤਰੀ ਵਲੋਂ 'ਆਪ੍ਰੇਸ਼ਨ ਸੰਧੂਰ' ਦਾ ਘਟੀਆ ਮਜ਼ਾਕ ਬਣਾਉਣਾ ਸ਼ਹੀਦਾਂ, ਨਾਰੀ ਸ਼ਕਤੀ ਦਾ ਅਪਮਾਨ-ਬੱਲੀਏਵਾਲ

Ad Position 21
No active advertisement
ਅਜੀਤ ਡੈਸਕ 04-06-2025

ਚੰਡੀਗੜ੍ਹ, 3 ਜੂਨ (ਸੰਦੀਪ ਕੁਮਾਰ ਮਾਹਨਾ)-ਭਾਜਪਾ ਪੰਜਾਬ ਦੇ ਬੁਲਾਰੇ ਪਿ੍ਤਪਾਲ ਸਿੰਘ ਬੱਲੀਏਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪ੍ਰੇਸ਼ਨ ਸੰਧੂਰ 'ਤੇ ਕੀਤੀ ਟਿੱਪਣੀ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ | ਬਲੀਏਵਾਲ ਨੇ ਕਿਹਾ ਕਿ ਭਾਰਤੀ ਫ਼ੌਜ ਵਲੋਂ ਕੀਤੀ ਅੱਤਵਾਦ ਵਿਰੋਧੀ ਕਾਰਵਾਈ, ਜਿਸ ਦਾ ਨਾਂਅ ਉਸ ਪਵਿੱਤਰ ਪ੍ਰਤੀਕ ਦੇ ਨਾਂਅ 'ਤੇ ਰੱਖਿਆ ਗਿਆ ਹੈ, ਜਿਸ ਦੀ ਵਰਤੋਂ ਅੱਤਵਾਦੀ ਹਿੰਦੂ ਅÏਰਤਾਂ ਨੂੰ ਨਿਸ਼ਾਨਾ ਬਣਾ ਕੇ ਕਤਲ ਕਰਨ ਲਈ ਕਰ ਰਹੇ ਸਨ, ਸੰਬੰਧੀ ਸੂਬੇ ਦੇ ਮੁੱਖ ਮੰਤਰੀ ਵਲੋਂ ਕੀਤੀਆਂ ਅਜਿਹੀ ਸ਼ਰਮਨਾਕ ਤੇ ਅਸ਼ਲੀਲ ਟਿੱਪਣੀਆਂ ਸ਼ੋਭਾ ਨਹੀਂ ਦਿੰਦੀਆਂ | ਮੌਜੂਦਾ ਮੁੱਖ ਮੰਤਰੀ ਵਲੋਂ ਅਜਿਹੀ ਘਿਣਾਉਣੀ ਟਿੱਪਣੀ ਨਾ ਸਿਰਫ਼ ਡੂੰਘੀ ਅਪਮਾਨਜਨਕ ਹੈ ਬਲਕਿ ਸਾਡੇ ਲੋਕਤੰਤਰ ਦੀ ਸ਼ਾਨ ਲਈ ਵੀ ਖ਼ਤਰਨਾਕ ਹੈ | ਬਲੀਏਵਾਲ ਨੇ ਸਪੱਸ਼ਟ ਕੀਤਾ ਕਿ ਭਾਜਪਾ ਵਲੋਂ ਘਰਾਂ 'ਚ ਸੰਧੂਰ ਭੇਜਣ ਦੀ ਕੋਈ ਮੁਹਿੰਮ ਨਹੀਂ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਘਟੀਆ ਮਜ਼ਾਕ ਦੇ ਲਈ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੰਦੇ ਹੋਏ ਸ਼ਹੀਦਾਂ ਦੇ ਪਰਿਵਾਰਾਂ, ਮਹਿਲਾਵਾਂ, ਹਰ ਦੇਸ਼ ਭਗਤ ਨਾਗਰਿਕ ਤੋਂ ਤੁਰੰਤ ਅਤੇ ਬਿਨਾਂ ਸ਼ਰਤ ਜਨਤਕ ਮੁਆਫ਼ੀ ਮੰਗਣ |
03ਸੀਐਚਡੀ28


Ad Position 22
No active advertisement
ਪਿਛਲੀ ਖ਼ਬਰ ਸਾਈਕਲ ਸਵਾਰ ਗਰੁੱਪ ਦੇ ਸਹਿਯੋਗ ਨਾਲ ਤਿਰੰਗਾ ਰੈਲੀ ਕੱਢੀ <br/> ਅਗਲੀ ਖ਼ਬਰ ਭਾਰਤ ਦੀ ਪਹਿਲੀ ਮਹਿਲਾ ਜਾਸੂਸ ਨੀਰਾ ਆਰੀਆ ਦੇ ਨਾਟਕ 'ਨਾਗਿਨ ਨੀਰਾ' ਦਾ ਮੰਚਨ ਕਰਵਾਇਆ <br/>
Ad Position 24