22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸਾਈਕਲ ਸਵਾਰ ਗਰੁੱਪ ਦੇ ਸਹਿਯੋਗ ਨਾਲ ਤਿਰੰਗਾ ਰੈਲੀ ਕੱਢੀ <br/>

Ad Position 21
No active advertisement
ਅਜੀਤ ਡੈਸਕ 04-06-2025
ਚੰਡੀਗੜ੍ਹ, 3 ਜੂਨ (ਮਾਰਕੰਡਾ)-ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਸੈਕਟਰ 11 ਚੰਡੀਗੜ੍ਹ ਦੇ ਐਨ. ਐਸ. ਐਸ. ਵਲੰਟੀਅਰਾਂ ਨੇ ਸਾਈਕਲ ਸਵਾਰ ਗਰੁੱਪ ਦੇ ਸਹਿਯੋਗ ਨਾਲ ਤਿਰੰਗਾ ਰੈਲੀ ਕੱਢੀ ਗਈ | ਵਿਸ਼ਵ ਸਾਈਕਲ ਦਿਵਸ ਦੇ ਮੌਕੇ 'ਤੇ ਸਰਕਾਰੀ ਕਾਲਜ ਦੇ ਗਰਾਊਾਡ ਵਿਖੇ ਇਹ ਰੈਲੀ ਕਰਵਾਈ ਗਈ | ਵਾਤਾਵਰਨ-ਅਨੁਕੂਲ ਆਵਾਜਾਈ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਦਰਸ਼ਨ ਕਰਦੇ ਹੋਏ ਵਲੰਟੀਅਰਾਂ ਨੇ ਸ਼ਹਿਰ ਦੇ ਮੁੱਖ ਸਥਾਨਾਂ 'ਤੇ ਸਾਈਕਲ ਚਲਾਇਆ ਤੇ ਯਾਤਰਾ ਦੇ ਇਕ ਵਿਕਲਪਿਕ ਢੰਗ ਵਜੋਂ ਸਾਈਕਲਿੰਗ ਦੇ ਫਾਇਦਿਆਂ ਬਾਰੇ ਜਾਗਰੂਕਤਾ ਫੈਲਾਈ | ਡਾ. ਮੋਨਿਕਾ ਦਾਰਾ ਨੇ ਨਾਗਰਿਕਾਂ ਨੂੰ ਟਿਕਾਊ ਅਭਿਆਸਾਂ ਨੂੰ ਅਪਣਾਉਣ ਅਤੇ ਆਪਣੇ ਕਾਰਬਨ ਫੁੱਟਪਿ੍ੰਟ ਨੂੰ ਘਟਾਉਣ ਲਈ ਪ੍ਰੇਰਿਤ ਕਰਨ 'ਚ ਅਜਿਹੀਆਂ ਪਹਿਲਕਦਮੀਆਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਤਿਰੰਗਾ ਮਾਣ ਨਾਲ ਚੁੱਕਦੇ ਹੋਏ, ਦੇਸ਼ ਦੀ ਰੱਖਿਆ ਕਰਨ ਵਾਲੇ ਅਣਗਿਣਤ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਸ਼ਰਧਾਂਜਲੀ ਦਿੱਤੀ | ਉਨ੍ਹਾਂ ਦੀ ਭਾਗੀਦਾਰੀ ਨੇ ਨਾ ਸਿਰਫ ਰਾਸ਼ਟਰੀ ਨਾਇਕਾਂ ਪ੍ਰਤੀ ਉਨ੍ਹਾਂ ਦੇ ਸਤਿਕਾਰ ਨੂੰ ਪ੍ਰਦਰਸ਼ਿਤ ਕੀਤਾ ਬਲਕਿ ਏਕਤਾ ਤੇ ਦੇਸ਼ ਭਗਤੀ ਦੇ ਆਦਰਸ਼ਾਂ ਨੂੰ ਵੀ ਮਜ਼ਬੂਤ ਕੀਤਾ | ਇਸ ਮੌਕੇ ਪ੍ਰੋ. ਰਮਾ ਅਰੋੜਾ ਨੇ ਐਨ. ਐਸ. ਐਸ. ਵਲੰਟੀਅਰਾਂ ਦੀ ਅਟੁੱਟ ਭਾਵਨਾ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਦੌਰਾਨ ਕਈ ਵਾਰ ਹੋਇਆ ਹੰਗਾਮਾ <br/> ਅਗਲੀ ਖ਼ਬਰ ਸੂਬੇ ਦੇ ਮੁੱਖ ਮੰਤਰੀ ਵਲੋਂ 'ਆਪ੍ਰੇਸ਼ਨ ਸੰਧੂਰ' ਦਾ ਘਟੀਆ ਮਜ਼ਾਕ ਬਣਾਉਣਾ ਸ਼ਹੀਦਾਂ, ਨਾਰੀ ਸ਼ਕਤੀ ਦਾ ਅਪਮਾਨ-ਬੱਲੀਏਵਾਲ
Ad Position 24