22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

Ad Position 21
No active advertisement
ਅਜੀਤ ਡੈਸਕ 04-06-2025
ਡੇਰਾਬੱਸੀ, 3 ਜੂਨ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੇ ਪਿੰਡ ਈਸਾਪੁਰ ਸਥਿਤ ਪੰਜਾਬ ਸਹਿਕਾਰੀ ਸਭਾਵਾਂ ਦੇ ਸਹਾਇਕ ਰਜਿਸਟਰਾਰ (ਏ. ਆਰ.) ਦੇ ਦਫ਼ਤਰ 'ਚ ਤਾਇਨਾਤ ਸੁਪਰਡੈਂਟ ਗੁਰਆਜ਼ਾਦ ਸਿੰਘ ਨੂੰ ਵਿਜੀਲੈਂਸ ਦੀ ਟੀਮ ਵਲੋਂ 10 ਹਜ਼ਾਰ ਰੁ. ਦੀ ਰਿਸ਼ਵਤ ਲੈਂਦਿਆਂ ਰੰਗੇ-ਹੱਥੀਂ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸੰਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਡੇਰਾਬੱਸੀ ਦੇ ਪਿੰਡ ਛਛਰੌਲੀ ਦੇ ਇਕ ਵਸਨੀਕ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਸੁਪਰਡੈਂਟ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਸ਼ਿਕਾਇਤਕਰਤਾ ਨੇ ਸਾਲ 2012 'ਚ ਰਾਣੀ ਮਾਜਰਾ ਬਹੁ-ਮੰਤਵੀ ਖੇਤੀਬਾੜੀ ਸਹਿਕਾਰੀ ਸੇਵਾ ਸਭਾ ਤੋਂ 2 ਲੱਖ ਰੁ. ਦਾ ਕਰਜ਼ਾ ਲਿਆ ਸੀ, ਪਰ ਉਹ ਨਿਯਮਾਂ ਅਨੁਸਾਰ ਕਰਜ਼ਾ ਵਾਪਸ ਨਹੀਂ ਕਰ ਸਕਿਆ, ਜਿਸ ਕਾਰਨ ਮੂਲ ਰਕਮ 'ਤੇ ਵਿਆਜ ਦਾ ਬਕਾਇਆ ਪੈਣ ਕਰਕੇ ਰਾਸ਼ੀ 3,16,632 ਰੁ. ਬਣ ਗਈ | ਬਾਅਦ 'ਚ ਸ਼ਿਕਾਇਤਕਰਤਾ ਨੇ ਇਸ ਸਾਲ 13 ਮਾਰਚ ਨੂੰ 4,14,500 ਰੁ. ਦੀ ਸਾਰੀ ਬਕਾਇਆ ਰਕਮ ਦਾ ਭੁਗਤਾਨ ਕਰਕੇ ਸੁਸਾਇਟੀ ਤੋਂ ਬਣਦੀ ਕਲੀਅਰੈਂਸ ਵੀ ਲੈ ਲਈ | ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਕਲੀਅਰੈਂਸ ਦੇ ਬਾਵਜੂਦ ਵੀ ਉਕਤ ਮੁਲਜ਼ਮ ਉਸ ਨੂੰ ਸਹਾਇਕ ਰਜਿਸਟਰਾਰ ਤੋਂ ਜ਼ਰੂਰੀ ਪ੍ਰਵਾਨਗੀ ਲੈਣ ਤੇ ਜ਼ਮੀਨ ਨੂੰ ਆਡ-ਰਹਿਣ ਤੋਂ ਫੱਕ ਕਰਵਾਉਣ ਲਈ 10 ਹਜ਼ਾਰ ਰੁ. ਦੀ ਰਿਸ਼ਵਤ ਮੰਗ ਰਿਹਾ ਸੀ | ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਉਸ ਦੇ ਦਫ਼ਤਰ 'ਚੋਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ 'ਚ ਸ਼ਿਕਾਇਤਕਰਤਾ ਤੋਂ 10 ਹਾਜ਼ਰ ਰੁ. ਦੀ ਰਿਸ਼ਵਤ ਲੈਂਦਿਆਂ ਰੰਗੇ-ਹੱਥੀਂ ਕਾਬੂ ਕਰ ਲਿਆ | ਵਿਜੀਲੈਂਸ ਬਿਊਰੋ ਟੀਮ ਨੇ ਮੁਲਜ਼ਮ ਦੇ ਕਬਜ਼ੇ 'ਚੋਂ ਕੇਸ ਨਾਲ ਸੰਬੰਧਤ ਏ. ਆਰ. ਦੇ ਬਿਨਾਂ ਦਸਤਖ਼ਤ ਟਾਈਪ ਕੀਤੇ ਆਰਡਰ ਵੀ ਬਰਾਮਦ ਕੀਤੇ ਹਨ | ਇਸ ਸੰਬੰਧ 'ਚ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਫਲਾਇੰਗ ਸਕੁਐਡ-1 ਪੰਜਾਬ ਮੁਹਾਲੀ ਵਿਖੇ ਭਿ੍ਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਸੰਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਕੇ. ਵੀ. ਕੇ. ਮੁਹਾਲੀ ਦੁਆਰਾ 'ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ' ਤਹਿਤ ਵੱਖ-ਵੱਖ ਪਿੰਡਾਂ 'ਚ ਲਗਾਏ ਜਾਗਰੂਕਤਾ ਕੈਂਪ <b... ਅਗਲੀ ਖ਼ਬਰ 21 ਨੂੰ ਯੋਗ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਆਂਧਰਾ ਪ੍ਰਦੇਸ਼ 'ਚ
Ad Position 24