22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਕੇ. ਵੀ. ਕੇ. ਮੁਹਾਲੀ ਦੁਆਰਾ 'ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ' ਤਹਿਤ ਵੱਖ-ਵੱਖ ਪਿੰਡਾਂ 'ਚ ਲਗਾਏ ਜਾਗਰੂਕਤਾ ਕੈਂਪ <br/>

Ad Position 21
No active advertisement
ਅਜੀਤ ਡੈਸਕ 04-06-2025
ਐੱਸ. ਏ. ਐੱਸ. ਨਗਰ, 3 ਜੂਨ (ਪ੍ਰੋ. ਅਵਤਾਰ ਸਿੰਘ)-ਭਾਰਤੀ ਖੇਤੀ ਖੋਜ ਪ੍ਰੀਸ਼ਦ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰਾਲਾ ਨਵੀਂ ਦਿੱਲੀ ਦੁਆਰਾ ਚਲਾਏ ਜਾ ਰਹੇ 15 ਰੋਜ਼ਾ ਦੇਸ਼ ਵਿਆਪੀ 'ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ' ਦੇ ਛੇਵੇਂ ਦਿਨ ਪਿੰਡ ਬਰਸਾਲਪੁਰ, ਨਗਲੀਆਂ, ਮਹਿਰੌਲੀ, ਬੱਸੀ ਈਸੇ ਖਾਂ, ਬਨੰੂੜ ਤੇ ਮੋਟੇਮਾਜਰਾ ਵਿਖੇ ਕਿ੍ਸ਼ੀ ਵਿਗਿਆਨ ਕੇਂਦਰ ਮੁਹਾਲੀ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਮੁਹਾਲੀ ਵਲੋਂ ਡਿਪਟੀ ਡਾਇਰੈਕਟਰ ਡਾ. ਬਲਬੀਰ ਸਿੰਘ ਖੱਦਾ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਏ ਗਏ | ਕੈਂਪਾਂ ਦੌਰਾਨ ਕਿਸਾਨ ਵੀਰਾਂ, ਭੈਣਾਂ ਤੇ ਨੌਜਵਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ, ਡੇਅਰੀ ਫਾਰਮ, ਬੱਕਰੀ ਪਾਲਣ, ਮੱਛੀ ਪਾਲਣ ਦੀਆਂ ਨਵੀਨਤਮ ਤਕਨੀਕਾਂ ਅਤੇ ਖੇਤੀਬਾੜੀ, ਪਸ਼ੂ ਪਾਲਣ ਅਤੇ ਸਹਾਇਕ ਧੰਦਿਆਂ ਸੰਬੰਧੀ ਭਾਰਤ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਬਾਬਤ ਜਾਣਕਾਰੀ ਦਿੱਤੀ ਗਈ | ਇਸ ਮੌਕੇ ਡਾ. ਹਰਮੀਤ ਕੌਰ ਤੇ ਡਾ. ਮੁਨੀਸ਼ ਸ਼ਰਮਾ ਨੇ ਕਿਸਾਨਾਂ ਨੂੰ ਮਿੱਟੀ ਦੀ ਜਾਂਚ, ਜੈਵਿਕ ਖੇਤੀ, ਸਾਉਣੀ ਰੁੱਤ 'ਚ ਬੀਜੀਆਂ ਜਾਣ ਵਾਲੀਆਂ ਫ਼ਸਲਾਂ ਤੇ ਸਬਜ਼ੀਆਂ ਬਾਰੇ ਜਾਣਕਾਰੀ ਦਿੱਤੀ, ਜਦ ਕਿ ਡਾ. ਪਾਰੁਲ ਗੁਪਤਾ ਨੇ ਦੁੱਧ ਤੇ ਰਿਵਾਇਤੀ ਅਨਾਜਾਂ ਦੇ ਮੁੱਲ ਵਰਧਕ ਉਤਪਾਦਾਂ ਬਾਰੇ ਜਾਣਕਾਰੀ ਦਿੱਤੀ ਅਤੇ ਡਾ. ਗੁਲਗੁਲ ਸਿੰਘ ਨੇ ਮੱਛੀ ਪਾਲਣ ਦੇ ਕਿੱਤੇ ਨੂੰ ਅਪਣਾ ਕੇ ਆਪਣੀ ਆਮਦਨ ਨੂੰ ਵਧਾਉਣ ਲਈ ਅਤੇ ਮੱਛੀ ਪਾਲਣ ਨਾਲ ਸੰਬੰਧਤ ਸਰਕਾਰ ਦੀਆਂ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਇਸ ਤੋਂ ਬਾਅਦ ਡਾ. ਅਮਨਦੀਪ ਸਿੰਘ ਨੇ ਪਸ਼ੂਆਂ ਦੀ ਸਿਹਤ ਲਈ ਖੁਰਾਕ 'ਚ ਧਾਤਾਂ ਦੇ ਚੂਰੇ, ਪਸ਼ੂ ਚਾਟ ਆਦਿ ਦੀ ਮਹੱਤਤਾ 'ਤੇ ਚਾਨਣਾ ਪਾਇਆ, ਜਦਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੋਂ ਖੇਤੀਬਾੜੀ ਵਿਕਾਸ ਅਫ਼ਸਰ ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਸ਼ੁਭਕਰਮਨ ਸਿੰਘ, ਜਸਪ੍ਰੀਤ ਸਿੰਘ, ਅਜੇ ਕੁਮਾਰ ਤੇ ਸੁੱਚਾ ਸਿੰਘ ਅਤੇ ਡੇਅਰੀ ਵਿਕਾਸ ਵਿਭਾਗ ਤੋਂ ਡੇਅਰੀ ਵਿਕਾਸ ਇੰਸਪੈਕਟਰ ਕਰਨਵੀਰ ਸਿੰਘ ਨੇ ਵਿਭਾਗ ਦੀਆਂ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ | ਅੰਤ 'ਚ ਐਫ. ਏ. ਐਸ. ਸੀ. ਦੇ ਇੰਚਾਰਜ ਡਾ. ਆਰ. ਐਸ. ਘੁੰਮਣ ਨੇ ਸਾਉਣੀ ਰੁੱਤ 'ਚ ਬੀਜੀਆਂ ਜਾਣ ਵਾਲੀਆਂ ਫ਼ਸਲਾਂ ਦੀਆਂ ਕਿਸਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ਖਰੜ ਵਿਖੇ 11ਵੀਂ ਕਲਾਸ ਦੇ ਦਾਖ਼ਲੇ 15 ਜੁਲਾਈ ਤੱਕ ਖੁੱਲ੍ਹੇ ਰਹਿਣਗੇ-ਧਨੋਆ <br/> ਅਗਲੀ ਖ਼ਬਰ
Ad Position 24