ਖਰੜ, 3 ਜੂਨ (ਗੁਰਮੁੱਖ ਸਿੰਘ ਮਾਨ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ 10ਵੀਂ ਕਲਾਸ ਪਾਸ ਕਰਨ ਵਾਲੇ ਵਿਦਿਆਰਥੀ 11ਵੀਂ ਕਲਾਸ ਵਿਚ 15 ਜੁਲਾਈ ਤੱਕ ਦਾਖ਼ਲਾ ਲੈ ਸਕਦੇ ਹਨ | ਇਹ ਜਾਣਕਾਰੀ ਦਿੰਦਿਆਂ ਸਕੂਲ ਪਿ੍ੰ. ਜਸਬੀਰ ਸਿੰਘ ਧਨੋਆ ਨੇ ਦੱਸਿਆ ਕਿ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਮੈਡੀਕਲ, ਨਾਨ-ਮੈਡੀਕਲ ਤੇ ਆਰਟਸ ਸਟਰੀਮ 'ਚ ਦਾਖ਼ਲਾ ਲਿਆ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੀ ਖੁੱਲ੍ਹੀ ਹਵਾਦਾਰ ਤੇ ਸ਼ਾਨਦਾਰ ਇਮਾਰਤ ਤੋਂ ਇਲਾਵਾ ਲਾਇਬ੍ਰੇਰੀ, ਕੰਪਿਊਟਰ ਲੈਬ, ਬੈਡਮਿੰਟਨ ਤੇ ਵਾਲੀਬਾਲ ਲਈ ਆਸਟ੍ਰੋਟਰਡ ਮੈਦਾਨ, ਧਾਰਮਿਕ ਤੇ ਨੈਤਿਕ ਸਿੱਖਿਆ, ਗ਼ਰੀਬ ਵਿਦਿਆਰਥੀਆਂ ਲਈ ਖਾਸ ਰਿਆਇਤਾਂ, ਓਪਨ ਸਿੱਖਿਆ ਪ੍ਰਣਾਲੀ ਸਮੇਤ ਹੋਰ ਸਹੂਲਤਾਂ ਉਪਲੱਬਧ ਹਨ |