22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਹਾਈ ਕੋਰਟ 'ਚ ਪ੍ਰੈਕਟਿਸ ਕਰਨ ਵਾਲੇ ਵਕੀਲਾਂ ਵਲੋਂ ਲੋੜਵੰਦ ਪਰਿਵਾਰ ਨੂੰ 1 ਲੱਖ ਰੁ. ਰਾਸ਼ੀ ਦਾ ਚੈੱਕ ਭੇਟ <br/>

Ad Position 21
No active advertisement
ਅਜੀਤ ਡੈਸਕ 04-06-2025
ਖਰੜ, 3 ਜੂਨ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਦੇ ਰਹਿਣ ਵਾਲੇ ਭੈਣ-ਭਰਾ ਸੀਮੋਨ ਅਤੇ ਆਰੀਅਨ, ਜਿਨ੍ਹਾਂ ਦੇ ਮਾਪਿਆਂ ਦੀ ਮੌਤ ਹੋ ਚੁੱਕੀ ਹੈ, ਦੇ ਘਰ ਦੀ ਕੁਰਕੀ ਨੂੰ ਰੋਕਣ ਲਈ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਬੈਂਕ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਉਨ੍ਹਾਂ ਦੀ ਮਦਦ ਦਾ ਐਲਾਨ ਕੀਤਾ ਸੀ | ਇਸ ਲੜੀ ਤਹਿਤ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਪ੍ਰੈਕਟਿਸ ਕਰਨ ਵਾਲੇ ਵਕੀਲ ਭਾਈਚਾਰੇ ਵਲੋਂ ਵੀ ਇਸ ਲੋੜਵੰਦ ਪਰਿਵਾਰ ਨੂੰ 1 ਲੱਖ ਰੁ. ਦੀ ਰਾਸ਼ੀ ਦਾ ਚੈੱਕ ਸੌਂਪਿਆ ਗਿਆ | ਇਸ ਮੌਕੇ ਵਕੀਲ ਬਲਜੀਤ ਸਿੰਘ ਕਥੂਰੀਆ ਜੋ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਪਿਛਲੇ ਲੰਬੇ ਅਰਸੇ ਤੋਂ ਪ੍ਰੈਕਟਿਸ ਕਰ ਰਹੇ ਹਨ, ਨੇ ਦੱਸਿਆ ਕਿ ਅਖ਼ਬਾਰਾਂ 'ਚ ਛਪੀਆਂ ਖ਼ਬਰਾਂ ਨੂੰ ਦੇਖਣ ਤੋਂ ਬਾਅਦ ਅੱਜ ਉਹ ਆਪਣੇ ਸਾਥੀਆਂ ਸਮੇਤ ਬੱਚਿਆਂ ਤੇ ਉਨ੍ਹਾਂ ਦੀ ਬਜ਼ੁਰਗ ਦਾਦੀ ਦੀ ਮਦਦ ਲਈ ਖਰੜ ਆਏ ਹਨ |

Ad Position 22
No active advertisement
ਪਿਛਲੀ ਖ਼ਬਰ ਆਸ਼ਾ ਵਰਕਰਾਂ ਨੂੰ ਕੈਂਪ ਦੌਰਾਨ ਦਿੱਤੀ ਟ੍ਰੇਨਿੰਗ <br/> ਅਗਲੀ ਖ਼ਬਰ ਸ਼ਿਸ਼ੂ ਗ੍ਰਹਿ ਸੈਕਟਰ-15 ਦਾ ਸੀ. ਜੇ. ਐਮ.-ਕਮ-ਸਹਾਇਕ ਸਕੱਤਰ ਡੀ. ਐਲ. ਐਸ. ਏ. ਵਲੋਂ ਅਚਨਚੇਤ ਨਿਰੀਖਣ <br/>
Ad Position 24