ਮਾਜਰੀ, 3 ਜੂਨ (ਕੁਲਵੰਤ ਸਿੰਘ ਧੀਮਾਨ)-ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੇ ਵਿਸਤਾਰ ਦੇ ਮੰਤਵ ਨਾਲ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ ਆਸ਼ਾ ਵਰਕਰਾਂ ਵਾਸਤੇ ਪੰਜ ਰੋਜ਼ਾ ਟ੍ਰੇਨਿੰਗ ਕੈਂਪ ਲਗਾਇਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦੱਸਿਆ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਇਸ ਟ੍ਰੇਨਿੰਗ ਦੌਰਾਨ ਸਿਹਤ ਕਾਮਿਆਂ ਨੂੰ ਮਾਨਸਿਕ ਸਿਹਤ ਅਤੇ ਬਜ਼ੁਰਗਾਂ ਦੀ ਦੇਖਭਾਲ ਆਦਿ ਬਾਬਤ ਸਿਖਲਾਈ ਦਿੱਤੀ ਗਈ | ਇਸ ਮੌਕੇ ਟ੍ਰੇਨਰ ਬਲਜਿੰਦਰ ਸੈਣੀ ਤੇ ਕਰਮਜੀਤ ਕੌਰ ਆਦਿ ਵੀ ਹਾਜ਼ਰ ਸਨ |