22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਵੀ. ਆਈ. ਪੀ. ਸੜਕ 'ਤੇ ਸਥਿਤ ਦੁਕਾਨ 'ਚੋਂ ਲੱਖਾਂ ਰੁ. ਦੇ ਮੋਬਾਈਲ ਫ਼ੋਨ ਤੇ ਨਕਦੀ ਚੋਰੀ <br/>

Ad Position 21
No active advertisement
ਅਜੀਤ ਡੈਸਕ 04-06-2025
ਜ਼ੀਰਕਪੁਰ, 3 ਜੂਨ (ਹੈਪੀ ਪੰਡਵਾਲਾ)-ਲੰਘੀ ਦੇਰ ਰਾਤ ਇਥੋਂ ਦੀ ਵੀ. ਆਈ. ਪੀ. ਸੜਕ 'ਤੇ ਸਥਿਤ ਇਕ ਦੁਕਾਨ 'ਚੋਂ ਚੋਰਾਂ ਵਲੋਂ ਲੱਖਾਂ ਰੁ. ਦੀ ਕੀਮਤ ਦੇ ਮੋਬਾਈਲ ਫ਼ੋਨ ਚੋਰੀ ਕਰ ਲਏ ਗਏ | ਚੋਰ ਦੁਕਾਨ ਦਾ ਸ਼ਟਰ ਪੁੱਟ ਕੇ ਜਾਂਦੇ ਸਮੇਂ ਨਕਦੀ ਵੀ ਆਪਣੇ ਨਾਲ ਲੈ ਗਏ | ਸਾਰੀ ਘਟਨਾ ਦੁਕਾਨ 'ਚ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ | ਸੂਚਨਾ ਮਿਲਣ 'ਤੇ ਪੁਲਿਸ ਮਾਮਲੇ ਦੀ ਜਾਂਚ 'ਚ ਜੁਟ ਗਈ ਹੈ | ਮਾਮਲੇ ਬਾਬਤ ਦੁਕਾਨ ਮਾਲਕ ਹਰਦੀਪ ਜਿੰਦਲ ਨੇ ਦੱਸਿਆ ਕਿ ਉਸ ਦੀ ਵੀ. ਆਈ. ਪੀ. ਸੜਕ 'ਤੇ ਮੋਬਾਈਲਾਂ ਤੇ ਮਨੀ ਟਰਾਂਸਫਰ ਦੀ ਦੁਕਾਨ ਹੈ | ਕੱਲ੍ਹ ਰਾਤ ਉਹ 9.30 ਵਜੇ ਦੇ ਕਰੀਬ ਦੁਕਾਨ ਬੰਦ ਕਰ ਘਰ ਚਲਾ ਗਿਆ ਸੀ ਅਤੇ ਅੱਜ ਸਵੇਰੇ ਉਸ ਦੇ ਗੁਆਂਢੀ ਦੁਕਾਨਦਾਰ ਦਾ ਫ਼ੋਨ ਆਇਆ ਕਿ ਉਸ ਦੀ ਦੁਕਾਨ ਖੁੱਲ੍ਹੀ ਪਈ ਹੈ | ਪੀੜਤ ਮੁਤਾਬਕ ਜਦੋਂ ਉਹ ਦੁਕਾਨ 'ਤੇ ਪੁੱਜਿਆ ਤਾਂ ਤਾਲੇ ਟੁੱਟੇ ਹੋਏ ਸਨ ਤੇ ਅੰਦਰ ਸਾਰਾ ਸਾਮਾਨ ਖਿੱਲਰਿਆ ਪਿਆ ਸੀ | ਉਸ ਨੇ ਦੱਸਿਆ ਕਿ ਜਾਂਚ ਕਰਨ 'ਤੇ ਪਤਾ ਚੱਲਿਆ ਕਿ ਦੁਕਾਨ 'ਚੋਂ ਵੱਖ-ਵੱਖ ਕੰਪਨੀਆਂ ਦੇ ਲੱਖਾਂ ਰੁ. ਦੀ ਕੀਮਤ ਦੇ ਮੋਬਾਈਲ ਫ਼ੋਨ ਤੇ ਗੱਲੇ 'ਚ ਪਈ 2 ਲੱਖ ਰੁ. ਦੀ ਨਕਦੀ ਗਾਇਬ ਸੀ | ਉਸ ਨੇ ਦੱਸਿਆ ਕਿ ਸੀ. ਸੀ. ਟੀ. ਵੀ. ਫੁਟੇਜ਼ ਦੀ ਵਾਇਰਲ ਵੀਡੀਓ 'ਚ ਚੋਰਾਂ ਨੇ ਮੂੰਹ 'ਤੇ ਕੱਪੜੇ ਬੰਨ੍ਹੇ ਹੋਏ ਸਨ ਅਤੇ ਉਹ ਦੁਕਾਨ 'ਚ ਲੱਗੇ ਕੈਮਰੇ ਵੱਲ ਦੇਖ ਕੇ ਮੋਬਾਈਲ ਚੋਰੀ ਕਰਦੇ ਦਿਖਾਈ ਦਿੰਦੇ ਹਨ | ਫ਼ਿਲਹਾਲ ਜ਼ੀਰਕਪੁਰ ਪੁਲਿਸ ਨੇ ਸ਼ਿਕਾਇਤ ਮੁਤਾਬਕ ਜਾਂਚ ਆਰੰਭ ਦਿੱਤੀ ਹੈ ਤੇ ਚੋਰਾਂ ਨੂੰ ਜਲਦ ਕਾਬੂ ਕਰਨ ਦਾ ਭਰੋਸਾ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਘਰ 'ਚੋਂ ਕਰੀਬ 4 ਤੋਲੇ ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ <br/> ਅਗਲੀ ਖ਼ਬਰ ਆਸ਼ਾ ਵਰਕਰਾਂ ਨੂੰ ਕੈਂਪ ਦੌਰਾਨ ਦਿੱਤੀ ਟ੍ਰੇਨਿੰਗ <br/>
Ad Position 24