22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

72 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਨੌਜਵਾਨ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 04-06-2025
ਐੱਸ. ਏ. ਐੱਸ. ਨਗਰ, 3 ਜੂਨ (ਕਪਿਲ ਵਧਵਾ)-ਆਬਕਾਰੀ ਵਿਭਾਗ ਤੇ ਮੁਹਾਲੀ ਦੇ ਥਾਣਾ ਫੇਜ਼-1 ਦੇ ਅਧਿਕਾਰੀਆਂ ਦੀ ਸਾਂਝੀ ਟੀਮ ਨੇ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ 72 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਕਾਰਵਾਈ ਸੰਬੰਧੀ ਆਬਕਾਰੀ ਵਿਭਾਗ ਦੇ ਮੁਹਾਲੀ ਸਰਕਲ ਦੇ ਇੰਚਾਰਜ ਇੰਸਪੈਕਟਰ ਗੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਆਪਣੀ ਟੀਮ ਸਮੇਤ ਪੁਰਾਣੀ ਬੈਰੀਅਰ ਨੇੜੇ ਮੌਜੂਦ ਸੀ ਅਤੇ ਇਸੇ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਕ ਵਿਅਕਤੀ ਆਪਣੇ ਮੋਟਰਸਾਈਕਲ 'ਤੇ ਸਿਰਫ਼ ਚੰਡੀਗੜ੍ਹ 'ਚ ਵਿਕਣਯੋਗ ਸ਼ਰਾਬ ਲੈ ਕੇ ਆ ਰਿਹਾ ਹੈ, ਜਿਸ ਨੂੰ ਹੋਰ ਖੇਤਰ 'ਚ ਮਹਿੰਗੇ ਭਾਅ 'ਤੇ ਵੇਚਦਾ ਹੈ | ਉਨ੍ਹਾਂ ਦੱਸਿਆ ਕਿ ਉਕਤ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਤੇ ਆਬਕਾਰੀ ਵਿਭਾਗ ਦੀ ਸਾਂਝੀ ਟੀਮ ਨੇ ਤੁਰੰਤ ਇਲਾਕੇ 'ਚ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ | ਇਸੇ ਦੌਰਾਨ ਜਾਂਚ ਟੀਮ ਨੂੰ ਇਕ ਵਿਅਕਤੀ ਮੋਟਰਸਾਈਕਲ 'ਤੇ ਇਕ ਵੱਡਾ ਬੈਗ ਲੈ ਕੇ ਆਉਂਦਾ ਦਿਖਾਈ ਦਿੱਤਾ, ਜੋ ਕਿ ਸਾਹਮਣੇ ਨਾਕਾਬੰਦੀ ਦੇਖ ਕੇ ਘਬਰਾ ਗਿਆ ਅਤੇ ਮੌਕੇ ਤੋਂ ਫ਼ਰਾਰ ਹੋਣ ਲੱਗਾ, ਪਰ ਉਥੇ ਮੌਜੂਦ ਟੀਮ ਨੇ ਉਸ ਨੂੰ ਕਰਕੇ ਜਦੋਂ ਉਸ ਦੇ ਮੋਟਰਸਾਈਕਲ ਉੱਤੇ ਰੱਖੇ ਬੈਗ ਦੀ ਤਲਾਸ਼ੀ ਲਈ ਤਾਂ ਉਸ 'ਚੋਂ ਚੰਡੀਗੜ੍ਹ 'ਚ ਵਿਕਰਣਯੋਗ ਦੇਸੀ ਸ਼ਰਾਬ ਦੀਆਂ 72 ਬੋਤਲਾਂ ਬਰਾਮਦ ਹੋਈਆਂ | ਉਕਤ ਵਿਅਕਤੀ ਦੀ ਪਛਾਣ ਸੰਦੀਪ ਸਿੰਘ ਵਾਸੀ ਖੰਨਾ ਵਜੋਂ ਹੋਈ ਹੈ, ਜੋ ਕਿ ਬਿਨਾਂ ਕਿਸੇ ਜਾਇਜ਼ ਦਸਤਾਵੇਜ਼ ਦੇ ਉਕਤ ਸ਼ਰਾਬ ਦੀਆਂ ਬੋਤਲਾਂ ਲੈ ਕੇ ਜਾ ਰਿਹਾ ਸੀ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਮੁਲਜ਼ਮ ਦਾ ਕਿਸੇ ਵੱਡੇ ਤਸਕਰ ਗਰੋਹ ਨਾਲ ਕੋਈ ਸੰਬੰਧ ਤਾਂ ਨਹੀਂ ਹੈ |

Ad Position 22
No active advertisement
ਪਿਛਲੀ ਖ਼ਬਰ ਅੰਬੇਡਕਰ ਭਵਨ ਨਾਲ ਲੱਗਦੀ ਜ਼ਮੀਨ ਨੂੰ ਫ਼ੌਜ ਨੂੰ ਤਬਦੀਲ ਕਰਨ ਦਾ ਵਿਰੋਧ <br/> ਅਗਲੀ ਖ਼ਬਰ ਘਰ 'ਚੋਂ ਕਰੀਬ 4 ਤੋਲੇ ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ <br/>
Ad Position 24