28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਏ.ਸੀ.ਐਸ, ਡਾ. ਸੁਮਿਤਾ ਮਿਸ਼ਰਾ ਨੇ ਏ.ਡੀ.ਏ. ਅਤੇ ਡੀ.ਡੀ.ਏ ਦੇ ਲਈ ਆਨਲਾਈਨ ਟਰਾਂਸਫ਼ਰ ਨੀਤੀ ਸ਼ੁਰੂ ਕੀਤੀ <br/>

Ad Position 21
No active advertisement
ਅਜੀਤ ਡੈਸਕ 05-06-2025
ਚੰਡੀਗੜ੍ਹ, 4 ਜੂਨ (ਰਾਮ ਸਿੰਘ ਬਰਾੜ ) - ਹਰਿਆਣਾ ਸਰਕਾਰ ਨੇ ਅੱਜ ਸਹਾਇਕ ਜ਼ਿਲ੍ਹਾ ਅਟਾਰਨੀ (ਏਡੀਏ) ਅਤੇ ਉੱਪ ਜ਼ਿਲ੍ਹਾ ਅਟਾਰਨੀ (ਡੀਡੀਏ) ਲਈ ਆਨਲਾਈਨ ਟਰਾਂਸਫ਼ਰ ਨੀਤੀ ਸ਼ੁਰੂ ਕੀਤੀ | ਇਸ ਪਹਿਲ ਦਾ ਰਸਮੀ ਉਦਘਾਟਨ ਅੱਜ ਹਰਿਆਣਾ ਦੀ ਗ੍ਰਹਿ, ਜੇਲ੍ਹ, ਅਪਰਾਧਿਕ ਜਾਂਚ ਅਤੇ ਨਿਆਂ ਪ੍ਰਸ਼ਾਸਨ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਕੀਤਾ | ਉਨ੍ਹਾਂ ਨੇ ਕਿਹਾ ਕਿ ਆਨਲਾਈਨ ਪ੍ਰਣਾਲੀ ਨੂੰ ਨਿਰਪੱਖ ਅਤੇ ਪਾਰਦਰਸ਼ੀ ਪ੍ਰਕਿ੍ਆ ਰਾਹੀਂ ਇਨ੍ਹਾਂ ਅਸਾਮੀਆਂ ਨੂੰ ਵਿਵਸਥਿਤ ਰੂਪ ਨਾਲ ਭਰਨ ਲਈ ਡਿਜਾਇਨ ਕੀਤਾ ਗਿਆ ਹੈ | ਡਾ. ਮਿਸ਼ਰਾ ਨੇ ਦੱਸਿਆ ਕਿ ਆਨਲਾਈਨ ਟਰਾਂਸਫ਼ਰ ਨੀਤੀ ਵਿਚ ਵਿਸ਼ੇਸ਼ ਰੂਪ ਨਾਲ ਸਹਾਇਕ ਜ਼ਿਲ੍ਹਾ ਅਟੋਰਨੀ (ਏਡੀਏ) ਅਤੇ ਉੱਪ ਜ਼ਿਲ੍ਹਾ ਅਟੋਰਨੀ (ਡੀਡੀਏ) ਕੈਡਰ ਦੇ ਕਰਮਚਾਰੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ | ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਸੂਬੇ ਵਿਚ 185 ਏਡੀਏ ਕਰਮਚਾਰੀ ਹਨ, ਜਿਨ੍ਹਾਂ ਵਿੱਚੋਂ 117 ਨੂੰ ਡੀਮਡ ਟਰਾਂਸਫਰ ਲਈ ਅਤੇ 66 ਨੇ ਵਾਲੰਟਰੀ (ਆਪਣੀ ਇੱਛਾ ਅਨੁਸਾਰ) ਟਰਾਂਸਫ਼ਰ ਦਾ ਵਿਕਲਪ ਚੁਣਿਆ ਹੈ | ਡਾ. ਮਿਸ਼ਰਾ ਨੇ ਕਿਹਾ ਕਿ ਇਹ ਡਿਜੀਟਲ ਪਲੇਟਫਾਰਮ ਕਰਮਚਾਰੀਆਂ ਅਤੇ ਵਿਭਾਗ ਦੋਵਾਂ ਨੂੰ ਕਈ ਲਾਭ ਪ੍ਰਦਾਨ ਕਰੇਗਾ | ਇਸ ਮੌਕੇ 'ਤੇ ਅਭਿਯੋਜਨ ਵਿਭਾਗ ਦੇ ਵਧੀਕ ਨਿਦੇਸ਼ਕ ਮਦਨ ਲਾਲ ਸ਼ਰਮਾ, ਨੋਡਲ ਆਫਿਸਰ (ਆਈਟੀ ਸੈਲ) ਗੁਰਪ੍ਰੀਤ ਸਿੰਘ ਅਤੇ ਸਹਾਇਕ ਸੰਦੀਪ ਤੋਂ ਇਲਾਵਾ ਹੋਰ ਅਧਿਕਾਰੀ/ਕਰਮਚਾਰੀ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਦੇ ਪੀ.ਜੀ.ਆਈ. ਵਿਖੇ ਦਾਖ਼ਲ ਇਕ ਮੁਲਜ਼ਮ ਫ਼ਰਾਰ ਅਗਲੀ ਖ਼ਬਰ ਟ੍ਰੈਫ਼ਿਕ ਪੁਲਿਸ ਨੇ ਵਾਹਨਾਂ 'ਤੇ ਲਗਾਈ ਰਿਫਲੈਕਟਰ ਟੇਪ <br/>
Ad Position 24