ਚੰਡੀਗੜ੍ਹ ਦੇ ਪੀ.ਜੀ.ਆਈ. ਵਿਖੇ ਦਾਖ਼ਲ ਇਕ ਮੁਲਜ਼ਮ ਫ਼ਰਾਰ
ਅਜੀਤ ਡੈਸਕ
05-06-2025
ਨੂੰ ਪੁਲਿਸ ਵਾਲਿਆਂ ਨੂੰ ਚਕਮਾ ਦੇ ਕੇ ਉੱਥੋਂ ਫ਼ਰਾਰ ਹੋ ਗਿਆ | ਦੋਵਾਂ ਅਧਿਕਾਰੀਆਂ ਨੇ ਤੁਰੰਤ ਪੀ.ਜੀ.ਆਈ ਕੈਂਪਸ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਉਸ ਦੀ ਭਾਲ ਕੀਤੀ ਪਰ ਗੋਪੀ ਦਾ ਕੋਈ ਸੁਰਾਗ ਨਹੀਂ ਮਿਲਿਆ | ਇਸ ਤੋਂ ਬਾਅਦ ਦੋਵਾਂ ਪੁਲਿਸ ਅਧਿਕਾਰੀਆਂ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ ਅਤੇ ਫਿਰ ਸੈਕਟਰ-11 ਥਾਣੇ ਵਿਚ ਮੁਲਜ਼ਮ ਵਿਰੁੱਧ ਫ਼ਰਾਰ ਹੋਣ ਦੀ ਰਿਪੋਰਟ ਦਰਜ ਕੀਤੀ ਗਈ | ਪੁਲਿਸ ਹੁਣ ਮੁਲਜ਼ਮ ਦੀ ਭਾਲ ਕਰ ਰਹੀ ਹੈ ਅਤੇ ਫ਼ਰਾਰ ਹੋਣ ਦੇ ਪੂਰੇ ਮਾਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਸੁਰੱਖਿਆ ਵਿਚ ਇੰਨੀ ਵੱਡੀ ਕੁਤਾਹੀ ਕਿਵੇਂ ਹੋਈ | ਇਸ ਘਟਨਾ ਨੇ ਪੁਲਿਸ ਸੁਰੱਖਿਆ ਪ੍ਰਣਾਲੀ 'ਤੇ ਸਵਾਲ ਖੜ੍ਹੇ ਕੀਤੇ ਹਨ, ਖਾਸ ਕਰਕੇ ਉਨ੍ਹਾਂ ਮਾਮਲਿਆਂ ਵਿਚ ਜਿੱਥੇ ਮੁਲਜ਼ਮ ਪਹਿਲਾਂ ਹੀ ਗੰਭੀਰ ਅਪਰਾਧਾਂ ਵਿਚ ਸ਼ਾਮਲ ਹੈ | ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਮੁਲਜ਼ਮ ਨੂੰ ਜਲਦੀ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ ਅਤੇ ਮਾਮਲੇ ਵਿਚ ਜ਼ਿੰਮੇਵਾਰ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ |